Ind vs NZ ODI Highlights: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਗਏ ਪਹਿਲੇ ਵਨਡੇ ਮੈਚ ‘ਚ ਨਿਊਜ਼ੀਲੈਂਡ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਨਿਊਜ਼ੀਲੈਂਡ ਲਈ ਟਾਮ ਲੈਥਮ ਅਤੇ ਕੇਨ ਵਿਲੀਅਮਸਨ ਨੇ ਸ਼ਾਨਦਾਰ ਪਾਰੀਆਂ ਖੇਡੀਆਂ ਅਤੇ ਟੀਮ ਨੂੰ 7 ਵਿਕਟਾਂ ਨਾਲ ਜਿੱਤ ਦਿਵਾਈ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ‘ਚ 7 ਵਿਕਟਾਂ ‘ਤੇ 306 ਦੌੜਾਂ ਬਣਾਈਆਂ, ਜਿਸ ਦੇ ਜਵਾਬ ‘ਚ ਨਿਊਜ਼ੀਲੈਂਡ ਨੇ 3 ਵਿਕਟਾਂ ਗੁਆ ਕੇ 7 ਵਿਕਟਾਂ ਨਾਲ ਜਿੱਤ ਦਰਜ ਕੀਤੀ।
Tom Latham lights up the chase – with Kane Williamson for company – as New Zealand win the ODI opener #NZvIND
👉 https://t.co/H0K4PktNJl pic.twitter.com/sSqOuTAv9G
— ESPNcricinfo (@ESPNcricinfo) November 25, 2022
ਭਾਰਤੀ ਟੀਮ ਨੂੰ ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਕਲੈਂਡ ‘ਚ ਹੋਏ ਇਸ ਵਨਡੇ ਮੈਚ ‘ਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ਗੁਆ ਕੇ 306 ਦੌੜਾਂ ਬਣਾਈਆਂ। ਜਵਾਬ ‘ਚ ਨਿਊਜ਼ੀਲੈਂਡ ਦੀ ਟੀਮ ਨੇ 47.1 ਓਵਰਾਂ ‘ਚ ਸਿਰਫ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਕਪਤਾਨ ਕੇਨ ਵਿਲੀਅਮਸਨ ਨੇ ਟਾਮ ਲੈਥਮ ਨਾਲ ਮਿਲ ਕੇ 164 ਗੇਂਦਾਂ ‘ਤੇ 221 ਦੌੜਾਂ ਦੀ ਅਜੇਤੂ ਸਾਂਝੇਦਾਰੀ ਕਰਕੇ ਆਪਣੀ ਟੀਮ ਨੂੰ ਜਿੱਤ ਦਿਵਾਈ।
Tom Latham ਬਣਿਆ ਜਿੱਤ ਦਾ ਹੀਰੋ
ਟਾਮ ਲੈਥਮ ਨੇ 104 ਗੇਂਦਾਂ ਵਿੱਚ 145 ਦੌੜਾਂ ਬਣਾਈਆਂ। ਉਸ ਨੇ ਆਪਣੀ ਪਾਰੀ ‘ਚ 19 ਚੌਕੇ ਅਤੇ 5 ਸ਼ਾਨਦਾਰ ਛੱਕੇ ਲਗਾਏ। ਇਸ ਦੇ ਨਾਲ ਹੀ ਕੇਨ ਵਿਲੀਅਮਸਨ ਨੇ 98 ਗੇਂਦਾਂ ਵਿੱਚ 94 ਦੌੜਾਂ ਦੀ ਕਪਤਾਨੀ ਪਾਰੀ ਖੇਡੀ। ਉਸ ਨੇ 7 ਚੌਕੇ ਅਤੇ 1 ਛੱਕਾ ਲਗਾਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h