Hockey, Men’s Junior Asia Cup final, IND vs PAK: ਹਾਕੀ ਸਾਡੇ ਦੇਸ਼ ਦੀ ਰਾਸ਼ਟਰੀ ਖੇਡ ਹੈ ਤੇ ਇਸ ਵਿੱਚ ਦੇਸ਼ ਦੇ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ, ਚਾਹੇ ਉਹ ਸੀਨੀਅਰ ਮਹਿਲਾ ਜਾਂ ਪੁਰਸ਼ ਟੀਮ ਜਾਂ ਜੂਨੀਅਰ ਪੁਰਸ਼ ਜਾਂ ਮਹਿਲਾ ਟੀਮ ਹੋਵੇ। ਹਾਲ ਹੀ ‘ਚ ਜੂਨੀਅਰ ਪੁਰਸ਼ ਹਾਕੀ ਏਸ਼ੀਆ ਕੱਪ 2023 ਦੇ ਫਾਈਨਲ ਵਿੱਚ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹੋਏ। ਇਸ ਵਿੱਚ ਭਾਰਤ ਨੇ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਇਤਿਹਾਸ ਰਚ ਦਿੱਤਾ। ਦਰਅਸਲ ਭਾਰਤ ਜੂਨੀਅਰ ਹਾਕੀ ਟੂਰਨਾਮੈਂਟ ਚਾਰ ਵਾਰ ਜਿੱਤਣ ਵਾਲੀ ਪਹਿਲੀ ਏਸ਼ਿਆਈ ਟੀਮ ਬਣ ਗਈ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਨੇ 3 ਵਾਰ ਇਹ ਖਿਤਾਬ ਜਿੱਤਿਆ ਸੀ।
ਅਜਿਹਾ ਰਿਹਾ ਭਾਰਤ ਬਨਾਮ ਪਾਕਿਸਤਾਨ ਹਾਕੀ ਫਾਈਨਲ ਮੈਚ
ਡੋਫਰ ਮਿਉਂਸਪੈਲਿਟੀ ਪੁਰਸ਼ ਜੂਨੀਅਰ ਏਸ਼ੀਆ ਕੱਪ 2023 ਦੇ ਫਾਈਨਲ ਮੈਚ ਦੀ ਗੱਲ ਕਰੀਏ ਤਾਂ ਭਾਰਤ ਦੇ ਅੰਗਦਬੀਰ ਸਿੰਘ ਨੇ 13ਵੇਂ ਮਿੰਟ ਵਿੱਚ ਗੋਲ ਕਰਕੇ ਟੀਮ ਨੂੰ ਬਰਾਬਰੀ ਦਿਵਾਈ। ਇਸ ਤੋਂ ਬਾਅਦ ਅਰਿਜੀਤ ਸਿੰਘ ਨੇ 20ਵੇਂ ਮਿੰਟ ‘ਚ ਇਕ ਹੋਰ ਗੋਲ ਕਰਕੇ ਪਾਕਿਸਤਾਨ ‘ਤੇ 2-0 ਦੀ ਬੜ੍ਹਤ ਬਣਾ ਲਈ। ਇਸ ਤੋਂ ਬਾਅਦ ਅਬਦੁਲ ਬਸ਼ਾਰਤ ਨੇ 17ਵੇਂ ਮਿੰਟ ‘ਚ ਪਾਕਿਸਤਾਨ ਲਈ ਇਕਮਾਤਰ ਗੋਲ ਕਰਕੇ ਭਾਰਤ ਨੂੰ 2-1 ਨਾਲ ਜਿੱਤ ਦਿਵਾਈ। ਇੰਨਾ ਹੀ ਨਹੀਂ ਭਾਰਤੀ ਜੂਨੀਅਰ ਹਾਕੀ ਟੀਮ ਨੇ ਮਲੇਸ਼ੀਆ ‘ਚ ਹੋਣ ਵਾਲੇ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ ਪੁਰਸ਼ ਜੂਨੀਅਰ ਵਿਸ਼ਵ ਕੱਪ ਲਈ ਵੀ ਕੁਆਲੀਫਾਈ ਕਰ ਲਿਆ ਹੈ।
8 ਸਾਲ ਬਾਅਦ ਕਰਵਾਇਆ ਗਿਆ ਜੂਨੀਅਰ ਏਸ਼ੀਆ ਕੱਪ
ਦੱਸ ਦੇਈਏ ਕਿ ਜੂਨੀਅਰ ਵਿਸ਼ਵ ਕੱਪ ਆਖਰੀ ਵਾਰ 2015 ਵਿੱਚ ਹੋਇਆ ਸੀ, ਜਿਸ ਵਿੱਚ ਭਾਰਤ ਨੇ ਜਿੱਤ ਦਰਜ ਕੀਤੀ ਸੀ। ਇਸ ਤੋਂ ਪਹਿਲਾਂ 2004 ਅਤੇ 2008 ਵਿੱਚ ਵੀ ਭਾਰਤ ਏਸ਼ੀਆ ਕੱਪ ਹਾਕੀ ਦਾ ਖਿਤਾਬ ਜਿੱਤ ਚੁੱਕਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ 1987, 1992 ਅਤੇ 1996 ‘ਚ ਹਾਕੀ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਸੀ।
