India Sumns Canadian Envoy: ਭਾਰਤ ਨੇ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਨੂੰ ਧਮਕੀ ਦੇਣ ਵਾਲੇ ਪੋਸਟਰਾਂ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਇਸ ਕੜੀ ਵਿੱਚ, ਭਾਰਤ ਨੇ ਨਵੀਂ ਦਿੱਲੀ ਵਿੱਚ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਤੇ ਜਸਟਿਨ ਟਰੂਡੋ ਸਰਕਾਰ ਨੂੰ ਇੱਕ ਮੰਗ ਪੱਤਰ ਭੇਜਿਆ।
ਸੂਤਰਾਂ ਮੁਤਾਬਕ ਭਾਰਤ ਨੇ ਸੋਮਵਾਰ ਨੂੰ ਕੈਨੇਡਾ ਵਿੱਚ 8 ਜੁਲਾਈ ਨੂੰ ਹੋਣ ਵਾਲੀ ਖਾਲਿਸਤਾਨ ਪੱਖੀ ਰੈਲੀ ਦੇ ਵੇਰਵਿਆਂ ਨਾਲ ਪ੍ਰਸਾਰਿਤ ਕੀਤੇ ਜਾ ਰਹੇ ਪੋਸਟਰਾਂ ਨੂੰ ਲੈ ਕੇ ਆਪਣੇ ਡਿਪਲੋਮੈਟਾਂ ਨੂੰ ਮਿਲ ਰਹੀਆਂ ਧਮਕੀਆਂ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਪੋਸਟਰਾਂ ਵਿੱਚ ਕੈਨੇਡਾ ਦੇ ਟੋਰਾਂਟੋ ਵਿੱਚ ਭਾਰਤੀ ਰਾਜਦੂਤ ਅਤੇ ਕੌਂਸਲੇਟ ਜਨਰਲ ਨੂੰ ਧਮਕੀ ਦਿੱਤੀ ਗਈ ਹੈ।
ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਟੋਰਾਂਟੋ ਵਿੱਚ ਭਾਰਤ ਦੇ ਕੌਂਸਲ ਜਨਰਲ ਅਪੂਰਵ ਸ਼੍ਰੀਵਾਸਤਵ ਦਾ ਨਾਂ ਲਿਆ ਗਿਆ ਹੈ ਅਤੇ ਉਨ੍ਹਾਂ ‘ਤੇ ਜੂਨ ਵਿੱਚ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਅਤੇ ਮਨੋਨੀਤ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭੂਮਿਕਾ ਨਿਭਾਉਣ ਦੇ ਦੋਸ਼ ਲਗਾਇਆ ਗਿਆ ਹੈ। ਨਾਲ ਹੀ ਕੈਨੇਡਾ ਦੇ ਸਰੀ ‘ਚ 18 ਜੂਨ ਨੂੰ ਗੋਲੀਬਾਰੀ ‘ਚ ਮਾਰੇ ਗਏ ਖਾਲਿਸਤਾਨੀ ਅੱਤਵਾਦੀ ਹਰਜੀਤ ਸਿੰਘ ਨਿੱਝਰ ਉਰਫ ਹਰਦੀਪ ਸਿੰਘ ਨਿੱਝਰ ਲਈ 8 ਜੁਲਾਈ ਦੀ ਰੈਲੀ ਕੀਤੀ ਜਾ ਰਹੀ ਹੈ।
Canadian High Commissioner to India was summoned by the Ministry of External Affairs (MEA) over Khalistani posters in Canada which showed the names of Indian diplomats.
