ਸੋਮਵਾਰ, ਜਨਵਰੀ 26, 2026 08:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Sidhu Moosewala: ਸਿੱਧੂ ਕਤਲ ਕੇਸ ‘ਚ ਬੱਬੂ ਮਾਨ ਅਤੇ ਮਨਕੀਰਤ ਤੋਂ ਪੁੱਛਗਿੱਛ ‘ਚ ਇੰਨ੍ਹਾਂ ਸਵਾਲਾਂ ਦੇ ਪੁੱਛੇ ਗਏ ਸਵਾਲ

ਦੱਸ ਦਈਏ ਕਿ ਡਾ: ਨਾਨਕ ਸਿੰਘ ਵੱਲੋਂ ਐੱਸਐੱਸਪੀ ਮਾਨਸਾ ਦੀ ਕਮਾਨ ਸੰਭਾਲਣ ਤੋਂ ਬਾਅਦ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਨੇ ਤੇਜ਼ੀ ਫੜ ਲਈ ਹੈ। SIT ਦੋਵੇਂ ਗਾਇਕਾਂ ਨੂੰ ਦੁਬਾਰਾ ਤਲਬ ਕਰ ਸਕਦੀ ਹੈ।

by ਮਨਵੀਰ ਰੰਧਾਵਾ
ਦਸੰਬਰ 8, 2022
in Featured News, ਪੰਜਾਬ, ਪਾਲੀਵੁੱਡ
0

Babbu Maan and Mankirat Aulakh: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ‘ਤੇ ਐਸਆਈਟੀ ਨੇ ਬੁੱਧਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਸੀਆਈਏ ਸਟਾਫ਼ ਮਾਨਸਾ ਦੇ ਦਫ਼ਤਰ ਤਲਬ ਕੀਤਾ ਅਤੇ ਉਨ੍ਹਾਂ ਤੋਂ ਵੱਖ-ਵੱਖ ਪੁੱਛਗਿੱਛ ਕੀਤੀ।

29 ਮਈ ਨੂੰ ਆਪਣੇ ਬੇਟੇ ਦੇ ਕਤਲ ਤੋਂ ਬਾਅਦ ਬਲਕੌਰ ਸਿੰਘ ਨੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਲੋਕਾਂ ‘ਤੇ ਸ਼ੰਕੇ ਖੜ੍ਹੇ ਕੀਤੇ ਸੀ ਤੇ ਕਿਹਾ ਸੀ ਕਿ ਕਈ ਗਾਇਕਾਂ ਨੇ ਸਟੇਜਾਂ ‘ਤੇ ਉਨ੍ਹਾਂ ਦੇ ਬੇਟੇ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਸੀ। ਅਜਿਹੇ ‘ਚ SIT ਨੂੰ ਗੈਂਗਸਟਰਾਂ ਦੇ ਨਾਲ-ਨਾਲ ਇੰਡਸਟਰੀ ਨਾਲ ਜੁੜੇ ਲੋਕਾਂ ਤੋਂ ਵੀ ਪੁੱਛਗਿੱਛ ਕਰਨੀ ਚਾਹੀਦੀ ਹੈ।

ਦੋਵਾਂ ਗਾਇਕਾਂ ਨੇ ਕਿਹਾ ਕਿ ਮੂਸੇਵਾਲਾ ਨਾਲ ਝਗੜਾ ਸਿਰਫ਼ ਸਟੇਜ ਤੱਕ ਹੀ ਸੀਮਤ ਸੀ। ਉਨ੍ਹਾਂ ਦੇ ਪੱਖ ਤੋਂ ਝਗੜਾ ਸ਼ੁਰੂ ਨਹੀਂ ਹੋਇਆ ਸੀ। ਮੂਸੇਵਾਲਾ ਨੂੰ ਮਾਰਨ ਵਾਲੇ ਗੈਂਗਸਟਰਾਂ ਨਾਲ ਉਸਦਾ ਕੋਈ ਲੈਣਾ-ਦੇਣਾ ਨਹੀਂ ਹੈ। ਨਾ ਹੀ ਗੈਂਗਸਟਰਾਂ ਦਾ ਉਸ ਨਾਲ ਕਦੇ ਕੋਈ ਸੰਪਰਕ ਸੀ। ਦੱਸ ਦਈਏ ਕਿ ਬੱਬੂ ਮਾਨ ਤੋਂ ਸਾਢੇ ਤਿੰਨ ਘੰਟੇ ਅਤੇ ਮਨਕੀਰਤ ਔਲਖ ਤੋਂ ਸਿੱਧੂ ਮੂਸੇਵਾਲਾ ਨਾਲ ਹੋਈ ਤਕਰਾਰ ਅਤੇ ਗੈਂਗਸਟਰਾਂ ਨਾਲ ਕਥਿਤ ਸਬੰਧਾਂ ਬਾਰੇ ਤਿੰਨ ਘੰਟੇ ਪੁੱਛਗਿੱਛ ਕੀਤੀ ਗਈ।

