ਮੰਗਲਵਾਰ, ਅਗਸਤ 26, 2025 11:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

by Gurjeet Kaur
ਮਾਰਚ 1, 2024
in ਪੰਜਾਬ
0

ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਸਮੇਤ ਚਾਰ ਜ਼ੋਨਲ ਦਫਤਰ ਵੀ ਕੀਤੇ ਲੋਕ ਸਮਰਪਿਤ

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ।

ਇਸ ਸੰਸਥਾ ਦੀ ਸਥਾਪਨਾ ਸਬੰਧੀ 2022 ਦੇ ਬਜਟ ਸੈਸ਼ਨ ਵਿੱਚ ਐਲਾਨ ਕੀਤਾ ਗਿਆ ਸੀ ਅਤੇ ਇਹ ਪੰਜਾਬ ਦੀ ਪਹਿਲੀ ਸਰਕਾਰੀ ਸਿਹਤ ਸੰਸਥਾ ਹੋਵੇਗੀ ਜਿਸ ਵਿੱਚ ਮਰੀਜ਼ਾਂ ਨੂੰ ਐਂਡੋਸਕੋਪੀ, ਫਾਈਬਰੋਸਕੋਪੀ ਅਤੇ ਐਂਡੋਸਕੋਪਿਕ ਅਲਟਰਾਸਾਊਂਡ ਵਰਗੀਆਂ ਅਤਿ-ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਸੰਸਥਾ ਦੇ ਮਾਹਿਰਾਂ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੈਲੀ-ਮੈਡੀਸਨ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਹੈਪੇਟੋਲੋਜੀ ਵਿੱਚ ਸਿਖਲਾਈ ਅਤੇ ਖੋਜ ਸਹੂਲਤਾਂ ਲਈ ਇਸ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਗਿਆ ਹੈ।

ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਪ੍ਰੋਫੈਸਰ ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਇਸ ਸੰਸਥਾ ਵਿੱਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਇਨਡੋਰ ਅਤੇ ਐਮਰਜੈਂਸੀ ਸੇਵਾਵਾਂ ਰਾਹੀਂ ਲਿਵਰ ਸਬੰਧੀ ਬਿਮਾਰੀਆਂ ਦਾ ਵਿਸ਼ੇਸ਼ ਤੌਰ ‘ਤੇ ਇਲਾਜ ਕੀਤਾ ਜਾਵੇਗਾ। ਇਸ ਦਾ ਉਦੇਸ਼ ਪੰਜਾਬ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿਹਤ ਸਹੂਲਤਾਂ ਦਾ ਕੇਂਦਰ ਬਣਾਉਣਾ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਅਤੇ ਚਾਰ ਜ਼ੋਨਲ ਦਫ਼ਤਰਾਂ ਦਾ ਵੀ ਵਰਚੂਅਲ ਤੌਰ ਉਤੇ ਉਦਘਾਟਨ ਕੀਤਾ ਗਿਆ।

ਇਹ ਸਟੇਟ ਹੈੱਡਕੁਆਰਟਰ ਦਫ਼ਤਰ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਜਦਕਿ ਗੁਰਦਾਸਪੁਰ, ਜਲੰਧਰ, ਬਠਿੰਡਾ ਅਤੇ ਫਿਰੋਜ਼ਪੁਰ ਵਿਖੇ ਸਥਾਪਿਤ ਕੀਤੇ ਗਏ ਜ਼ੋਨਲ ਦਫ਼ਤਰ ਲਗਭਗ 2.78 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਹਨ। ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਹੁਸ਼ਿਆਰਪੁਰ ਵਿੱਚ ਚਾਰ ਹੋਰ ਜ਼ੋਨਲ ਦਫ਼ਤਰ ਉਸਾਰੀ ਅਧੀਨ ਹਨ, ਜਿਨ੍ਹਾਂ ਦਾ ਨਿਰਮਾਣ ਕਾਰਜ ਜਲਦ ਹੀ ਮੁਕੰਮਲ ਹੋ ਜਾਵੇਗਾ।

ਇਸ ਤੋਂ ਇਲਾਵਾ ਫਾਜ਼ਿਲਕਾ, ਮੋਗਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਜ਼ਿਲ੍ਹਾ ਦਫ਼ਤਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦਫ਼ਤਰਾਂ ਲਈ ਜ਼ਮੀਨ ਮੁਹੱਈਆ ਕਰਵਾ ਦਿੱਤੀ ਗਈ ਹੈ ਅਤੇ 34.66 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਦਫ਼ਤਰਾਂ ਵਿੱਚ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਦਫ਼ਤਰ ਨਵੀਨਤਮ ਸੂਚਨਾ ਤਕਨਾਲੋਜੀ ਸਹੂਲਤਾਂ ਨਾਲ ਲੈਸ ਹੋਣਗੇ।

ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਵੱਲੋਂ ਪੰਜਾਬ ਵਿੱਚ ਐਲੋਪੈਥਿਕ ਦਵਾਈਆਂ, ਕਾਸਮੈਟਿਕ ਅਤੇ ਹੋਮਿਓਪੈਥਿਕ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਡਰੱਗ ਲਾਇਸੰਸ ਜਾਰੀ ਕੀਤੇ ਜਾਂਦੇ ਹਨ ਅਤੇ ਇਹ ਨਵੇਂ ਦਫ਼ਤਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਜ਼ਬਤ ਕੀਤੀਆਂ ਦਵਾਈਆਂ ਅਤੇ ਨਮੂਨਿਆਂ ਨੂੰ ਸਟੋਰ ਕਰਨ ਲਈ ਇਨ੍ਹਾਂ ਦਫ਼ਤਰਾਂ ਵਿੱਚ ਸਟੋਰੇਜ ਦੀ ਸਹੂਲਤ ਵੀ ਉਪਲੱਬਧ ਹੋਵੇਗੀ।

Tags: aapcm bhagwant mannInauguration of Punjab Institute of Liver and Biliary Sciences
Share204Tweet127Share51

Related Posts

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025
Load More

Recent News

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

ਹੁਣ ਵਿਦੇਸ਼ਾਂ ‘ਚ ਚੱਲਣਗੀਆਂ ਭਾਰਤ ਦੀਆਂ ਬਣੀਆਂ ਗੱਡੀਆਂ, PM ਮੋਦੀ ਨੇ ਦਿੱਤੀ ਹਰੀ ਝੰਡੀ

ਅਗਸਤ 26, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.