ਸੋਮਵਾਰ, ਮਈ 19, 2025 03:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲੈਣ ਵਾਲੇ NRI ਪੰਜਾਬੀਆਂ ਨੂੰ ਭਾਰਤ ਸਰਕਾਰ ਤੰਗ ਨਾ ਕਰੇ : ਕੁਲਦੀਪ ਧਾਲੀਵਾਲ

Farmers Protest: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਪ੍ਰਤੀ ਅਜਿਹੇ ਵਤੀਰੇ ਕਰ ਕੇ ਵਿਦੇਸ਼ਾਂ ਵਿਚ ਭਾਰਤ ਸਰਕਾਰ ਪ੍ਰਤੀ ਨਾਕਰਾਤਮਕ ਸੁਨੇਹਾ ਜਾ ਰਿਹਾ ਹੈ, ਜਿਸ ਨੂੰ ਰੋਕਿਆ ਜਾਣਾ ਚਾਹੀਦਾ ਹੈ।

by ਮਨਵੀਰ ਰੰਧਾਵਾ
ਮਈ 24, 2023
in ਪੰਜਾਬ
0

Kuldeep Singh Dhaliwal: ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਜਿਨ੍ਹਾਂ ਪਰਵਾਸੀ ਪੰਜਾਬੀਆਂ ਨੇ ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲਿਆ ਸੀ ਉਨ੍ਹਾਂ ਨੂੰ ਕੇਂਦਰ ਸਰਕਾਰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ। ਜੇਡਬਲਯੂ ਮੈਰੀਅਟ ਹੋਟਲ ਵਿੱਚ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤੇ ਪੰਜਾਬ ਦੇ ਐਨਆਰਆਈ ਵਿਭਾਗ ਵਲੋਂ ਸਾਂਝੇ ਤੌਰ ‘ਤੇ ਕਰਵਾਏ ਗਏ ਵਿਦੇਸ਼ ਸੰਪਰਕ ਪ੍ਰੋਗਰਾਮ ਦੌਰਾਨ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਜਿਹੜੇ ਪਰਵਾਸੀ ਪੰਜਾਬੀਆਂ ਨੇ ਕਿਸਾਨੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਦੇ ਖੇਤੀ ਮਾਰੂ ਕਾਨੂੰਨਾਂ ਵਿਰੁੱਧ ਹਿੱਸਾ ਲਿਆ ਸੀ ਉਨ੍ਹਾਂ ਨੂੰ ਭਾਰਤ ਵਿਚ ਆਉਣ ਤੋਂ ਰੋਕੇ ਜਾਣ ਅਤੇ ਹੋਰ ਕਈ ਤਰੀਕਿਆਂ ਨਾਲ ਤੰਗ ਕੀਤਾ ਜਾ ਰਿਹਾ ਹੈ ਅਤੇ ਕਈਆਂ ਨੂੰ ਕਾਲੀ ਸੂਚੀ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਵਰਤਾਰਾ ਬੰਦ ਹੋਣਾ ਚਾਹੀਦਾ ਹੈ ਕਿਉਂ ਪਰਵਾਸੀ ਪੰਜਾਬੀਆਂ ਨੇ ਇਸ ਅੰਦੋਲਨ ਵਿਚ ਇਸ ਲਈ ਹਿੱਸਾ ਲਿਆ ਸੀ ਕਿਉਂ ਕਿ ਉਹ ਆਪਣੇ ਦੇਸ਼, ਆਪਣੀ ਭੂਮੀ ਨੂੰ ਪਿਆਰ ਕਰਦੇ ਹਨ ਅਤੇ ਇਥੋਂ ਦੀ ਤਰੱਕੀ ਲਈ ਫ਼ਿਕਰਮੰਦ ਹਨ। ਪਰਵਾਸੀ ਪੰਜਾਬੀਆਂ ਸਮੇਤ ਹਰੇਕ ਵਿਦੇਸ਼ੀ ਭਾਰਤੀ ਆਪਣੀ ਜ਼ਮੀਨ ਪ੍ਰਤੀ ਭਾਵੁਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਪ੍ਰਤੀ ਅਜਿਹੇ ਵਤੀਰੇ ਕਰ ਕੇ ਵਿਦੇਸ਼ਾਂ ਵਿਚ ਭਾਰਤ ਸਰਕਾਰ ਪ੍ਰਤੀ ਨਾਕਰਾਤਮਕ ਸੁਨੇਹਾ ਜਾ ਰਿਹਾ ਹੈ, ਜਿਸ ਨੂੰ ਰੋਕਿਆ ਜਾਣਾ ਚਾਹੀਦਾ ਹੈ।

