Road accident in North Sikkim: ਸਿੱਕਮ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸ਼ੁੱਕਰਵਾਰ ਨੂੰ ਇੱਕ ਬੱਸ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਨ 16 ਫੌਜੀ ਜਵਾਨਾਂ ਦੀ ਮੌਤ ਹੋ ਗਈ।
ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਹਾਦਸਾ ਉੱਤਰੀ ਸਿੱਕਮ ਦੇ ਲਾਚੇਨ ਤੋਂ 15 ਕਿਲੋਮੀਟਰ ਦੂਰ ਗੇਮਾ ਇਲਾਕੇ ਵਿੱਚ ਵਾਪਰਿਆ।
16 Army personnel have lost their lives, four injured in a road accident involving an Army truck at Zema, North Sikkim. The accident happened when the vehicle skidded down a steep slope while negotiating a sharp turn: Indian Army pic.twitter.com/qkulDm99Gp
— ANI (@ANI) December 23, 2022
ਜਾਣਕਾਰੀ ਮੁਤਾਬਕ ਸਵੇਰੇ ਫੌਜ ਦੀਆਂ ਤਿੰਨ ਗੱਡੀਆਂ ਜਵਾਨਾਂ ਨੂੰ ਲੈ ਕੇ ਜਾ ਰਹੀਆਂ ਸੀ। ਇਹ ਕਾਫਲਾ ਚਟਾਨ ਤੋਂ ਥੰਗੂ ਵੱਲ ਜਾ ਰਿਹਾ ਸੀ। ਗੇਮਾ ਦੇ ਰਸਤੇ ’ਤੇ ਮੋੜ ’ਤੇ ਢਲਾਣ ਕਾਰਨ ਅਚਾਨਕ ਇੱਕ ਵਾਹਨ ਦਾ ਚਾਲਕ ਕੰਟਰੋਲ ਗੁਆ ਬੈਠਾ ਤੇ ਗੱਡੀ ਹੇਠਾਂ ਖੱਡ ਵਿੱਚ ਜਾ ਡਿੱਗੀ।
ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਅਧਿਕਾਰੀ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ 4 ਜ਼ਖਮੀ ਫੌਜੀਆਂ ਨੂੰ ਹੈਲੀਕਾਪਟਰ ਰਾਹੀਂ ਬਾਹਰ ਕੱਢਿਆ ਗਿਆ। ਜਦਕਿ ਤਿੰਨ ਜੂਨੀਅਰ ਕਮਿਸ਼ਨਡ ਅਫਸਰ ਅਤੇ 13 ਸਿਪਾਹੀ ਇਸ ਹਾਦਸੇ ‘ਚ ਜ਼ਖਮੀ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h