IND vs BAN : ਐਡੀਲੇਡ ਵਿੱਚ ਬੁੱਧਵਾਰ ਨੂੰ ਟੀ-20 ਵਿਸ਼ਵ ਕੱਪ ਦੇ ਸੁਪਰ 12 ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ। ਇਸ ਜਿੱਤ ਨਾਲ ਭਾਰਤੀ ਟੀਮ ਨੇ ਸੈਮੀਫਾਈਨਲ ‘ਚ ਆਪਣੀ ਜਗ੍ਹਾ ਲਗਭਗ ਪੱਕੀ ਕਰ ਲਈ ਹੈ। ਡਕਵਰਥ ਲੁਈਸ ਨਿਯਮ ਮੁਤਾਬਕ ਟੀਮ ਇੰਡੀਆ ਨੇ ਇਹ ਮੈਚ 5 ਦੌੜਾਂ ਨਾਲ ਜਿੱਤਿਆ।
ਇਸ ਤੋਂ ਪਹਿਲਾਂ ਵਿਰਾਟ ਕੋਹਲੀ (ਅਜੇਤੂ 64) ਅਤੇ ਕੇਐਲ ਰਾਹੁਲ (50) ਦੇ ਸ਼ਾਨਦਾਰ ਅਰਧ ਸੈਂਕੜਿਆਂ ਦੀ ਮਦਦ ਨਾਲ ਭਾਰਤ ਨੇ ਬੰਗਲਾਦੇਸ਼ ਨੂੰ 185 ਦੌੜਾਂ ਦਾ ਟੀਚਾ ਦਿੱਤਾ। ਭਾਰਤੀ ਟੀਮ ਨੇ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 184 ਦੌੜਾਂ ਬਣਾਈਆਂ। ਬੰਗਲਾਦੇਸ਼ ਲਈ ਹਸਨ ਮਹਿਮੂਦ ਨੇ ਤਿੰਨ ਅਤੇ ਸ਼ਾਕਿਬ ਅਲ ਹਸਨ ਨੇ ਦੋ ਵਿਕਟਾਂ ਲਈਆਂ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h