Weather Update News: ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ 12 ਜਨਵਰੀ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਤਾਪਮਾਨ 2.3 ਡਿਗਰੀ ਵਾਧਾ ਨਜਰ ਆਇਆ ਹੈ।
ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਇਸ ਸਮੇਂ ਵਾਹਨਾਂ ਨੂੰ ਪੂਰਾ ਚੌਕੰਨੇ ਰਹਿ ਕੇ ਚਲਾਉਣ ਦੀ ਜਰੂਰਤ ਹੈ ਕਿਉਂਕਿ ਸੰਘਣੀ ਧੁੰਦ ਵਿੱਚ ਵਾਹਨਾਂ ਦੀ ਰਫਤਾਰ ਹੌਲੀ ਹੋ ਜਾਂਦੀ ਹੈ ਇਸ ਲਈ ਸੜਕ ਹਾਦਸੇ ਵਾਪਰਨ ਦਾ ਖਤਰਾ ਰਹਿੰਦਾ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਅੱਜ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਲੋਕਾਂ ਲਈ ਚੰਗੀ ਖ਼ਬਰ ਇਹ ਹੈ ਕਿ ਉਨ੍ਹਾਂ ਨੂੰ 10 ਤਰੀਕ ਨੂੰ ਧੁੰਦ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।