Punjab Government School Admissions: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਨਾਲ ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗਾਂ ਵਿੱਚ ਦਾਖ਼ਲਿਆਂ ਵਿੱਚ ਅਦੁੱਤੀ ਵਾਧਾ ਦਰਜ ਹੋਇਆ ਹੈ, ਜਿਸ ਤੋਂ ਸਿੱਖਿਆ ਖ਼ੇਤਰ ਵਿੱਚ ਹੋਈ ਉਸਾਰੂ ਤਬਦੀਲੀ ਦਾ ਪਤਾ ਲੱਗਦਾ ਹੈ।
ਭਗਵੰਤ ਨੇ ਕਿਹਾ ਕਿ ਅਹੁਦਾ ਸੰਭਾਲਣ ਮਗਰੋਂ ਸਾਡੀ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਖੇਤਰ ਵਿੱਚ ਸੁਧਾਰ ‘ਤੇ ਵੱਡਾ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਵਿੱਚ ਸੁਧਾਰ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਕਿ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ, ਕਾਨਵੈਂਟ ਸਕੂਲਾਂ ਵਿੱਚ ਪੜ੍ਹਨ ਵਾਲੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ।
ਸੀਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨੂੰ ਹੁਣ ਬੂਰ ਪਿਆ ਹੈ ਅਤੇ ਇਨ੍ਹਾਂ ਸਕੂਲਾਂ ਦੇ ਦਾਖ਼ਲਿਆਂ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਤੱਥ ਦਾ ਪਤਾ ਇਸ ਗੱਲੋਂ ਵੀ ਲਾਇਆ ਜਾ ਸਕਦਾ ਹੈ ਕਿ ਪ੍ਰੀ-ਪ੍ਰਾਇਮਰੀ (1) ਵਿੰਗ ਦੇ ਦਾਖ਼ਲਿਆਂ ਵਿੱਚ 16.3 ਫੀਸਦੀ ਅਤੇ ਪ੍ਰੀ-ਪ੍ਰਾਇਮਰੀ (2) ਵਿੰਗ ਦੇ ਦਾਖ਼ਲਿਆਂ ਵਿੱਚ 9.9 ਫੀਸਦੀ ਦਾ ਵਾਧਾ ਦਰਜ ਹੋਇਆ ਹੈ।
CM @BhagwantMann said that enrolment in pre-primary wings of Govt schools have witnessed an unprecedented hike which indicates positive trend in edu. sector. Enrollment in Pre-primary (I) wing enhanced by 16.3% & pre-primary (II) wing has witnessed a hike of 9.9%, CM added.
— Government of Punjab (@PunjabGovtIndia) July 24, 2023
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਮਿਆਰੀ ਸਿੱਖਿਆ ਦੇ ਸਮਾਨਅਰਥੀ ਬਣਨ ਦੀ ਗਵਾਹੀ ਇਹ ਤੱਥ ਵੀ ਭਰਦੇ ਹਨ ਕਿ ਪ੍ਰਾਈਵੇਟ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀ ਹੁਣ ਆਪਣੇ ਸਕੂਲ ਛੱਡ ਕੇ ਇਨ੍ਹਾਂ ਸਕੂਲਾਂ ਵਿੱਚ ਦਾਖ਼ਲੇ ਲੈ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਰੁਝਾਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰੇਕ ਖ਼ੇਤਰ ਵਿੱਚ ਆਪਣੀ ਵੱਖਰੀ ਪਛਾਣ ਸਾਬਤ ਕਰਨਗੇ।
ਮੁੱਖ ਮੰਤਰੀ ਨੇ ਦੁਹਰਾਇਆ ਕਿ 70 ਸਾਲ ਤੋਂ ਵੱਧ ਸਮੇਂ ਤੋਂ ਚੱਲ ਰਹੀ ਮਿੱਥ ਤੋੜਦਿਆਂ ਸਾਡੀ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਵਿੱਚ ਤਬਦੀਲੀ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿੱਖਿਆ ਖ਼ੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਸਰੋਤਾਂ ਦੇ ਵਿਕਾਸ ਉਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚੋਂ ਮਿਆਰੀ ਸਿੱਖਿਆ ਦੇ ਕੇਂਦਰ ਵਜੋਂ ਉੱਭਰੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h