ਭਾਰਤੀ ਟੀਮ ਦੇ ਹਰ ਖਿਡਾਰੀ ਮਿਲੇਗਾ ਨੂੰ 2 ਲੱਖ ਦਾ ਇਨਾਮ
ਜੂਨੀਅਰ ਏਸ਼ੀਆ ਕੱਪ ਫਾਈਨਲ ਮੈਚ ਜਿੱਤਣ ਤੋਂ ਬਾਅਦ ਭਾਰਤੀ ਟੀਮ ਦੇ ਹਰੇਕ ਖਿਡਾਰੀ ਨੂੰ ਇਨਾਮੀ ਰਾਸ਼ੀ ਵਜੋਂ 2 ਲੱਖ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸਹਾਇਕ ਸਟਾਫ਼ ਨੂੰ ਇੱਕ-ਇੱਕ ਲੱਖ ਦੇਣ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਮੈਚ ਵਿੱਚ ਭਾਰਤੀ ਕਪਤਾਨ ਉੱਤਮ ਸਿੰਘ ਨੂੰ ਮੈਨ ਆਫ ਦਾ ਮੈਚ ਚੁਣਿਆ ਗਿਆ। ਜਿਨ੍ਹਾਂ ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ ਪੂਰੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੂਰੇ ਟੂਰਨਾਮੈਂਟ ਵਿੱਚ, ਭਾਰਤ ਨੇ 50 ਗੋਲ ਕੀਤੇ ਤੇ ਉਨ੍ਹਾਂ ਖਿਲਾਫ ਸਿਰਫ 4 ਗੋਲ ਹੋਏ।
With the accolades comes the rewards 🤩
Hockey India rewards the Players and Staff for their fantastic achievement by offering a cash prize of Rs. 2 lakhs for each Player and 1 lakh for each Support Staff of the Junior Men’s Hockey Team.#HockeyIndia #IndiaKaGame #AsiaCup2023… pic.twitter.com/U53vOZGLHy
— Hockey India (@TheHockeyIndia) June 1, 2023
ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਰਤ ਨੇ 2004, 2008 ਤੇ 2015 ਤੋਂ ਬਾਅਦ ਚੌਥੀ ਵਾਰ ਇਹ ਖਿਤਾਬ ਜਿੱਤਿਆ ਹੈ ਜਦਕਿ ਪਾਕਿਸਤਾਨ 1987, 1992 ਅਤੇ 1996 ਵਿੱਚ ਚੈਂਪੀਅਨ ਰਹਿ ਚੁੱਕਾ ਹੈ। ਦੋਵੇਂ ਟੀਮਾਂ ਇਸ ਤੋਂ ਪਹਿਲਾਂ ਤਿੰਨ ਵਾਰ ਜੂਨੀਅਰ ਪੁਰਸ਼ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਪਾਕਿਸਤਾਨ ਨੇ 1996 ਵਿਚ ਜਿੱਤ ਦਰਜ ਕੀਤੀ ਸੀ ਜਦਕਿ ਭਾਰਤ 2004 ਵਿਚ ਜੇਤੂ ਰਿਹਾ ਸੀ। ਮਲੇਸ਼ੀਆ ਵਿੱਚ ਖੇਡੇ ਗਏ ਪਿਛਲੇ ਟੂਰਨਾਮੈਂਟ ਵਿੱਚ ਭਾਰਤ ਨੇ ਪਾਕਿਸਤਾਨ ਨੂੰ 6-2 ਨਾਲ ਹਰਾ ਕੇ ਖ਼ਿਤਾਬ ਜਿੱਤਿਆ ਸੀ। ਇਸ ਵਾਰ ਇਹ ਟੂਰਨਾਮੈਂਟ ਅੱਠ ਸਾਲ ਬਾਅਦ ਹੋ ਰਿਹਾ ਹੈ। ਇਸ ਦਾ ਆਯੋਜਨ 2021 ਵਿਚ ਕੋਰੋਨਾ ਮਹਾਮਾਰੀ ਕਾਰਨ ਨਹੀਂ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h