India Hockey vs Japan Hockey: ਭਾਰਤ ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਓਡੀਸ਼ਾ ਵਿੱਚ ਹੋ ਰਹੇ FIH ਹਾਕੀ ਵਿਸ਼ਵ ਕੱਪ 2023 ਦੇ ਕੁਆਰਟਰ ਫਾਈਨਲ ‘ਚ ਨਾ ਪੁੱਜ ਕੇ ਪੂਰੇ ਦੇਸ਼ ਨੂੰ ਨਿਰਾਸ਼ ਕੀਤਾ ਹੈ। ਹੁਣ ਹਾਕੀ ਟੀਮ ਕੋਲ ਆਪਣੀ ਇੱਜ਼ਤ ਬਚਾਉਣ ਦਾ ਮੌਕਾ ਹੈ। ਆਪਣੇ ਆਖ਼ਰੀ ਮੈਚ ਵਿੱਚ ਭਾਰਤ ਦਾ ਸਾਹਮਣਾ ਜਾਪਾਨ ਨਾਲ ਹੋਵੇਗਾ, ਜੋ ਇਸ ਟੂਰਨਾਮੈਂਟ ਵਿੱਚ ਭਾਰਤੀ ਟੀਮ ਦੇ ਸਥਾਨ ਦਾ ਫੈਸਲਾ ਕਰੇਗਾ।
ਆਪਣੇ ਗਰੁੱਪ ‘ਚ ਦੂਜੇ ਸਥਾਨ ‘ਤੇ ਰਹਿਣ ਤੋਂ ਬਾਅਦ ਭਾਰਤ ਨੇ ਕਰਾਸਓਵਰ ‘ਚ ਨਿਊਜ਼ੀਲੈਂਡ ਦਾ ਸਾਹਮਣਾ ਕੀਤਾ। ਇਸ ਹਾਰ ਨਾਲ ਟੀਮ ਇੰਡੀਆ ਦਾ ਵਿਸ਼ਵ ਕੱਪ ਜਿੱਤਣ ਦਾ ਸੁਪਨਾ ਇੱਕ ਵਾਰ ਫਿਰ ਟੁੱਟ ਗਿਆ। ਹੁਣ ਟੀਮ ਇੰਡੀਆ ਜਾਪਾਨ ਨੂੰ ਹਰਾ ਕੇ ਆਪਣੀ ਇੱਜ਼ਤ ਬਚਾਉਣਾ ਚਾਹੇਗੀ।
ਭਾਰਤ ਦਾ ਵਿਸ਼ਵ ਕੱਪ ਵਿੱਚ ਹੁਣ ਤੱਕ ਦਾ ਸਭ ਤੋਂ ਖ਼ਰਾਬ ਪ੍ਰਦਰਸ਼ਨ 1986 ਵਿੱਚ ਸੀ, ਜਦੋਂ ਉਹ 12ਵੇਂ ਸਥਾਨ ’ਤੇ ਰਿਹਾ ਸੀ। ਜੇਕਰ ਉਹ ਜਾਪਾਨ ਤੋਂ ਹਾਰਦਾ ਹੈ ਤਾਂ ਭਾਰਤ ਨੂੰ 13ਵੇਂ ਤੋਂ 16ਵੇਂ ਸਥਾਨ ਲਈ ਖੇਡਣਾ ਹੋਵੇਗਾ। ਹਾਲਾਂਕਿ ਜਾਪਾਨ ਦੇ ਖਿਲਾਫ ਭਾਰਤ ਦਾ ਰਿਕਾਰਡ ਕਾਫੀ ਚੰਗਾ ਰਿਹਾ ਹੈ। ਉਨ੍ਹਾਂ ਨੇ 32 ‘ਚੋਂ 26 ਮੈਚ ਜਿੱਤੇ ਹਨ, ਤਿੰਨ ਹਾਰੇ ਹਨ ਅਤੇ ਤਿੰਨ ਡਰਾਅ ਰਹੇ ਹਨ।
ਮੈਚ ਕਦੋਂ ਅਤੇ ਕਿੱਥੇ ਦੇਖਣਾ ਹੈ?
ਭਾਰਤ ਅਤੇ ਜਾਪਾਨ ਵਿਚਾਲੇ ਇਹ ਮੈਚ ਰੁੜਕੇਲਾ ਦੇ ਬਿਰਸਾ ਮੁੰਡਾ ਹਾਕੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਅੱਜ (26 ਜਨਵਰੀ) ਸ਼ਾਮ 7 ਵਜੇ ਸ਼ੁਰੂ ਹੋਵੇਗਾ। ਮੈਚ ਦੀ ਲਾਈਵ ਸਟ੍ਰੀਮਿੰਗ ਸਟਾਰ ਸਪੋਰਟਸ ਨੈੱਟਵਰਕ ਦੇ ਵੱਖ-ਵੱਖ ਚੈਨਲਾਂ ‘ਤੇ ਹੋਵੇਗੀ। ਲਾਈਵ ਸਟ੍ਰੀਮਿੰਗ Disney+ Hotstar ਐਪ ‘ਤੇ ਉਪਲਬਧ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h