ਧਾਲੀਵਾਲ ਨੇ ਇੱਕ ਹੋਰ ਗੰਭੀਰ ਮੁੱਦਾ ਚੁੱਕਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਰਾਜਨੀਤਕ ਸ਼ਰਨ ਲੈਣ ਵਾਲਿਆਂ ਲਈ ਵੀ ਭਾਰਤ ਸਰਕਾਰ ਨੂੰ ਕੋਈ ਠੋਸ ਨੀਤੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਜਿਹੇ ਵਿਅਕਤੀ ਵਿਦੇਸ਼ਾਂ ਵਿਚ ਪੱਕੇ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ ਆਪਣੀ ਜਨਮ ਭੂਮੀ ‘ਤੇ ਪਰਤਣ ਵਿਚ ਬਹੁਤ ਮੁਸ਼ਕਿਲ ਆਉਂਦੀ ਹੈ। ਉਨ੍ਹਾ ਕਿਹਾ ਕਿ ਰਾਜਨੀਤਕ ਸ਼ਰਨ ਲੈਣ ਵੇਲੇ ਸਬੰਧਿਤ ਵਿਅਕਤੀ ਦੇ ਹਾਲਾਤ ਭਾਵੇਂ ਕਿਹੋ ਜਹੇ ਵੀ ਰਹੇ ਹੋਣ ਪਰ ਵਿਦੇਸ਼ ਵਿਚ ਪੱਕੇ ਹੋਣ ਤੋਂ ਬਾਅਦ ਉਹ ਆਪਣੇ ਦੇਸ਼ ਆ ਸਕਦਾ ਹੈ ਜਾਂ ਨਹੀਂ, ਇਸ ਮਸਲੇ ਨੂੰ ਹੱਲ ਕਰਨ ਲਈ ਭਾਰਤ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ।

