ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਵਨਡੇ ਸੀਰੀਜ਼ ਦਾ ਪਹਿਲਾ ਮੈਚ ਬੁੱਧਵਾਰ ਨੂੰ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਸ ਮੈਚ ਨੂੰ ਜਿੱਤ ਕੇ ਭਾਰਤੀ ਟੀਮ ਪਿਛਲੇ 4 ਸਾਲਾਂ ਤੋਂ ਵਨਡੇ ‘ਚ ਕੀਵੀਆਂ ਖਿਲਾਫ ਲਗਾਤਾਰ ਹਾਰ ਤੋਂ ਛੁਟਕਾਰਾ ਪਾਉਣਾ ਚਾਹੇਗੀ। ਇਸ ਦੇ ਨਾਲ ਹੀ ਨਿਊਜ਼ੀਲੈਂਡ ਇਸ ਫਾਰਮੈਟ ਵਿੱਚ ਭਾਰਤ ਖ਼ਿਲਾਫ਼ ਜੇਤੂ ਮੁਹਿੰਮ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰੇਗਾ। ਭਾਰਤ ਨੇ ਵੈਲਿੰਗਟਨ ਵਿੱਚ 3 ਫਰਵਰੀ 2019 ਨੂੰ ਨਿਊਜ਼ੀਲੈਂਡ ਖ਼ਿਲਾਫ਼ ਆਖਰੀ ਵਨਡੇ ਜਿੱਤਿਆ ਸੀ।
ਜ਼ਬਰਦਸਤ ਫਾਰਮ ‘ਚ ਚੱਲ ਰਹੇ ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਕੋਲ ਵੀ 25,000 ਅੰਤਰਰਾਸ਼ਟਰੀ ਦੌੜਾਂ ਬਣਾਉਣ ਦਾ ਮੌਕਾ ਹੋਵੇਗਾ। ਉਹ ਇਸ ਮੁਕਾਮ ਤੋਂ ਸਿਰਫ਼ 119 ਦੌੜਾਂ ਦੂਰ ਹੈ।
ਰੋਹਿਤ ਸ਼ਰਮਾ ਦੀ ਅਗਵਾਈ ‘ਚ ਭਾਰਤ ਨੇ ਸਾਲ ਦੀ ਪਹਿਲੀ ਵਨਡੇ ਸੀਰੀਜ਼ ‘ਚ ਸ਼੍ਰੀਲੰਕਾ ਨੂੰ 3-0 ਨਾਲ ਕਲੀਨ ਸਵੀਪ ਕੀਤਾ। ਭਾਰਤ ਨੇ ਆਖਰੀ ਵਨਡੇ ‘ਚ ਸ਼੍ਰੀਲੰਕਾ ਨੂੰ ਰਿਕਾਰਡ 317 ਦੌੜਾਂ ਨਾਲ ਹਰਾਇਆ। ਇਹ ਵਨਡੇ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ ਹੈ। ਜੇਕਰ ਭਾਰਤ ਨਿਊਜ਼ੀਲੈਂਡ ਖਿਲਾਫ ਸੀਰੀਜ਼ ਜਿੱਤਦਾ ਹੈ ਤਾਂ ਉਹ ਪਿਛਲੇ 13 ਸਾਲਾਂ ‘ਚ 23ਵੀਂ ਵਨਡੇ ਘਰੇਲੂ ਸੀਰੀਜ਼ ਜਿੱਤ ਜਾਵੇਗਾ।
ਅਈਅਰ ਜ਼ਖਮੀ, ਮਿਡਲ ਆਰਡਰ ਦੇ ਇੰਚਾਰਜ ਕਿਸ਼ਨ
ਨੰਬਰ-4 ਬੱਲੇਬਾਜ਼ ਸ਼੍ਰੇਅਸ ਅਈਅਰ ਕੀਵੀਜ਼ ਖਿਲਾਫ ਵਨਡੇ ਸੀਰੀਜ਼ ਨਹੀਂ ਖੇਡਣਗੇ। ਉਹ ਜ਼ਖਮੀ ਹੋਏ ਹਨ। ਉਨ੍ਹਾਂ ਦੀ ਗੈਰ-ਮੌਜੂਦਗੀ ‘ਚ ਈਸ਼ਾਨ ਕਿਸ਼ਨ ਮੱਧਕ੍ਰਮ ਦੀ ਕਮਾਨ ਸੰਭਾਲਣਗੇ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਮੈਚ ਤੋਂ ਪਹਿਲਾਂ ਕਿਹਾ ਹੈ ਕਿ ਕਿਸ਼ਨ ਮੱਧ ਕ੍ਰਮ ਵਿੱਚ ਖੇਡਦੇ ਹੋਏ ਨਜ਼ਰ ਆਉਣਗੇ।
ਇਹ ਮੁਕਾਬਲਾ 20 ਸਾਲ ਪਹਿਲਾਂ ਹੈਦਰਾਬਾਦ ਵਿੱਚ ਹੋਇਆ ਸੀ।
ਇਸ ਤੋਂ ਪਹਿਲਾਂ 2003 ਵਿੱਚ ਦੋਵੇਂ ਟੀਮਾਂ ਹੈਦਰਾਬਾਦ ਦੇ ਇੱਕ ਹੋਰ ਮੈਦਾਨ ਵਿੱਚ ਆਹਮੋ-ਸਾਹਮਣੇ ਹੋਈਆਂ ਸਨ। ਉਦੋਂ ਭਾਰਤ ਨੇ 145 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h