Asaram Bapu in rape case: ਰੇਪ ਮਾਮਲੇ ‘ਚ ਗਾਂਧੀਨਗਰ ਦੀ ਸੈਸ਼ਨ ਕੋਰਟ ਨੇ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸੋਮਵਾਰ ਨੂੰ ਇਸ ਮਾਮਲੇ ‘ਚ ਸੁਣਵਾਈ ਪੂਰੀ ਕਰ ਲਈ ਸੀ। ਗਾਂਧੀਨਗਰ ਦੀ ਅਦਾਲਤ ਨੇ ਆਸਾਰਾਮ ਬਾਪੂ ਵੱਲੋਂ ਇੱਕ ਮਹਿਲਾ ਚੇਲੇ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸੁਣਵਾਈ ਪੂਰੀ ਕਰ ਲਈ ਹੈ।
ਇਸਤਗਾਸਾ ਪੱਖ ਨੇ ਆਪਣੀਆਂ ਦਲੀਲਾਂ ਵਿੱਚ ਦੋਸ਼ੀ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਮੰਗ ਕੀਤੀ ਹੈ। ਨਾਲ ਹੀ ਕਿਹਾ ਕਿ ਦੋਸ਼ੀ ਆਦਤਨ ਅਪਰਾਧੀ ਹੈ ਅਤੇ ਉਸ ‘ਤੇ ਭਾਰੀ ਜੁਰਮਾਨੇ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਅਦਾਲਤ ਇਸ ਮਾਮਲੇ ‘ਚ ਦੁਪਹਿਰ 3.30 ਵਜੇ ਆਪਣਾ ਫੈਸਲਾ ਸੁਣਾਏਗੀ। ਦੱਸ ਦੇਈਏ ਕਿ ਆਸਾਰਾਮ ਬਾਪੂ ਇਸ ਸਮੇਂ ਜੋਧਪੁਰ ਜੇਲ੍ਹ ਵਿੱਚ ਬੰਦ ਹੈ, ਜਿੱਥੇ ਉਹ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
ਗਾਂਧੀਨਗਰ ਦੀ ਸੈਸ਼ਨ ਕੋਰਟ ਨੇ ਆਸਾਰਾਮ ਬਾਪੂ ਨੂੰ ਸਾਲ 2013 ‘ਚ ਇੱਕ ਔਰਤ ਨਾਲ ਬਲਾਤਕਾਰ ਕਰਨ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ। ਇਲਜ਼ਾਮ ਹੈ ਕਿ ਆਸਾਰਾਮ ਬਾਪੂ ਨੇ 2001 ਤੋਂ 2006 ਦਰਮਿਆਨ ਆਸ਼ਰਮ ਵਿੱਚ ਰਹਿਣ ਦੌਰਾਨ ਇੱਕ ਮਹਿਲਾ ਚੇਲੇ ਨਾਲ ਕਈ ਵਾਰ ਬਲਾਤਕਾਰ ਕੀਤਾ ਸੀ।
ਸਰਕਾਰੀ ਵਕੀਲ ਕੋਡੇਕਰ ਨੇ ਕਿਹਾ ਕਿ ਆਸਾਰਾਮ ਵੱਲੋਂ ਕੀਤੇ ਗਏ ਅਪਰਾਧ ਵਿੱਚ ਉਮਰ ਕੈਦ ਜਾਂ 10 ਸਾਲ ਦੀ ਸਜ਼ਾ ਦੀ ਵਿਵਸਥਾ ਹੈ ਪਰ ਅਸੀਂ ਮੰਗ ਕੀਤੀ ਹੈ ਕਿ ਆਸਾਰਾਮ ਇਸੇ ਤਰ੍ਹਾਂ ਦੇ ਇੱਕ ਹੋਰ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ ਅਤੇ ਆਦਤਨ ਅਪਰਾਧੀ ਹੈ। ਅਜਿਹੇ ਵਿੱਚ ਸਰਕਾਰੀ ਵਕੀਲ ਨੇ ਆਸਾਰਾਮ ਨੂੰ ਸਖ਼ਤ ਸਜ਼ਾ ਦੇਣ ਅਤੇ ਭਾਰੀ ਜੁਰਮਾਨਾ ਲਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਪੀੜਤ ਨੂੰ ਮੁਆਵਜ਼ਾ ਦੇਣ ਦੀ ਅਪੀਲ ਵੀ ਕੀਤੀ ਗਈ ਹੈ।
ਗਾਂਧੀਨਗਰ ਦੀ ਸੈਸ਼ਨ ਅਦਾਲਤ ਨੇ ਸੋਮਵਾਰ ਨੂੰ ਆਸਾਰਾਮ ਵਿਰੁੱਧ ਮੁਕੱਦਮਾ ਪੂਰਾ ਕੀਤਾ ਅਤੇ ਉਸ ਨੂੰ ਆਈਪੀਸੀ ਦੀਆਂ ਧਾਰਾਵਾਂ 376, 377, 342, 354, 357 ਅਤੇ 506 ਦੇ ਤਹਿਤ ਦੋਸ਼ੀ ਪਾਇਆ। ਅਦਾਲਤ ਨੇ ਆਸਾਰਾਮ ਦੀ ਪਤਨੀ ਲਕਸ਼ਮੀਬੇਨ, ਉਸ ਦੀ ਧੀ ਅਤੇ ਚਾਰ ਹੋਰ ਚੇਲਿਆਂ ਸਮੇਤ ਛੇ ਹੋਰ ਮੁਲਜ਼ਮਾਂ ਨੂੰ ਔਰਤ ਨਾਲ ਬਲਾਤਕਾਰ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h