Coronavirus Update in India on 15 Oct: ਭਾਰਤ ‘ਚ ਕੋਰੋਨਾ ਵਾਇਰਸ ਲਗਾਤਾਰ ਉਤਾਰ-ਚੜਾਅ ਨਾਲ ਜਾਰੀ ਹੈ। ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲਾ ਕੋਰੋਨਾ ਅਜੇ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ ਵੀ ਦੇਸ਼ ‘ਚ ਕੋਰੋਨਾ ਵਾਇਰਸ ਦਾ ਖ਼ਤਰਾ ਬਰਕਰਾਰ ਹੈ। ਪਿਛਲੇ 24 ਘੰਟਿਆਂ ਵਿੱਚ ਸ਼ਨੀਵਾਰ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 2430 ਨਵੇਂ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 26,618 ਦਰਜ ਕੀਤੀ ਗਈ।
#COVID19 | India reports 2,430 fresh cases in the last 24 hours. Active cases at 26,618
— ANI (@ANI) October 15, 2022
ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 2,430 ਨਵੇਂ ਕੇਸਾਂ ਮਿਲਣ ਕਾਰਨ ਕੋਵਿਡ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 4,46,26,427 ਹੋ ਗਈ ਹੈ, ਜਦੋਂ ਕਿ ਦੇਸ਼ ‘ਚ ਇਸ ਖਤਰਨਾਕ ਵਾਇਰਸ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 5.28,874 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਐਕਟਿਵ ਕੇਸ 26,583 ਤੋਂ ਵੱਧ ਕੇ 26,618 ਹੋ ਗਏ ਹਨ।