— ANI (@ANI) July 4, 2023
ਕੈਨੇਡਾ ਦੇ ਵਿਦੇਸ਼ ਮੰਤਰੀ ਨੇ ਕਿਹਾ- ਡਿਪਲੋਮੈਟਾਂ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ
ਇਸ ਤੋਂ ਪਹਿਲਾਂ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਕੈਨੇਡਾ ਵਿੱਚ 8 ਜੁਲਾਈ ਨੂੰ ਯੋਜਨਾਬੱਧ ਵਿਰੋਧ ਪ੍ਰਦਰਸ਼ਨਾਂ ਦੇ ਸਬੰਧ ਵਿੱਚ ਸਾਹਮਣੇ ਆਏ ਕੁਝ ਅਸਵੀਕਾਰਨਯੋਗ ਪੋਸਟਰਾਂ ਕਰਕੇ ਭਾਰਤੀ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ। ਪੋਸਟਰਾਂ ‘ਤੇ ਕੁਝ ਭਾਰਤੀ ਡਿਪਲੋਮੈਟਾਂ ਅਤੇ ਚੋਟੀ ਦੀਆਂ ਸ਼ਖਸੀਅਤਾਂ ਦੇ ਨਾਂ ਅਤੇ ਤਸਵੀਰਾਂ ਹਨ।
ਟਵਿੱਟਰ ‘ਤੇ ਸਾਂਝੇ ਕੀਤੇ ਇੱਕ ਬਿਆਨ ‘ਚ ਮੇਲਾਨੀਆ ਜੋਲੀ ਨੇ ਕਿਹਾ ਕਿ ਕੈਨੇਡਾ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਲੈ ਕੇ ਵੀਏਨਾ ਕਨਵੈਨਸ਼ਨ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ। ਯੋਜਨਾਬੱਧ ਵਿਰੋਧ ਪ੍ਰਦਰਸ਼ਨਾਂ ਬਾਰੇ ਆਨਲਾਈਨ ਪ੍ਰਸਾਰਿਤ ਹੋਣ ਵਾਲੀ ਕੁਝ ਪ੍ਰਚਾਰ ਸਮੱਗਰੀ ਦੇ ਮੱਦੇਨਜ਼ਰ ਕੈਨੇਡਾ ਭਾਰਤੀ ਅਧਿਕਾਰੀਆਂ ਦੇ ਨਜ਼ਦੀਕੀ ਸੰਪਰਕ ਵਿੱਚ ਹੈ।
ਇਸ ਦੇ ਨਾਲ ਹੀ ਭਾਰਤੀ ਮੰਤਰੀ ਜੈਸ਼ੰਕਰ ਨੇ ਕਿਹਾ, “ਅਸੀਂ ਕੈਨੇਡਾ, ਬ੍ਰਿਟੇਨ, ਆਸਟ੍ਰੇਲੀਆ, ਅਮਰੀਕਾ ਵਰਗੇ ਆਪਣੇ ਭਾਈਵਾਲ ਦੇਸ਼ਾਂ ਨੂੰ ਇਨ੍ਹਾਂ ਖਾਲਿਸਤਾਨੀਆਂ ਨੂੰ ਰੋਕਣ ਤੇ ਥਾਂ ਨਾਹ ਦੇਣ ਲਈ ਬੇਨਤੀ ਕੀਤੀ ਹੈ। ਇਹ ਕੱਟੜਪੰਥੀ ਵਿਚਾਰਧਾਰਾਵਾਂ ਚੰਗੀਆਂ ਨਹੀਂ ਹਨ।”
ਦੱਸ ਦੇਈਏ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਓਨਟਾਰੀਓ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੇ ਜਸ਼ਨ ਵਿੱਚ ਇੱਕ ਝਾਕੀ ਪਰੇਡ ਦਾ ਆਯੋਜਨ ਕੀਤਾ ਗਿਆ ਸੀ, ਜਿਸ ਦੀ ਨਵੀਂ ਦਿੱਲੀ ਨੇ ਸਖ਼ਤ ਆਲੋਚਨਾ ਕੀਤੀ ਸੀ। ਇਸ ਸਾਲ ਮਾਰਚ ਵਿੱਚ ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਖਾਲਿਸਤਾਨ ਪੱਖੀ ਨਾਅਰੇ ਲਾਏ ਅਤੇ ਮੌਕੇ ‘ਤੇ ਮੌਜੂਦ ਭਾਰਤੀ ਮੂਲ ਦੇ ਪੱਤਰਕਾਰਾਂ ਨਾਲ ਕਥਿਤ ਤੌਰ ‘ਤੇ ਕੁੱਟਮਾਰ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h