Helpful in Treating Skin Problems: ਆਪਣੇ ਚਿਹਰੇ ਦੀ ਖੂਬਸੂਰਤੀ ਨੂੰ ਵਧਾਉਣ ਲਈ ਅਸੀਂ ਪਤਾ ਨਹੀਂ ਕਿੰਨੇ ਕੁ ਯਤਨ ਕਰਦੇ ਹਾਂ । ਪਰ ਕੁਝ ਚੀਜ਼ਾਂ ਅਜਿਹੀਆਂ ਹਨ ਜੋ ਰੋਜ਼ਮਰਾ ਦੇ ਜੀਵਨ ‘ਚ ਇਸਤੇਮਾਲ ਕਰਦੇ ਹਾਂ, ਜਿਨ੍ਹਾਂ ‘ਚ ਕਈ ਫਲ ਫਰੂਟ ਵੀ ਸ਼ਾਮਿਲ ਹਨ।
ਉਨ੍ਹਾਂ ਵਿੱਚੋਂ ਹੀ ਇੱਕ ਹੈ ਸੰਤਰਾ। ਸੰਤਰਾ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਡੀ ਸਕਿਨ ਦੇ ਲਈ ਫਾਇਦੇਮੰਦ ਹੁੰਦਾ ਹੈ। ਸੰਤਰੇ ਦੇ ਛਿਲਕੇ ‘ਚ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਕੈਲਸ਼ੀਅਮ ਮੌਜੂਦ ਹੁੰਦਾ ਹੈ ਜੋ ਸਕਿਨ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦਗਾਰ ਹੁੰਦਾ ਹੈ।
ਸੰਤਰੇ ‘ਚ ਮੌਜੂਦ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਸਿਰਫ਼ ਸਿਹਤ ਲਈ ਹੀ ਫਾਇਦੇਮੰਦ ਨਹੀਂ ਬਲਕਿ ਗਲੋਇੰਗ ਸਕਿਨ ਲਈ ਵੀ ਮਦਦਗਾਰ ਹੈ।
ਸੰਤਰੇ ਦੇ ਛਿਲਕੇ ਨਾਲ ਬਣੇ ਫੇਸ ਪੈਕ ਦਾ ਯੂਜ਼ ਕਰਨ ਨਾਲ ਤੁਹਾਡੇ ਚਿਹਰੇ ਤੋਂ ਦਾਗ-ਧੱਬੇ, ਪਿਗਮੈਂਟੇਸ਼ਨ ਅਤੇ ਬਲੈਕਹੈੱਡਸ ਘੱਟ ਹੋ ਜਾਂਦੇ ਹਨ।
ਜੇਕਰ ਤੁਸੀਂ ਘਰ ‘ਚ ਸੰਤਰੇ ਦੇ ਛਿਲਕੇ ਦਾ ਪਾਊਡਰ ਬਣਾਉਣਾ ਚਾਹੁੰਦੇ ਹੋ ਤਾਂ ਸੰਤਰੇ ਦੇ ਛਿਲਕੇ ਨੂੰ ਪਹਿਲਾਂ ਸੁਕਾ ਲਓ। ਸੰਤਰੇ ਦੇ ਛਿਲਕੇ ਜਦੋਂ ਸੁੱਕ ਜਾਣ ਤਾਂ ਉਸਨੂੰ ਗ੍ਰਾਂਈਡਰ ‘ਚ ਬਾਰੀਕ ਪੀਸ ਲਓ।
ਇਸ ਪਾਊਡਰ ਦਾ ਪੈਕ ਬਣਾਉਣ ਲਈ ਸਭ ਤੋਂ ਪਹਿਲਾਂ ਇਕ ਚਮਚ ਸੰਤਰੇ ਦੇ ਛਿਲਕੇ ਦੇ ਪਾਊਡਰ ‘ਚ ਦੋ ਵੱਡੇ ਚਮਚੇ ਹਲਦੀ ਦਾ ਪਾਊਡਰ ਮਿਲਾਓ। ਇਸ ਪੇਸਟ ‘ਚ ਗੁਲਾਬ ਜਲ ਵੀ ਮਿਲਾਓ।ਸੰਤਰੇ ‘ਚ ਮੌਜੂਦ ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ ਸਿਰਫ਼ ਸਿਹਤ ਲਈ ਹੀ ਫਾਇਦੇਮੰਦ ਨਹੀਂ ਹੈ ਬਲਕਿ ਗਲੋਇੰਗ ਸਕਿਨ ਲਈ ਵੀ ਮਦਦਗਾਰ ਹੈ।
ਸੰਤਰੇ ਦੇ ਛਿਲਕੇ ਨਾਲ ਬਣੇ ਫੇਸ ਪੈਕ ਦੀ ਵਰਤੋਂ ਕਰਨ ਨਾਲ ਤੁਹਾਡੇ ਚਿਹਰੇ ਤੋਂ ਦਾਗ-ਧੱਬੇ, ਪਿਗਮੈਨਟੇਂਸ਼ਨ ਅਤੇ ਬਲੈਕਹੈੱਡਸ ਘੱਟ ਹੋ ਜਾਂਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h