ਸ਼ਨੀਵਾਰ, ਜੁਲਾਈ 19, 2025 07:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੱਛੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਵਧਾਓ: ਲਾਲਜੀਤ ਭੁੱਲਰ

ਲਾਲਜੀਤ ਸਿੰਘ ਭੁੱਲਰ ਵੱਲੋਂ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਕਿਸਾਨਾਂ ਨੂੰ ਅਪੀਲ ਕਿਹਾ, ਮੱਛੀ ਪਾਲਣ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫ਼ੀਸਦੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ

by Bharat Thapa
ਨਵੰਬਰ 20, 2022
in ਪੰਜਾਬ
0

ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੇ ਆਮਦਨ ਦੇ ਸਰੋਤ ਵਧਾਉਣ। ਉਨ੍ਹਾਂ ਕਿਹਾ ਕਿ ਸਰਕਾਰ ਮੱਛੀ ਪਾਲਣ ਦਾ ਕਿੱਤਾ ਅਪਨਾਉਣ ਲਈ 40 ਫ਼ੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।

ਦੁਨੀਆ ਭਰ ਵਿੱਚ 21 ਨਵੰਬਰ ਨੂੰ ਮਨਾਏ ਜਾਂਦੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੱਛੀ ਪਾਲਣ ਕਿੱਤੇ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਮੱਛੀ ਪਾਲਣ ਦੇ ਖੇਤਰ ਵਿੱਚ ਨਿਰੰਤਰ ਪ੍ਰਗਤੀ ਕਰ ਰਿਹਾ ਹੈ ਅਤੇ ਸੂਬੇ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਵਧਾਉਣ ਲਈ ਖ਼ਾਸ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦਾ ਕੁੱਲ 43,691 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ ਜਿਸ ਤੋਂ 1,89,647 ਟਨ ਮੱਛੀ ਦਾ ਉਤਪਾਦਨ ਹੋ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਤ ਤੇ ਜ਼ੀਰੋ ਆਮਦਨ ਵਾਲੀਆਂ ਜ਼ਮੀਨਾਂ ਵਿੱਚ ਝੀਂਗਾ ਪਾਲਣ ਕਰਵਾਇਆ ਜਾ ਰਿਹਾ ਹੈ, ਜੋ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਫ਼ਲ ਸਿੱਧ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਕੁੱਲ 1200 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ।

ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੱਛੀ ਪਾਲਕਾਂ ਨੂੰ ਵਧੀਆ ਮੱਛੀ ਪੂੰਗ ਮੁਹੱਈਆ ਕਰਵਾਉਣ ਲਈ ਪੰਜਾਬ ਵਿੱਚ 15 ਸਰਕਾਰੀ ਮੱਛੀ ਪੂੰਗ ਫ਼ਾਰਮ ਕਾਰਜਸ਼ੀਲ ਹਨ ਜਦਕਿ ਪਿੰਡ ਕਿੱਲਿਆਂਵਾਲੀ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਇੱਕ ਹੋਰ ਨਵਾਂ ਸਰਕਾਰੀ ਮੱਛੀ ਪੂੰਗ ਫ਼ਾਰਮ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੱਛੀ ਦੇ ਸਾਫ਼-ਸੁਥਰੇ ਮੰਡੀਕਰਨ ਲਈ ਲੁਧਿਆਣਾ ਵਿਖੇ ਇੱਕ ਹੋਲਸੇਲ-ਕਮ-ਰਿਟੇਲ ਸਰਕਾਰੀ ਮੱਛੀ ਮੰਡੀ ਚਲ ਰਹੀ ਹੈ ਅਤੇ ਪਟਿਆਲਾ ਵਿਖੇ ਇੱਕ ਹੋਰ ਨਵੀਂ ਮੱਛੀ ਮੰਡੀ ਉਸਾਰੀ ਅਧੀਨ ਹੈ, ਜੋ ਛੇਤੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਮੱਛੀ ਪਾਲਣ ਦੇ ਵੱਖ-ਵੱਖ ਪ੍ਰਾਜੈਕਟਾਂ ਜਿਵੇਂ ਮੱਛੀ/ਝੀਂਗਾ ਪਾਲਣ ਲਈ ਨਵੇਂ ਤਲਾਬ ਤਿਆਰ ਕਰਨਾ, ਆਰ.ਏ.ਐਸ. ਅਤੇ ਬਾਇਉਫ਼ਲੋਕ ਸਿਸਟਮ ਦੀ ਸਥਾਪਨਾ, ਮੱਛੀ ਫ਼ੀਡ ਮਿੱਲਾਂ ਦੀ ਸਥਾਪਨਾ ਅਤੇ ਮੱਛੀ ਟਰਾਂਸਪੋਰਟ ਵਾਹਨਾਂ ਦੀ ਖ਼ਰੀਦ ਆਦਿ ਲਈ ਪ੍ਰਾਜੈਕਟ ਦੀ ਕੁੱਲ ਲਾਗਤ ‘ਤੇ 40 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਬੰਧਤ ਦਫ਼ਤਰਾਂ ਵਿੱਚ ਤੁਰੰਤ ਅਰਜ਼ੀਆਂ ਦੇਣ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: fish farminglatest newspro punjab tvpunjabpunjabi news
Share215Tweet134Share54

Related Posts

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਰੋਪੜ ਥਰਮਲ ਪਲਾਂਟ ਤੇ ਲੱਗਿਆ ਕਰੋੜਾਂ ਦਾ ਜ਼ੁਰਮਾਨਾ, ਜਾਣੋ ਕੀ ਰਿਹਾ ਕਾਰਨ

ਜੁਲਾਈ 17, 2025

ਕਰਨਲ ਬਾਠ ਮਾਮਲੇ ਦੀ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ CBI ਨੂੰ ਸੌਂਪਿਆ ਮਾਮਲਾ

ਜੁਲਾਈ 16, 2025
Load More

Recent News

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

PM ਮੋਦੀ ਦੀ ਮੋਹਿਤਾਰੀ ‘ਚ ਜਨਸਭਾ, ਕਹੀਆਂ ਇਹ ਗੱਲਾਂ

ਜੁਲਾਈ 18, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਖਾਣੇ ਦੇ ਸਵਾਦ ਤੋਂ ਇਲਾਵਾ, ਲਸਣ SKIN ਲਈ ਵੀ ਹੈ ਵਧੇਰੇ ਫਾਇਦੇਮੰਦ, ਜਾਣ ਹੋ ਜਾਓਗੇ ਹੈਰਾਨ

ਜੁਲਾਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.