T20 World Cup 2022, India Clinch Second Consecutive Victory: ਭਾਰਤ ਵੱਲੋਂ ਦਿੱਤੇ 180 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਨੀਦਰਲੈਂਡ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ ਸਿਰਫ਼ 123 ਦੌੜਾਂ ਹੀ ਬਣਾ ਸਕਿਆ, ਭਾਰਤ ਨੇ ਨੀਦਰਲੈਂਡ ਨੂੰ 56 ਦੌੜਾਂ ਨਾਲ ਹਰਾਇਆ।
T20 WC 2022. India Won by 56 Run(s) https://t.co/Zmq1aoJthi #INDvNED #T20WorldCup
— BCCI (@BCCI) October 27, 2022
ਭਾਰਤ ਲਈ ਅਕਸ਼ਰ, ਅਸ਼ਵਿਨ, ਅਰਸ਼ਦੀਪ ਅਤੇ ਭੁਵੀ ਨੇ 2-2 ਵਿਕਟਾਂ ਅਤੇ ਮੁਹੰਮਦ ਸ਼ਮੀ ਨੂੰ ਇੱਕ ਵਿਕਟ ਮਿਲੀ। ਨੀਦਰਲੈਂਡ ਲੈਂਡ ਦੀ ਗੇਂਦਬਾਜ਼ੀ ਚੰਗੀ ਰਹੀ ਅਤੇ ਸ਼ੁਰੂਆਤ ‘ਚ ਭਾਰਤੀ ਬੱਲੇਬਾਜ਼ਾਂ ਨੂੰ ਪਰੇਸ਼ਾਨ ਕੀਤਾ ਪਰ ਉਨ੍ਹਾਂ ਦੀ ਬੱਲੇਬਾਜ਼ੀ ਭਾਰਤੀ ਗੇਂਦਬਾਜ਼ਾਂ ਦੇ ਸਾਹਮਣੇ ਟਿਕ ਨਹੀਂ ਸਕੀ ਅਤੇ ਲਗਾਤਾਰ ਅੰਤਰਾਲ ‘ਤੇ ਵਿਕਟਾਂ ਗੁਆਉਂਦੀ ਰਹੀ।
ਜੇਕਰ ਇਸ ਮੈਚ ਦੀ ਗੱਲ ਕਰੀਏ ਤਾਂ ਟੀਮ ਇੰਡੀਆ ਵੱਲੋਂ ਰੋਹਿਤ ਸ਼ਰਮਾ ਨੇ 53 ਦੌੜਾਂ, ਵਿਰਾਟ ਕੋਹਲੀ ਨੇ ਅਜੇਤੂ 62 ਦੌੜਾਂ ਅਤੇ ਸੂਰਿਆਕੁਮਾਰ ਯਾਦਵ ਨੇ ਨਾਬਾਦ 51 ਦੌੜਾਂ ਦੀ ਪਾਰੀ ਖੇਡੀ। ਇਨ੍ਹਾਂ ਧਮਾਕੇਦਾਰ ਪਾਰੀਆਂ ਦੇ ਦਮ ‘ਤੇ ਟੀਮ ਇੰਡੀਆ ਨੇ 179 ਦੌੜਾਂ ਬਣਾਈਆਂ। ਦੂਜੇ ਪਾਸੇ ਨੀਦਰਲੈਂਡ ਦੀ ਗੱਲ ਕਰੀਏ ਤਾਂ ਉਹ ਸ਼ੁਰੂ ਤੋਂ ਹੀ ਫਿੱਕੀ ਨਜ਼ਰ ਆ ਰਹੀ ਸੀ।
ਭਾਰਤ ਲਈ ਅਕਸ਼ਰ ਪਟੇਲ ਅਤੇ ਰਵੀਚੰਦਰਨ ਅਸ਼ਵਿਨ ਨੇ 2-2 ਵਿਕਟਾਂ ਹਾਸਲ ਕੀਤੀਆਂ। ਜਦਕਿ ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ ਨੇ ਵੀ 2-2 ਵਿਕਟਾਂ ਹਾਸਲ ਕੀਤੀਆਂ। ਪਹਿਲਾਂ ਸਪਿਨਰਾਂ ਅਤੇ ਫਿਰ ਤੇਜ਼ ਗੇਂਦਬਾਜ਼ਾਂ ਨੇ ਟੀਮ ਇੰਡੀਆ ਨੂੰ ਜਿੱਤ ਦਿਵਾਉਣ ਵਿਚ ਮਦਦ ਕੀਤੀ। ਅੰਤ ਵਿੱਚ ਨੀਦਰਲੈਂਡ ਦੀ ਟੀਮ 9 ਵਿਕਟਾਂ ਦੇ ਨੁਕਸਾਨ ‘ਤੇ 123 ਦੌੜਾਂ ਹੀ ਬਣਾ ਸਕੀ।
ਸਕੋਰਬੋਰਡ-
