ਸ਼ੁੱਕਰਵਾਰ, ਫਰਵਰੀ 27, 2026 01:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡੇਅਰੀ ਕਿੱਤੇ ਦੀ ਸਿਖਲਾਈ ਪ੍ਰਾਪਤ ਕਰਕੇ ਤੇ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈ ਕੇ ਆਪਣੀ ਆਮਦਨ ਵਧਾਉ: ਲਾਲਜੀਤ ਸਿੰਘ ਭੁੱਲਰ

ਆਪਣੀ ਆਮਦਨ ਵਧਾਉ: ਲਾਲਜੀਤ ਸਿੰਘ ਭੁੱਲਰ ਵੱਲੋਂ ਦੁੱਧ ਉਤਪਾਦਕਾਂ ਨੂੰ ਅਪੀਲ

by Bharat Thapa
ਜਨਵਰੀ 8, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਤਹਿਤ ਅੱਜ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਦੇ ਨਾਲ-ਨਾਲ ਖੇਤੀਬਾੜੀ ਦੇ ਵੱਖੋ-ਵੱਖ ਸਹਾਇਕ ਕਿੱਤੇ ਜ਼ਰੂਰ ਅਪਨਾਉਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ, ਗੁਣਵੱਤਾ ਭਰਪੂਰ ਦੁੱਧ ਉਤਪਾਦਨ ਲਈ ਸਿਖਲਾਈ ਦੇਣ ਸਣੇ ਡੇਅਰੀ ਕਿੱਤਾ ਸ਼ੁਰੂ ਕਰਨ ਹਿੱਤ ਵਿੱਤੀ ਸਹਾਇਤਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 50 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਨਵਾਂ ਡੇਅਰੀ ਯੂਨਿਟ ਸਥਾਪਤ ਕਰਨ ਲਈ 2 ਤੋਂ 20 ਦੁਧਾਰੂ ਪਸ਼ੂਆਂ ਦੀ ਖ਼ਰੀਦ ਵਾਸਤੇ ਜਨਰਲ ਵਰਗ ਨੂੰ 17, 500 ਰੁਪਏ ਪ੍ਰਤੀ ਪਸ਼ੂ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀ ਨੂੰ 23, 100 ਰੁਪਏ ਪ੍ਰਤੀ ਪਸ਼ੂ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਦੁੱਧ ਉਤਪਾਦਕਾਂ ਨੂੰ ਸਾਫ਼ ਦੁੱਧ ਪੈਦਾ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਡਬਲ ਟੀਟ ਕੱਪ ਮਿਲਕਿੰਗ ਮਸ਼ੀਨ ‘ਤੇ 50% (ਵੱਧ ਤੋਂ ਵੱਧ 24, 366 ਰੁਪਏ) ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਰੇ ਚਾਰੇ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ‘ਤੇ 5.60 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਦੁੱਧ ਉਤਪਾਦਕ/ਕਿਸਾਨ ਵਾਧੂ ਹਰੇ ਚਾਰੇ ਵਾਲੇ ਮਹੀਨਿਆਂ ਦੌਰਾਨ ਹਰੇ ਚਾਰੇ ਤੋਂ ਸਾਈਲੇਜ ਜਾਂ ਆਚਾਰ ਬਣਾ ਕੇ, ਚਾਰੇ ਦੀ ਤੋਟ ਵਾਲੇ ਮਹੀਨਿਆਂ ਦੌਰਾਨ ਇਨ੍ਹਾਂ ਗੱਠਾਂ ਨੂੰ ਵੇਚ ਸਕਦੇ ਹਨ। ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਨੂੰ ਪੰਜਾਬ ਦੇ ਨਾਲ-ਨਾਲ ਹੋਰਨਾਂ ਰਾਜਾਂ ਵਿੱਚ ਵੀ ਭੇਜ ਕੇ ਮੁਨਾਫ਼ਾ ਕਮਾਇਆ ਜਾ ਸਕਦਾ ਹੈ। ਇਸ ਤਰ੍ਹਾਂ ਛੋਟੇ ਅਤੇ ਸ਼ਹਿਰੀ ਡੇਅਰੀ ਫ਼ਾਰਮਰਾਂ ਨੂੰ ਵਾਜਬ ਕੀਮਤ ਉੱਤੇ ਸਾਰਾ ਸਾਲ ਸੰਤੁਲਿਤ ਪਸ਼ੂ ਖ਼ੁਰਾਕ ਉਪਲਬਧ ਹੋ ਸਕਦੀ ਹੈ ਅਤੇ ਨੌਜਵਾਨ ਨੂੰ ਰੋਜ਼ਗਾਰ ਹਾਸਲ ਹੋਵੇਗਾ।

ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਡੇਅਰੀ ਕਿੱਤੇ ਨੂੰ ਕਾਮਯਾਬ ਕਰਨ ਲਈ ਪਸ਼ੂ-ਧਨ ਪ੍ਰਬੰਧਨ, ਖ਼ੁਰਾਕ, ਸਿਹਤ ਸਹੂਲਤਾਂ, ਬਿਹਤਰ ਮੰਡੀਕਰਨ ਅਤੇ ਸੂਚਨਾ ਤਕਨਾਲੌਜੀ ਦੀ ਵਰਤੋਂ ਅਹਿਮ ਪਹਿਲੂ ਹਨ, ਜਿਨ੍ਹਾਂ ਬਾਰੇ ਨੌਜਵਾਨਾਂ ਨੂੰ ਜਾਣੂ ਕਰਵਾਉਣ ਲਈ ਸੂਬੇ ਵਿੱਚ 9 ਸਿਖਲਾਈ ਕੇਂਦਰਾਂ ਰਾਹੀਂ ਦੋ ਹਫ਼ਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਜਾਂਦਾ ਹੈ ਤਾਂ ਜੋ ਇਸ ਕੋਰਸ ਉਪਰੰਤ ਨੌਜਵਾਨ ਆਪਣੇ ਘਰਾਂ ਤੋਂ ਹੀ ਸਵੈ-ਰੋਜ਼ਗਾਰ ਸ਼ੁਰੂ ਕਰ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਹਰ ਸਾਲ ਲਗਭਗ 6, 000 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਵੀ ਚਲਾਇਆ ਜਾਂਦਾ ਹੈ ਜਿਸ ਵਿੱਚ ਮੌਜੂਦਾ ਦੁੱਧ ਉਤਪਾਦਕਾਂ ਨੂੰ ਵਿਗਿਆਨਕ ਤਰੀਕੇ ਨਾਲ ਡੇਅਰੀ ਦਾ ਕਿੱਤਾ ਅਪਣਾਉਣ ਲਈ ਐਡਵਾਂਸ ਸਿਖਲਾਈ ਦਿੱਤੀ ਜਾਂਦੀ ਹੈ। ਹਰ ਸਾਲ 1000 ਸਿਖਿਆਰਥੀਆਂ ਨੂੰ ਐਡਵਾਂਸ ਸਿਖਲਾਈ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੁੱਧ ਉਤਪਾਦਕਾਂ/ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਖਲਾਈ ਪ੍ਰਾਪਤ ਕਰਨ ਲਈ ਜਾਂ ਇਨ੍ਹਾਂ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਨੇੜਲੇ ਡਿਪਟੀ ਡਾਇਰੈਕਟਰ ਡੇਅਰੀ ਦਫ਼ਤਰ ਜਾਂ ਇੰਚਾਰਜ ਸਿਖਲਾਈ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਦੇ ਹੈਲਪਲਾਈਨ ਨੰਬਰ 0172-5027285 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: financial assistance schemesLaljit Singh Bhullarlatest newspro punjab tvpunjab newspunjabi news
Share206Tweet129Share52

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.