ਸ਼ੁੱਕਰਵਾਰ, ਮਾਰਚ 27, 2026 12:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀ.ਈ.ਓ. ਪੰਜਾਬ ਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ

by Gurjeet Kaur
ਸਤੰਬਰ 14, 2023
in ਪੰਜਾਬ
0
  ਡਿਪਟੀ ਕਮਿਸ਼ਨਰਾਂ ਨੂੰ 100 ਫ਼ੀਸਦੀ ਸਹੀ ਵੋਟਰ ਸੂਚੀਆਂ ਯਕੀਨੀ ਬਣਾਉਣ ਅਤੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ’ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼
ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਉਪ ਚੋਣ ਕਮਿਸ਼ਨਰ (ਡੀ.ਈ.ਸੀ.) ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਸਾਰੇ 23 ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਨਾਲ ਸੂਬੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਕੀਤੀ।
ਸੂਬੇ ਦੇ 13 ਸੰਸਦੀ ਹਲਕਿਆਂ ਲਈ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਕਿਸਮ ਦੀ ਇਹ ਪਹਿਲੀ ਸਮੀਖਿਆ ਮੀਟਿੰਗ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ, ਨਵੇਂ ਵੋਟਰਾਂ ਦੇ ਨਾਂ ਦਰਜ ਕਰਨ, ਮਰ ਚੁੱਕੇ ਵੋਟਰਾਂ ਦੇ ਨਾਂ ਵੋਟਰ ਸੂਚੀ ‘ਚੋਂ ਹਟਾਉਣ ਜਿਹੇ ਮੁੱਦਿਆਂ ‘ਤੇ ਕੇਂਦਰਿਤ ਰਹੀ।
ਜ਼ਿਲ੍ਹਾ ਪੱਧਰ ’ਤੇ ਵੋਟਰ ਸੂਚੀ ਪ੍ਰਬੰਧਨ ਦੀ ਸਮੀਖਿਆ ਕਰਦਿਆਂ ਹਿਰਦੇਸ਼ ਕੁਮਾਰ ਨੇ ਇਲੈਕਟਰ-ਪਾਪੂਲੇਸ਼ਨ (ਈ.ਪੀ.) ਅਨੁਪਾਤ ਦੇ ਸੰਦਰਭ ਵਿੱਚ ਵੋਟਰ ਸੂਚੀ ਵਿੱਚ ਮੌਜੂਦਾ ਗੈਪ, ਲਿੰਗ ਅਨੁਪਾਤ ਸਬੰਧੀ ਗੈਪ ਅਤੇ ਵੱਖ-ਵੱਖ ਉਮਰ ਵਰਗ, ਖਾਸ ਕਰਕੇ ਨੌਜਵਾਨ ਵੋਟਰਾਂ ਸਬੰਧੀ ਗੈਪ ਦਾ ਮੁਲਾਂਕਣ ਕੀਤਾ। ਡੀ.ਈ.ਓਜ਼ ਨੂੰ 100 ਫ਼ੀਸਦ ਸਹੀ ਵੋਟਰ ਸੂਚੀਆਂ ਤਿਆਰ ਕਰਨਾ ਯਕੀਨੀ ਬਣਾਉਣ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਮੁਸ਼ਕਲ ਰਹਿਤ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਉਹਨਾਂ ਨੂੰ ਆਰਥਿਕ ਤੇ ਸਮਾਜਿਕ ਪੱਖੋਂ ਕਮਜ਼ੋਰ ਵਰਗਾਂ, ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀਜ਼.) ਅਤੇ ਟ੍ਰਾਂਸਜੈਂਡਰਾਂ ’ਤੇ ਵਿਸ਼ੇਸ਼ ਧਿਆਨ ਕੇਂਦਰਤ ਕਰਨ ਲਈ ਵੀ ਕਿਹਾ ਗਿਆ।
ਹਿਰਦੇਸ਼ ਕੁਮਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਖਾਸ ਕਰਕੇ 18-19 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੀਟਿੰਗ ਵਿੱਚ ਲੋਕ ਸਭਾ ਚੋਣਾਂ 2024 ਦੇ ਸੰਦਰਭ ਵਿੱਚ ਡਿਊਟੀ ‘ਤੇ ਲਗਾਏ ਜਾਣ ਵਾਲੇ ਸਟਾਫ਼ ਬਾਰੇ ਵੀ ਸਮੀਖਿਆ ਕੀਤੀ ਗਈ। ਵੋਟਰ ਸੂਚੀ ਦੀ 100 ਫ਼ੀਸਦ ਸੁਧਾਈ ਨੂੰ ਯਕੀਨੀ ਬਣਾਉਣ ਲਈ, ਹਿਰਦੇਸ਼ ਕੁਮਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਵੋਟਾਂ ਨੂੰ ਹਟਾਉਣ ਦੀ ਕਾਰਵਾਈ ਤੋਂ ਪਹਿਲਾਂ ਵੈਰੀਫਿਕੇਸ਼ਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਵੱਲੋਂ ਜ਼ਿਲ੍ਹਾ ਹੈੱਡਕੁਆਰਟਰ ’ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੀ ਉਪਲਬਧਤਾ ਦਾ ਜਾਇਜ਼ਾ ਵੀ ਲਿਆ ਗਿਆ। ਉਹਨਾਂ ਨੇ ਈਵੀਐਮ ਨੂੰ ਲਿਆਉਣ ਤੇ ਲਿਜਾਣ ਅਤੇ ਇਸ ਦੀ ਸਟੋਰੇਜ ਸਬੰਧੀ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸ.ਓ.ਪੀਜ਼.) ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਗੱਲ ਕੀਤੀ। ਇਸ ਤੋਂ ਇਲਾਵਾ ਮੁੱਖ ਨੁਕਤਿਆਂ ਜਿਵੇਂ ਕਿ ਸਟੋਰੇਜ ਦੀ ਵੱਖਰੀ ਵਿਵਸਥਾ ਅਤੇ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਵਿੱਚ ਰਾਜਨੀਤਿਕ ਪਾਰਟੀਆਂ ਦੀ ਸ਼ਮੂਲੀਅਤ ’ਤੇ ਵੀ ਜ਼ੋਰ ਦਿੱਤਾ ਗਿਆ।
ਮੀਟਿੰਗ ਵਿੱਚ ਹਰੇਕ ਪੋਲਿੰਗ ਬੂਥ ’ਤੇ ਰੈਂਪ, ਪੀਣ ਵਾਲੇ ਪਾਣੀ ਅਤੇ ਟਾਇਲਟ ਵਰਗੀਆਂ ਸਹੂਲਤਾਂ ਦੀ ਉਪਲਬਧਤਾ ਦੀ ਸਮੀਖਿਆ ਵੀ ਕੀਤੀ ਗਈ।
Tags: CEOElection Commission of IndiaLok Sabha Elections
Share205Tweet128Share51

Related Posts

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਰਚ 26, 2026

ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ

ਮਾਰਚ 26, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.