56th Annual Athletics Meet of PAU Ludhiana: ਪੀਏਯੂ ਦੇ ਖੇਡ ਸਟੇਡੀਅਮ ‘ਚ ਵੀਰਵਾਰ ਨੂੰ 56ਵੀਂ ਐਥਲੈਟਿਕ ਮੀਟ ਸ਼ੁਰੂ ਹੋਈ। ਇਸ ਮੀਟ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸ਼ਾਮਿਲ ਹੋਏ। ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ।
ਗੁਰਮੀਤ ਸਿੰਘ ਮੀਤ ਹੇਅਰ ਨੇ ਝੰਡਾ ਝੁਲਾ ਕੇ ਐਥਲੈਟਿਕ ਮੀਟ ਦਾ ਆਰੰਭ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਦੱਸ ਦਈਏ ਕਿ ਇਨ੍ਹਾਂ ਖੇਡਾਂ ਵਿੱਚ ਪੀ.ਏ.ਯੂ. ਦੇ ਪੰਜ ਕਾਲਜਾਂ ਅਤੇ ਦੋ ਬਾਹਰੀ ਸੰਸਥਾਵਾਂ ਦੇ ਖਿਡਾਰੀ ਟਰੈਕ ਐਂਡ ਫੀਲਡ ਈਵੈਂਟਸ ਵਿੱਚ ਆਪਣੀ ਕਲਾ ਦੇ ਜੌਹਰ ਵਿਖਾ ਰਹੇ ਹਨ।
ਉਦਘਾਟਨੀ ਭਾਸ਼ਣ ‘ਚ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹ ਅੱਜ ਉਸ ਯੂਨੀਵਰਸਿਟੀ ਦੇ ਖੇਡ ਸਮਾਰੋਹ ਦਾ ਹਿੱਸਾ ਬਣ ਰਹੇ ਹਨ ਜਿਸਨੇ ਪੰਜਾਬ ਦੀ ਖੇਤੀ ਨੂੰ ਫਰਸ਼ ਤੋਂ ਅਰਸ਼ ਵੱਲ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਈ ਜਦੋਂ ਸਾਡਾ ਦੇਸ਼ ਅਨਾਜ ਸੰਕਟ ਨਾਲ ਜੂਝ ਰਿਹਾ ਸੀ ਅਤੇ ਅਮਰੀਕਾ ਵਰਗੇ ਦੇਸ਼ਾਂ ਤੋਂ ਕਣਕ ਮੰਗਵਾ ਕੇ ਆਪਣੇ ਨਾਗਰਿਕਾਂ ਦਾ ਢਿੱਡ ਭਰ ਰਿਹਾ ਸੀ ਤਾਂ ਪੀ.ਏ.ਯੂ. ਨੇ ਉੱਨਤ ਖੇਤੀ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਈਆਂ ਅਤੇ ਪੰਜਾਬ ਦੇ ਖੇਤੀ ਖੇਤਰ ਨੂੰ ਮੋਹਰੀ ਸੂਬਾ ਬਣਾਇਆ। ਖੇਡ ਮੰਤਰੀ ਨੇ ਕਿਹਾ ਕਿ ਖੇਤੀ ਦੇ ਨਾਲ-ਨਾਲ ਸਾਹਿਤ, ਸੱਭਿਆਚਾਰ ਅਤੇ ਖੇਡਾਂ ਦੇ ਖੇਤਰ ਵਿੱਚ ਵੀ ਇਸ ਸੰਸਥਾ ਨੇ ਦੇਸ਼ ਨੂੰ ਭਰਪੂਰ ਯੋਗਦਾਨ ਦਿੱਤਾ।
ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦੇਸ਼ ਦੀ ਹਾਕੀ ਟੀਮ ਨੂੰ ਤਿੰਨ ਓਲੰਪਿਕ ਕਪਤਾਨ ਦੇਣ ਵਾਲੀ ਇਹ ਦੇਸ਼ ਦੀ ਹੀ ਨਹੀਂ ਸ਼ਾਇਦ ਦੁਨੀਆਂ ਦੀ ਵੀ ਇੱਕ ਮਾਤਰ ਯੂਨੀਵਰਸਿਟੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਪਤਾਨਾਂ ਦੇ ਬੁੱਤ ਸਥਾਪਿਤ ਹੋਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਬਣ ਸਕਣ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ 56ਵੀਂ ਸਾਲਾਨਾ ਅਥਲੈਟਿਕਸ ਮੀਟ ਦਾ ਉਦਘਾਟਨ ਕੀਤਾ। ਇਹਨਾਂ ਮੈਦਾਨਾਂ ‘ਚੋਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਖਿਡਾਰੀ ਪੈਦਾ ਹੋਏ, ਦੇਸ਼ ਦੀ ਹਾਕੀ ਨੂੰ ਤਿੰਨ ਓਲੰਪਿਕਸ ਕਪਤਾਨ ਦਿੱਤੇ ਹਨ। ਪੀ ਏ ਯੂ ਦੇ ਵੀਸੀ, ਖੇਡ ਡਾਇਰੈਕਟਰ ਨੂੰ ਮੁਬਾਰਕਾਂ ਅਤੇ ਸਮੂਹ ਖਿਡਾਰੀਆਂ ਤੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ । pic.twitter.com/Zo6kRKAeby
— Gurmeet Singh Meet Hayer (@meet_hayer) April 20, 2023
ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਖੇਡਾਂ ਨਾਲ ਵਿਅਕਤੀ ਦੀ ਸਖਸ਼ੀਅਤ ਨੂੰ ਸਰੀਰਕ, ਮਾਨਸਿਕ ਅਤੇ ਬੌਧਿਕ ਪਰਿਪੱਕਤਾ ਪ੍ਰਾਪਤ ਹੁੰਦੀ ਹੈ | ਉਹਨਾਂ ਕਿਹਾ ਕਿ ਸੰਸਥਾਵਾਂ ਵਿੱਚੋਂ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਪਲ ਸਾਰੀ ਉਮਰ ਲਈ ਯਾਦਾਂ ਵਿੱਚ ਵੱਸ ਜਾਂਦੇ ਹਨ। ਸਰਕਾਰ ਦੀ ਖੇਡ ਨੀਤੀ ਬਾਰੇ ਬੋਲਦਿਆਂ ਮੀਤ ਹੇਅਰ ਨੇ ਆਸ ਪ੍ਰਗਟ ਕੀਤੀ ਕਿ ਪੰਜਾਬ ਦੇਸ਼ ਵਿੱਚ ਮੁੜ ਤੋਂ ਖੇਡਾਂ ਦੇ ਖੇਤਰ ਦਾ ਸਿਰਮੌਰ ਸੂਬਾ ਬਣੇਗਾ ਇਸਦੀ ਜ਼ਿੰਮੇਵਾਰੀ ਨਵੇਂ ਖਿਡਾਰੀਆਂ ਸਿਰ ਹੈ। ਉਨ੍ਹਾਂ ਕਿਹਾ ਕਿ ਉਹ ਐਨੇ ਪ੍ਰਭਾਵਿਤ ਹੋਏ ਹਨ ਕਿ ਹਰ ਸਾਲ ਇਸ ਐਥਲੈਟਿਕ ਮੀਟ ਵਿੱਚ ਸ਼ਾਮਿਲ ਹੋਣ ਦਾ ਵਾਅਦਾ ਕਰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h