Covid case increase in india: ਦੇਸ਼ ‘ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਕੇਂਦਰ ਸਰਕਾਰ ਨੇ ਨਵੇਂ ਮਾਮਲਿਆਂ ਦੇ ਵਧਣ ‘ਤੇ ਚਿੰਤਾ ਪ੍ਰਗਟਾਈ ਹੈ। ਸਰਕਾਰ ਦੇ ਸਿਹਤ ਸਕੱਤਰ ਨੇ 6 ਸੂਬਿਆਂ ਨੂੰ ਪੱਤਰ ਲਿਖਿਆ ਹੈ।
ਦੇਸ਼ ਦੇ 6 ਸੂਬਿਆਂ ‘ਚ ਕੋਰੋਨਾ ਦੇ ਨਵੇਂ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰ ਸਰਕਾਰ ਨੇ ਵਧਦੇ ਮਾਮਲਿਆਂ ‘ਤੇ ਚਿੰਤਾ ਪ੍ਰਗਟਾਈ ਹੈ ਅਤੇ ਸਿਹਤ ਸਕੱਤਰ ਨੇ ਇਨ੍ਹਾਂ ਸੂਬਿਆਂ ਨੂੰ ਚਿੱਠੀ ਲਿਖੀ ਹੈ। ਜਿਸ ‘ਚ ਲਿਖਿਆ ਹੈ ਕਿ ਪਿਛਲੇ ਕੁਝ ਮਹੀਨਿਆਂ ‘ਚ ਕੋਰੋਨਾ ਦੇ ਮਾਮਲਿਆਂ ‘ਚ ਕਮੀ ਆਈ ਸੀ ਪਰ ਪਿਛਲੇ ਇੱਕ ਹਫ਼ਤੇ ‘ਚ ਅਚਾਨਕ ਵਾਧਾ ਹੋ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ।
ਸਿਹਤ ਸਕੱਤਰ ਨੇ ਇਨ੍ਹਾਂ ਸੂਬਿਆਂ ਨੂੰ ਪੱਤਰ ਲਿੱਖ ਕੀਤਾ ਅਲਰਟ
ਜਿਨ੍ਹਾਂ ਛੇ ਰਾਜਾਂ ਨੂੰ ਸਿਹਤ ਸਕੱਤਰ ਨੇ ਪੱਤਰ ਲਿਖਿਆ ਹੈ, ਉਨ੍ਹਾਂ ਵਿੱਚ ਤੇਲੰਗਾਨਾ, ਤਾਮਿਲਨਾਡੂ, ਕੇਰਲ, ਕਰਨਾਟਕ, ਮਹਾਰਾਸ਼ਟਰ ਅਤੇ ਗੁਜਰਾਤ ਸ਼ਾਮਲ ਹਨ। ਸੂਬਾ ਸਰਕਾਰ ਨੂੰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਕੰਟਰੋਲ ਕਰਨ ‘ਤੇ ਧਿਆਨ ਦੇਣ ਲਈ ਕਿਹਾ ਗਿਆ ਹੈ। ਨਾਲ ਹੀ ਟੈਸਟ, ਟਰੈਕ ਅਤੇ ਟੀਕਾਕਰਨ ‘ਤੇ ਜ਼ੋਰ ਦੇਣ ਲਈ ਕਿਹਾ ਗਿਆ ਹੈ।
ਚਾਰ ਮਹੀਨਿਆਂ ਬਾਅਦ ਵੱਧੇ ਕੋਰੋਨਾ ਕੇਸ
ਦੱਸ ਦੇਈਏ ਕਿ ਭਾਰਤ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ 754 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ, ਦੇਸ਼ ਵਿੱਚ ਹੁਣ ਤੱਕ ਸੰਕਰਮਿਤ ਲੋਕਾਂ ਦੀ ਗਿਣਤੀ 4,46,92,710 ਹੋ ਗਈ ਹੈ। ਲਗਪਗ ਚਾਰ ਮਹੀਨਿਆਂ ਬਾਅਦ, ਦੇਸ਼ ‘ਚ ਸੰਕਰਮਣ ਦੇ ਰੋਜ਼ਾਨਾ 700 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਪਿਛਲੇ ਸਾਲ 12 ਨਵੰਬਰ ਨੂੰ ਦੇਸ਼ ‘ਚ ਇਨਫੈਕਸ਼ਨ ਦੇ ਰੋਜ਼ਾਨਾ 734 ਮਾਮਲੇ ਸਾਹਮਣੇ ਆਏ ਸਨ।
ਕੇਂਦਰੀ ਸਿਹਤ ਮੰਤਰਾਲੇ ਨੇ ਨਵੇਂ ਅੰਕੜੇ ਕੀਤੇ ਜਾਰੀ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਕਰਨਾਟਕ ‘ਚ ਇਨਫੈਕਸ਼ਨ ਕਾਰਨ ਇਕ ਮਰੀਜ਼ ਦੀ ਮੌਤ ਤੋਂ ਬਾਅਦ ਦੇਸ਼ ‘ਚ ਮਰਨ ਵਾਲਿਆਂ ਦੀ ਗਿਣਤੀ 5,30,790 ਹੋ ਗਈ ਹੈ। ਭਾਰਤ ‘ਚ ਹੁਣ ਤੱਕ ਕੁੱਲ 4,41,57,297 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ, ਜਦਕਿ ਕੋਰੋਨਾ ਨਾਲ ਮੌਤ ਦਰ 1.19 ਫੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.80 ਪ੍ਰਤੀਸ਼ਤ ਹੈ।
ਮਹੱਤਵਪੂਰਨ ਗੱਲ ਇਹ ਹੈ ਕਿ 7 ਅਗਸਤ, 2020 ਨੂੰ ਭਾਰਤ ਵਿੱਚ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਗਿਣਤੀ 20 ਲੱਖ, 23 ਅਗਸਤ, 2020 ਨੂੰ 30 ਲੱਖ ਅਤੇ 5 ਸਤੰਬਰ, 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h