IND vs NZ 2nd ODI: ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ (ODI series, India and New Zealand) ਦਾ ਦੂਜਾ ਮੈਚ ਐਤਵਾਰ 27 ਨਵੰਬਰ ਨੂੰ ਹੈਮਿਲਟਨ ਦੇ ਸੇਡਨ ਪਾਰਕ ਵਿੱਚ ਖੇਡਿਆ ਜਾਣਾ ਹੈ। ਇਸ ਦੇ ਲਈ ਭਾਰਤੀ ਟੀਮ ਇੱਥੇ ਪਹੁੰਚ ਗਈ ਹੈ। ਬੀਸੀਸੀਆਈ (BCCI) ਨੇ ਵੀ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਇਸ ਦਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਪਹਿਲਾ ਮੈਚ ਹਾਰਨ ਤੋਂ ਬਾਅਦ ਵੀ ਸਾਰੇ ਭਾਰਤੀ ਖਿਡਾਰੀ ਕਾਫੀ ਸ਼ਾਨਦਾਰ ਮੁਡ ‘ਚ ਨਜ਼ਰ ਆਏ। ਇਸ ਵੀਡੀਓ ‘ਚ ਅਰਸ਼ਦੀਪ ਸਿੰਘ ਭੰਗੜਾ (Arshdeep Singh Bhangra Video) ਪਾਉਂਦੇ ਨਜ਼ਰ ਆ ਰਹੇ ਹਨ।
Hello from Hamilton 👋📍#TeamIndia | #NZvIND pic.twitter.com/AHskNav1Vm
— BCCI (@BCCI) November 26, 2022
ਇਸ ਦੇ ਨਾਲ ਹੀ ਸੰਜੂ ਸੈਮਸਨ ਵਿਕਟਰੀ ਦਾ ਨਿਸ਼ਾਨ ਦਿਖਾਉਂਦੇ ਹੋਏ ਨਜ਼ਰ ਆਏ ਤੇ ਉਨ੍ਹਾਂ ਨੇ ਕਿਹਾ, ਹੈਮਿਲਟਨ ‘ਚ ਤੁਹਾਡਾ ਸੁਆਗਤ ਹੈ। ਹੈਮਿਲਟਨ ਪਹੁੰਚਣ ਤੋਂ ਬਾਅਦ ਭਾਰਤੀ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਰਿਸ਼ਭ ਪੰਤ ਅਤੇ ਉਮਰਾਨ ਮਲਿਕ ਸਮੇਤ ਟੀਮ ਦੇ ਹੋਰ ਮੈਂਬਰ ਆਪਣੇ ਪ੍ਰਸ਼ੰਸਕਾਂ ਨੂੰ ਆਟੋਗ੍ਰਾਫ ਦਿੰਦੇ ਨਜ਼ਰ ਆਏ। ਬੀਸੀਸੀਆਈ ਨੇ ਇਸ ਨਾਲ ਸਬੰਧਤ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ‘ਹੈਮਿਲਟਨ ਤੋਂ ਹੈਲੋ।’
ਦੱਸ ਦਈਏ ਕਿ ਇਸ ਤੋਂ ਪਹਿਲਾਂ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਭਾਰਤੀ ਬੱਲੇਬਾਜ਼ਾਂ ਦਾ ਚੰਗਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਸੀ। ਦੂਜੇ ਪਾਸੇ ਉਮਰਾਨ ਮਲਿਕ ਨੂੰ ਛੱਡ ਕੇ ਬਾਕੀ ਸਾਰੇ ਗੇਂਦਬਾਜ਼ੀ ‘ਚ ਕਾਫੀ ਨਿਰਾਸ਼ ਨਜ਼ਰ ਆਏ। ਨਤੀਜੇ ਵਜੋਂ ਭਾਰਤੀ ਟੀਮ 306 ਦੌੜਾਂ ਬਣਾਉਣ ਤੋਂ ਬਾਅਦ ਵੀ ਇਹ ਮੈਚ 7 ਵਿਕਟਾਂ ਨਾਲ ਹਾਰ ਗਈ।
ਨਿਊਜ਼ੀਲੈਂਡ ਲਈ ਟਾਮ ਲੈਥਮ ਨੇ ਸ਼ਾਨਦਾਰ ਸੈਂਕੜੇ ਵਾਲੀ ਪਾਰੀ ਖੇਡ ਕੇ ਮੈਚ ਨੂੰ ਭਾਰਤ ਦੀ ਪਕੜ ਤੋਂ ਦੂਰ ਕਰ ਦਿੱਤਾ। ਹਾਰਦਿਕ ਪੰਡਿਯਾ ਦੀ ਕਪਤਾਨੀ ‘ਚ ਟੀ-20 ਸੀਰੀਜ਼ 1-0 ਨਾਲ ਜਿੱਤਣ ਤੋਂ ਬਾਅਦ ਹੁਣ ਟੀਮ ਇੰਡੀਆ ਦੀ ਨਜ਼ਰ ਪਹਿਲਾ ਵਨਡੇ ਹਾਰਨ ਤੋਂ ਬਾਅਦ ਜ਼ਬਰਦਸਤ ਵਾਪਸੀ ‘ਤੇ ਹੋਵੇਗੀ। ਇਸ ਤੋਂ ਪਹਿਲਾਂ ਸ਼ਿਖਰ ਧਵਨ ਦੀ ਕਪਤਾਨੀ ‘ਚ ਭਾਰਤ ਨੇ ਦੱਖਣੀ ਅਫਰੀਕਾ ਅਤੇ ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ ਵੀ ਜਿੱਤੀ ਸੀ।
ਵਨਡੇ ਸੀਰੀਜ਼ ਲਈ ਭਾਰਤੀ ਟੀਮ
ਸ਼ਿਖਰ ਧਵਨ (ਸੀ), ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਦੀਪਕ ਹੁੱਡਾ, ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਰਿਸ਼ਭ ਪੰਤ, ਸੰਜੂ ਸੈਮਸਨ, ਸ਼ਾਰਦੁਲ ਠਾਕੁਰ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਦੀਪਕ ਚਾਹਰ, ਉਮਰਨ , ਕੁਲਦੀਪ ਸੇਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h