Covid 19 Update: ਦੇਸ਼ ‘ਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ‘ਚ ਦੇਸ਼ ‘ਚ ਰੋਜ਼ਾਨਾ ਕੋਰੋਨਾ ਦੇ ਨਵੇਂ ਮਾਮਲੇ 10,000 ਨੂੰ ਪਾਰ ਕਰ ਗਏ ਹਨ।
ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 10,158 ਨਵੇਂ ਮਾਮਲੇ ਸਾਹਮਣੇ ਆਏ ਹਨ। ਲਗਾਤਾਰ ਵੱਧ ਰਹੇ ਕੇਸਾਂ ਕਾਰਨ ਹੁਣ ਐਕਟਿਵ ਕੇਸ ਵੀ ਵੱਧ ਰਹੇ ਹਨ ਅਤੇ 50 ਹਜ਼ਾਰ ਦੇ ਕਰੀਬ ਪਹੁੰਚ ਗਏ ਹਨ।
ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਕੋਰੋਨਾ ਦੇ 10,158 ਨਵੇਂ ਅੰਕੜਿਆਂ ਦੇ ਆਉਣ ਨਾਲ, ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 44,998 ਹੋ ਗਈ ਹੈ। ਇੱਕ ਦਿਨ ਪਹਿਲਾਂ ਬੁੱਧਵਾਰ ਨੂੰ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 7,830 ਨਵੇਂ ਮਾਮਲੇ ਸਾਹਮਣੇ ਆਏ ਸਨ। ਕੋਰੋਨਾ ਦੀ ਇਹ ਗਿਣਤੀ 223 ਦਿਨਾਂ ਬਾਅਦ ਦੇਸ਼ ਵਿੱਚ ਦਰਜ ਕੀਤੇ ਗਏ ਸਭ ਤੋਂ ਵੱਧ ਕੇਸ ਸਨ।
ਦਿੱਲੀ ‘ਚ ਵੀ ਕੋਰੋਨਾ ਨਾਲ ਟੈਂਸ਼ਨ
ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ 12 ਅਪ੍ਰੈਲ ਨੂੰ ਕੋਰੋਨਾ ਦੇ 1149 ਨਵੇਂ ਮਾਮਲੇ ਦਰਜ ਕੀਤੇ ਗਏ ਸੀ। ਸੰਕਰਮਣ ਦੀ ਦਰ 23.8% ਹੋ ਗਈ ਹੈ। ਜਦਕਿ 1 ਮਰੀਜ਼ ਦੀ ਵੀ ਕੋਵਿਡ ਕਾਰਨ ਮੌਤ ਹੋ ਗਈ ਸੀ। ਦਿੱਲੀ ਵਿੱਚ ਇਸ ਸਮੇਂ ਕੋਰੋਨਾ ਦੇ ਕੁੱਲ 3347 ਐਕਟਿਵ ਕੇਸ ਹਨ। ਜਿਨ੍ਹਾਂ ਵਿੱਚੋਂ 1995 ਹੋਮ ਆਈਸੋਲੇਸ਼ਨ ਵਿੱਚ ਹਨ ਅਤੇ 203 ਮਰੀਜ਼ ਹਸਪਤਾਲ ਵਿੱਚ ਦਾਖਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h