ਪੰਜਾਬ ਮੰਤਰੀ ਨੇ ਇਸ ਮੌਕੇ ਬੋਲਦਿਆਂ ਵਿਦੇਸ਼ੀ ਨਾਗਰਿਕਾਂ ਖਾਸ ਤੌਰ ‘ਤੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਵਿੱਚ ਖੇਤੀਬਾੜੀ ਲਈ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਪਰਵਾਸੀ ਕਮਰਸ਼ੀਅਲ ਜ਼ਮੀਨ ਤਾਂ ਖਰੀਦ ਸਕਦੇ ਹਨ ਪਰ ਖੇਤੀ ਲਈ ਜ਼ਮੀਨ ਖਰੀਦਣ ਦੀ ਉਨ੍ਹਾਂ ਨੂੰ ਇਜਾਜ਼ਤ ਨਹੀਂ ਹੈ ਅਤੇ ਇਸ ਬਾਬਤ ਵੀ ਕੋਈ ਠੋਸ ਹੱਲ ਕੱਢਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਬਹੁਤ ਸਾਰਥਕ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਐਨ ਆਰ ਆਈ ਸੰਮੇਲਨ ਕਰਵਾ ਕੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਂਵਾਂ ਨੂੰ ਦੂਰ ਕੀਤਾ ਉਥੇ ਹੀ ਹਰੇਕ ਐਨ ਆਰ ਆਈ ਦੀ ਸ਼ਿਕਾਇਤ ਦਾ ਗੰਭੀਰ ਨੋਟਿਸ ਲੈਕੇ ਸਬੰਧਿਤ ਵਿਭਾਗ ਨੂੰ ਪਹਿਲ ਦੇ ਆਧਾਰ ਉੱਤੇ ਸ਼ਿਕਾਇਤਾਂ ਨੂੰ ਨਿਪਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕਰਨ ਲਈ ਗੰਭੀਰ ਅਤੇ ਵਚਨਬੱਧ ਹੈ ਪਰ ਕਈ ਮਸਲੇ ਭਾਰਤ ਸਰਕਾਰ ਦੇ ਪੱਧਰ ‘ਤੇ ਹੱਲ ਹੋਣੇ ਹੁੰਦੇ ਹਨ ਇਸ ਲਈ ਕੇਂਦਰ ਸਰਕਾਰ ਸੂਬਾ ਸਰਕਾਰ ਦਾ ਸਹਿਯੋਗ ਕਰੇ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਹੜੇ ਟਰੈਵਲ ਜਾਂ ਇਮੀਗ੍ਰੇਸ਼ਨ ਏਜੰਟ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਮਨੁੱਖੀ ਸਮੱਗਲਿੰਗ ਕਰਦੇ ਹਨ, ਅਜਿਹੇ ਲੋਕਾਂ ਵਿਰੁੱਧ ਸ਼ਿਕੰਜਾ ਕੱਸਣ ਦੀ ਬਹੁਤ ਜਿਆਦਾ ਲੋੜ ਹੈ। ਪੰਜਾਬ ਵਿੱਚ ਥਾਂ ਥਾਂ ਖੁੱਲ੍ਹੀਆਂ ਆਈਲੈਟਸ ਦੀਆਂ ਦੁਕਾਨਾਂ, ਜਿਨ੍ਹਾਂ ‘ਚੋਂ ਜ਼ਿਆਦਾ ਵਿਦਿਆਰਥੀਆਂ ਦੀ ਅੰਨ੍ਹੀ ਆਰਥਿਕ ਲੁੱਟ ਕਰ ਰਹੀਆਂ ਹਨ, ਉਨ੍ਹਾਂ ਬਾਬਤ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਪੰਜਾਬ ਅਤੇ ਗੁਆਂਢੀ ਸੂਬਿਆਂ ਵਿਚੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਜਾ ਰਹੇ ਹਨ ਅਤੇ 4-5 ਮਹੀਨਿਆਂ ਦੇ ਆਈਲੈਟਸ ਕੋਰਸ ਦੇ ਲੱਖਾਂ ਰੁਪਏ ਲਏ ਜਾ ਰਹੇ ਹਨ। ਧਾਲੀਵਾਲ ਨੇ ਸੁਝਾਅ ਦਿੱਤਾ ਕਿ ਆਈਲੈਟਸ ਵਰਗੇ ਕੋਰਸ ਨੂੰ ਸਾਡੇ ਸਿੱਖਿਆ ਸਿਸਟਮ ਨਾਲ ਜੋੜਨਾ ਚਾਹੀਦਾ ਹੈ। ਇਸ ਨਾਲ ਜਿੱਥੇ ਨੌਜਵਾਨਾਂ ਦੀ ਅੰਗਰੇਜ਼ੀ ਭਾਸ਼ਾ ਉੱਤੇ ਪਕੜ ਮਜ਼ਬੂਤ ਹੋਵੇਗੀ ਉੱਥੇ ਹੀ ਉਹ ਆਰਥਿਕ ਲੁੱਟ ਤੋਂ ਵੀ ਬਚ ਜਾਣਗੇ।

