ਮੰਗਲਵਾਰ, ਨਵੰਬਰ 3, 2026 09:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਰੇਲਵੇ ਸਟੇਸ਼ਨਾਂ ਤੇ ਭੀੜ-ਭੜੱਕੇ ਵਾਲੀਆਂ ਥਾਵਾਂ , ਬਜ਼ਾਰਾਂ ’ਤੇ ਤਲਾਸ਼ੀ ਅਭਿਆਨ

by Gurjeet Kaur
ਅਕਤੂਬਰ 23, 2023
in ਪੰਜਾਬ
0
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ , ਬਜ਼ਾਰਾਂ ’ਤੇ ਤਲਾਸ਼ੀ ਅਭਿਆਨ
– ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ  ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਪੁਲਿਸ ਟੀਮਾਂ ਵੱਲੋਂ 130 ਤੋਂ ਵੱਧ ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ ’ਤੇ 5584 ਵਿਅਕਤੀਆਂ ਦੀ  ਜਾਮਾ-ਤਲਾਸ਼ੀ ; 8 ਸ਼ੱਕੀ ਵਿਅਕਤੀ ਨਜ਼ਰਬੰਦ, 2 ਗ੍ਰਿਫਤਾਰ
– ਅਪਰੇਸ਼ਨ ਦੌਰਾਨ 10000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਵੀ ਕੀਤੀ ਗਈ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ 
 
ਤਿਉਹਾਰਾਂ ਦਾ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸ਼ਨੀਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਖੇਤਰਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ  ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਪ੍ਰੇਸ਼ਨ (ਸੀ.ਏ.ਐਸ.ਓ.) ਚਲਾਇਆ ਗਿਆ। ਇਹ ਅਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਚਲਾਇਆ ਗਿਆ।
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ , ਇਹ ਸੀ.ਏ.ਐਸ.ਓ., ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਇੱਕੋ ਸਮੇਂ ਦੌਰਾਨ  ਚਲਾਇਆ ਗਿਆ , ਜਿਸ  ਤਹਿਤ ਪੁਲਿਸ ਟੀਮਾਂ ਨੇ ਸਨਿਫਰ ਡੌਗਜ਼ ( ਸੁੰਘਣ ਵਾਲੇ ਕੁੱਤਿਆਂ) ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਆਉਂਦੇ-ਜਾਂਦੇ ਲੋਕਾਂ ਦੀ ਤਲਾਸ਼ੀ ਕੀਤੀ  । ਇਸ ਤੋਂ ਬਾਅਦ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਪੁਲਿਸ ਟੀਮਾਂ ਨੇ ਦੋ-ਪਹੀਆ ਵਾਹਨਾਂ ਦੀ ਚੈਕਿੰਗ ਵੀ ਕੀਤੀ।
ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਅਪ੍ਰੇਸ਼ਨ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਡੀਐਸਪੀ/ਐਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਅਪ੍ਰੇਸ਼ਨ  ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ ।
ਉਨ੍ਹਾਂ ਸਮੂਹ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਇਸ ਅਭਿਆਨ ਦੌਰਾਨ ਹਰੇਕ ਵਿਅਕਤੀ ਨਾਲ  ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਪੇਸ਼ ਆਉਣ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਲਈ ਸੂਬੇ ਭਰ ਵਿੱਚ 5000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 506 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਆਮ ਲੋਕਾਂ ਦੀ  ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ 130 ਤੋਂ ਵੱਧ ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ ’ਤੇ ਚਲਾਏ ਗਏ ਆਪਰੇਸ਼ਨ ਦੌਰਾਨ 5584 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ।
ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 8 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ, ਜਦੋਂ ਕਿ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਅਪਰੇਸ਼ਨ ਦੌਰਾਨ ਘੱਟੋ-ਘੱਟ 10898 ਦੋਪਹੀਆ ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿਚੋਂ 42 ਨੂੰ ਜ਼ਬਤ ਕੀਤਾ ਗਿਆ ਅਤੇ 699 ਦੇ ਚਲਾਨ ਕੀਤੇ ਗਏ ।
Tags: Festival seasonlatest newsmarkitpro punjab tvpunjabpunjab policePunjabiNewsrailway station
Share230Tweet144Share57

Related Posts

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.