Indian Air Force Trainee Plane Crashes: ਭਾਰਤੀ ਹਵਾਈ ਸੈਨਾ ਦਾ ਇੱਕ ਟ੍ਰੇਨਿੰਗ ਜਹਾਜ਼ ਵੀਰਵਾਰ ਨੂੰ ਕਰਨਾਟਕ ਦੇ ਚਾਮਰਾਜਨਗਰ ਵਿੱਚ ਕ੍ਰੈਸ਼ ਹੋ ਗਿਆ। ਹਾਲਾਂਕਿ, ਰਾਹਤ ਦੀ ਗੱਲ ਹੈ ਕਿ ਜਹਾਜ਼ ਵਿੱਚ ਸਵਾਰ ਮਹਿਲਾ ਪਾਇਲਟ ਤੇ ਸਹਿ-ਪਾਇਲਟ ਸੁਰੱਖਿਅਤ ਹਨ। ਹਾਦਸੇ ਤੋਂ ਬਾਅਦ ਅਧਿਕਾਰੀਆਂ ਨੇ ਜਾਂਚ ਦੇ ਹੁਕਮ ਦਿੱਤੇ ਹਨ।
ਏਅਰ ਫੋਰਸ ਨੇ ਦਿੱਤੇ ਕੋਰਟ ਆਫ ਇਨਕੁਆਰੀ ਦੇ ਹੁਕਮ
ਆਈਏਐਫ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਹਵਾਈ ਸੈਨਾ ਦਾ ਇੱਕ ਕਿਰਨ ਸਿਖਲਾਈ ਜਹਾਜ਼ ਕਰਨਾਟਕ ਦੇ ਚਮਰਾਜਨਗਰ ਜ਼ਿਲ੍ਹੇ ਵਿੱਚ ਮਕਾਲੀ ਪਿੰਡ ਦੇ ਕੋਲ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ ਮਹਿਲਾ ਪਾਇਲਟ ਸਮੇਤ ਦੋਵੇਂ ਪਾਇਲਟ ਸੁਰੱਖਿਅਤ ਹਨ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ।
भारतीय वायुसेना का एक किरण प्रशिक्षण विमान कर्नाटक के चामराजनगर के मकाली गांव के पास दुर्घटनाग्रस्त हो गया। एक महिला पायलट समेत दोनों पायलट सुरक्षित हैं। दुर्घटना के कारणों का पता लगाने के लिए कोर्ट ऑफ इंक्वायरी के आदेश दिए गए हैं: IAF अधिकारी pic.twitter.com/DCuBJtcVlN
— ANI_HindiNews (@AHindinews) June 1, 2023
ਜਹਾਜ਼ ਹਾਦਸੇ ਤੋਂ ਬਾਅਦ ਭਾਰਤੀ ਹਵਾਈ ਸੈਨਾ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਟਵੀਟ ਵਿੱਚ ਲਿਖਿਆ ਗਿਆ ਹੈ, ਭਾਰਤੀ ਹਵਾਈ ਸੈਨਾ ਦਾ ਇੱਕ ਕਿਰਨ ਟ੍ਰੇਨਰ ਜਹਾਜ਼ ਅੱਜ ਇੱਕ ਰੁਟੀਨ ਟ੍ਰੇਨਿੰਗ ਸਰਟੀ ਦੇ ਦੌਰਾਨ ਕਰਨਾਟਕ ਦੇ ਚਮਰਾਜਨਗਰ ਨੇੜੇ ਹਾਦਸਾਗ੍ਰਸਤ ਹੋ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h