ਭਾਰਤ – 179/2 (20)
ਨੀਦਰਲੈਂਡ – 123/9 (20)
ਸੂਰਿਆਕੁਮਾਰ ਯਾਦਵ ਨੂੰ ਚੁਣਿਆ ਗਿਆ ਪਲੇਅਰ ਆਫ ਦ ਮੈਚ
ਸੂਰਿਆਕੁਮਾਰ ਯਾਦਵ ਨੂੰ 25 ਗੇਂਦਾਂ ‘ਤੇ 51 ਦੌੜਾਂ ਦੀ ਪਾਰੀ ਲਈ ‘ਪਲੇਅਰ ਆਫ ਦ ਮੈਚ’ ਦਾ ਖਿਤਾਬ ਦਿੱਤਾ ਗਿਆ।
ਭਾਰਤੀ ਬੱਲੇਬਾਜ਼ਾਂ ਨੇ ਕੀਤਾ ਜ਼ਬਰਦਸਤ ਪ੍ਰਦਰਸ਼ਨ
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਕੇਐੱਲ ਰਾਹੁਲ ਦਾ ਵਿਕਟ ਸਸਤੇ ‘ਚ ਗੁਆ ਦਿੱਤਾ। ਇਸ ਤੋਂ ਬਾਅਦ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਦੂਜੀ ਵਿਕਟ ਲਈ 73 ਦੌੜਾਂ ਦੀ ਸ਼ਾਨਦਾਰ ਸਾਂਝੇਦਾਰੀ ਕੀਤੀ। ਰੋਹਿਤ 39 ਗੇਂਦਾਂ ‘ਚ 53 ਦੌੜਾਂ ਦੀ ਕਪਤਾਨੀ ਪਾਰੀ ਖੇਡਣ ਤੋਂ ਬਾਅਦ ਆਊਟ ਹੋ ਗਏ। ਰੋਹਿਤ ਦੇ ਆਊਟ ਹੋਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਅਤੇ ਕੋਹਲੀ ਨੇ ਮਿਲ ਕੇ ਤੇਜ਼ ਦੌੜਾਂ ਬਣਾਈਆਂ। ਦੋਵਾਂ ਨੇ ਤੀਜੀ ਵਿਕਟ ਲਈ ਅਜੇਤੂ 95 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਸਾਂਝੇਦਾਰੀ ਦੀ ਬਦੌਲਤ ਭਾਰਤੀ ਟੀਮ ਮਜ਼ਬੂਤ ਸਕੋਰ ਤੱਕ ਪਹੁੰਚ ਗਈ।
ਕੋਹਲੀ ਨੇ ਟੂਰਨਾਮੈਂਟ ‘ਚ ਲਾਇਆ ਦੂਜਾ ਅਰਧ ਸੈਂਕੜਾ
ਕੋਹਲੀ ਨੇ ਟੂਰਨਾਮੈਂਟ ਵਿੱਚ ਆਪਣਾ ਲਗਾਤਾਰ ਦੂਜਾ ਅਰਧ ਸੈਂਕੜਾ ਲਗਾਇਆ ਅਤੇ ਉਹ ਦੋਵੇਂ ਮੈਚਾਂ ਵਿੱਚ ਅਜੇਤੂ ਰਹੇ। ਕੋਹਲੀ ਨੇ ਨੀਦਰਲੈਂਡ ਖਿਲਾਫ 44 ਗੇਂਦਾਂ ‘ਤੇ ਅਜੇਤੂ 62 ਦੌੜਾਂ ਬਣਾਈਆਂ। ਇਸ ਪਾਰੀ ਵਿੱਚ ਉਸ ਨੇ ਤਿੰਨ ਚੌਕੇ ਅਤੇ ਦੋ ਛੱਕੇ ਜੜੇ। ਦੂਜੇ ਸਿਰੇ ਤੋਂ ਸੂਰਿਆਕੁਮਾਰ ਨੇ ਸਿਰਫ਼ 25 ਗੇਂਦਾਂ ‘ਤੇ ਨਾਬਾਦ 51 ਦੌੜਾਂ ਬਣਾਈਆਂ। ਸੂਰਿਆਕੁਮਾਰ ਦੀ ਪਾਰੀ ਵਿੱਚ ਸੱਤ ਚੌਕੇ ਅਤੇ ਇੱਕ ਛੱਕਾ ਸ਼ਾਮਲ ਸੀ।
ਇਹ ਵੀ ਪੜ੍ਹੋ: IELTS ਕਰਨ ਵਾਲਿਆਂ ਲਈ ਵੱਡੀ ਖ਼ਬਰ ! ਜਲਦ ਹੋਣ ਜਾ ਰਿਹਾ ਹੈ ਇਹ ਬਦਲਾਅ
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ:
Android: https://bit.ly/3VMis0h