ਐਨ ਆਰ ਆਈਜ਼ ਦੇ ਮਸਲਿਆ ਸਬੰਧੀ ਵਿਚਾਰ ਚਰਚਾ ਕਰਨ ਲਈ ਵਿਦੇਸ਼ ਸੰਪਰਕ ਪ੍ਰੋਗਰਾਮ #NRI #Punjab #kuldeepsinghdhaliwal #Bhagwantmann @BhagwantMann pic.twitter.com/ifNM1bQCC8

— Kuldeep Dhaliwal (@KuldeepSinghAAP) May 24, 2023

ਉਨ੍ਹਾਂ ਅੱਗੇ ਕਿਹਾ ਕਿ ਪਰਵਾਸੀ ਭਾਰਤੀਆਂ ਲਈ ਸਪੈਸ਼ਲ ਅਦਾਲਤਾਂ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਜੋ ਉਨ੍ਹਾਂ ਦੇ ਮਸਲੇ ਸਮਾਂਬੱਧ ਤਰੀਕੇ ਨਾਲ ਨਿਪਟਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਵਿਦੇਸ਼ਾਂ ਵਿਚ ਨਿਯੁਕਤ ਕੀਤੇ ਅੰਬੈਸਡਰਾਂ ਨੂੰ ਇਹ ਦਿਸ਼ਾ ਨਿਰਦੇਸ਼ ਜਾਰੀ ਕਰੇ ਕਿ ਉਹ ਪਰਵਾਸੀ ਭਾਰਤੀਆਂ ਪ੍ਰਤੀ ਸੰਵੇਦਨਾ ਅਤੇ ਆਦਰ ਰੱਖਣ ਕਿਉਂ ਕਿ ਅਜਿਹੀਆਂ ਸ਼ਿਕਾਇਤਾਂ ਆਮ ਮਿਲਦੀਆਂ ਰਹਿੰਦੀਆਂ ਹਨ ਕਿ ਬਾਹਰ ਅੰਬੇਸੀਆਂ ਵਿਚਲੇ ਸਟਾਫ਼ ਦਾ ਵਤੀਰਾ ਪਰਵਾਸੀਆਂ ਪ੍ਰਤੀ ਬਹੁਤ ਨਿਰਾਸ਼ਾਜਨਕ ਅਤੇ ਨਾਕਰਾਤਮਕ ਹੁੰਦਾ ਹੈ। ਧਾਲੀਵਾਲ ਨੇ ਇਹ ਸੁਝਾਅ ਵੀ ਦਿੱਤਾ ਕਿ ਵਿਦੇਸ਼ ਸੰਪਰਕ ਪ੍ਰੋਗਰਾਮ ਵਿਚ ਵਿਚਾਰ ਚਰਚਾ ਲਈ ਪਰਵਾਸੀ ਭਾਰਤੀਆਂ ਨੂੰ ਵੀ ਸੱਦਿਆ ਜਾਵੇ ਅਤੇ ਪਰਵਾਸੀਆਂ ਦੇ ਮਸਲਿਆਂ ਦੇ ਹੱਲ ਲਈ ਏਦਾਂ ਦੇ ਸਮਾਗਮ ਹੁੰਦੇ ਰਹਿਣੇ ਚਾਹੀਦੇ ਹਨ।

ਇਸ ਮੌਕੇ ਭਾਰਤ ਸਰਕਾਰ ਦੇ ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਦੇ ਸਕੱਤਰ ਡਾ. ਔਸਫ ਸਈਅਦ, ਪੰਜਾਬ ਦੇ ਐਨ ਆਰ ਆਈ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਸਕੱਤਰ ਕੰਵਲ ਪ੍ਰੀਤ ਬਰਾੜ ਤੋਂ ਇਲਾਵਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਅਤੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: farmers protestindian governmentkuldeep singh dhaliwalLand for AgricultureNRI Punjabispro punjab tvpunjab newspunjabi newsPunjabNRI Department
Share202Tweet126Share51

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.