ਮਾਨਸਾ ਦੇ ਐਸਐਸਪੀ ਡਾ ਨਾਨਕ ਸਿੰਘ ਨੇ ਕਿਹਾ ਕਿ ਮਾਨ ਤੇ ਔਲਖ ਤੋਂ ਪੁੱਛਗਿੱਛ ਐਸਆਈਟੀ ਦੀ ਜਾਂਚ ਦਾ ਹਿੱਸਾ ਹੈ। ਦੋਵਾਂ ਸਿੰਗਰਸ ਤੋਂ ਬਾਅਦ ਪੁੱਛਗਿੱਛ ਲਈ ਕਿਸ ਨੂੰ ਬੁਲਾਇਆ ਜਾਵੇਗਾ, ਐਸਐਸਪੀ ਨੇ ਕਿਹਾ – ਜਾਂਚ ਅੱਗੇ ਵਧਣ ਤੋਂ ਬਾਅਦ ਹੀ ਫੈਸਲਾ ਕੀਤਾ ਜਾਵੇਗਾ।

ਸੂਤਰਾਂ ਮੁਤਾਬਕ ਬੱਬੂ ਮਾਨ ਨੇ ਕਿਹਾ- ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਸ ਦੇ ਕਤਲ ਨੇ ਇੰਨਾ ਦੁਖੀ ਕੀਤਾ ਕਿ ਉਹ ਕਈ ਦਿਨਾਂ ਤੱਕ ਸਟੇਜ ‘ਤੇ ਪਰਫਾਰਮ ਨਹੀਂ ਕਰ ਸਕਿਆ। ਬਲਕੌਰ ਸਿੰਘ ਨੇ ਇਹ ਦੋਸ਼ ਕਿਉਂ ਲਾਏ, ਇਹ ਨਹੀਂ ਦੱਸਿਆ ਜਾ ਸਕਦਾ। ਜੇਕਰ ਉਸ ਦੇ ਗੈਂਗਸਟਰਾਂ ਨਾਲ ਸਬੰਧ ਹੁੰਦੇ ਤਾਂ ਕੀ ਉਸ ਨੂੰ ਧਮਕੀਆਂ ਨਹੀਂ ਦਿੱਤੀਆਂ ਜਾਂਦੀਆਂ? SIT ਉਨ੍ਹਾਂ ਦੇ ਮੋਬਾਈਲ ਚੈੱਕ ਕਰ ਸਕਦੀ ਹੈ।

ਔਲਖ ਨੂੰ ਪੁੱਛਿਆ ਕਿ ਕਤਲ ਤੋਂ ਪਹਿਲਾਂ ਮਾਨਸਾ ਕਿਉਂ ਆਏ?

ਮਨਕੀਰਤ ਔਲਖ ਤੋਂ ਪੁੱਛਿਆ ਗਿਆ ਕਿ ਉਹ ਮੂਸੇਵਾਲਾ ਦੇ ਕਤਲ ਤੋਂ 4 ਦਿਨ ਪਹਿਲਾਂ ਮਾਨਸਾ ਕਿਉਂ ਆਇਆ ਸੀ? ਔਲਖ ਨੇ ਇਸ ਦਾ ਗੋਲ-ਮੋਲ ਜਵਾਬ ਦਿੱਤਾ। ਮੂਸੇਵਾਲਾ ਨਾਲ ਖਰਾਬ ਸਬੰਧਾਂ ‘ਤੇ ਔਲਖ ਨੇ ਕਿਹਾ ਕਿ ਮੂਸੇਵਾਲਾ ਨਾਲ ਰਿਸ਼ਤਿਆਂ ‘ਚ ਖਟਾਸ ਮੇਰੇ ਵਲੋਂ ਨਹੀਂ, ਸਿੱਧੂ ਮੂਸੇਵਾਲਾ ਵਲੋਂ ਸ਼ੁਰੂ ਹੋਈ ਸੀ।

ਦੱਸ ਦਈਏ ਕਿ ਡਾ: ਨਾਨਕ ਸਿੰਘ ਵੱਲੋਂ ਐੱਸਐੱਸਪੀ ਮਾਨਸਾ ਦੀ ਕਮਾਨ ਸੰਭਾਲਣ ਤੋਂ ਬਾਅਦ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਨੇ ਤੇਜ਼ੀ ਫੜ ਲਈ ਹੈ। SIT ਦੋਵੇਂ ਗਾਇਕਾਂ ਨੂੰ ਦੁਬਾਰਾ ਤਲਬ ਕਰ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਨਿਰਮਾਤਾਵਾਂ ਅਤੇ ਸਿਆਸਤਦਾਨਾਂ ਤੋਂ ਵੀ ਪੁੱਛਗਿੱਛ ਹੋ ਸਕਦੀ ਹੈ। ਐਸਆਈਟੀ ਇਸ ਮਾਮਲੇ ਦੀ ਜਾਂਚ ਨੂੰ ਜਲਦੀ ਹੀ ਕਿਸੇ ਸਿੱਟੇ ‘ਤੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ: Petrol Diesel Price: ਦੋ ਸੂਬਿਆਂ ‘ਚ ਚੋਣਾਂ ਦੀ ਗਿਣਤੀ ਦੇ ਦਿਨ ਜਾਰੀ ਹੋਈ ਪੈਟਰੋਲ ਡੀਜ਼ਲ ਦੀਆਂ ਕੀਮਤਾਂ, ਜਾਣੋ ਸੂਬਿਆਂ ‘ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: babbu maanBalkaur Singh SidhuCIA Staff MansaMankirt Aulakhpro punjab tvpunjabi newsPunjbai Singersidhu moosewala murder case
Share242Tweet152Share61

Related Posts

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

Viral Penguin Meme Trend: ਵਾਇਰਲ ‘ਪੈਂਗੁਇਨ ਮੀਮ’ ਟ੍ਰੈਂਡ ਵਿੱਚ ਸ਼ਾਮਲ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜਨਵਰੀ 24, 2026
Load More

Recent News

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.