ਪਹਿਲਾਗਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਲਗਾਤਾਰ ਪਾਕਿਸਤਾਨ ਖਿਲਾਫ ਵੱਡੇ ਫੈਸਲੇ ਲੈ ਰਹੀ ਹੈ। ਬੀਤੇ ਦਿਨੀ ਭਾਰਤ ਸਰਕਾਰ ਵੱਲੋਂ ਪਾਕਿਸਤਾਨੀ ਨਾਗਰਿਕਾਂ ਦੇ ਵੀਜੇ ਰੱਦ ਕੀਤੇ ਗਏ ਸਨ ਅਤੇ ਜਿਹੜੇ ਪਾਕਿਸਤਾਨੀ ਨਾਗਰਿਕ ਬਾਹਰਤ ਸਨ ਉਹਨਾਂ ਨੂੰ ਭਾਰਤ ਛੱਡ ਕੇ ਜਾਣ ਦਾ ਹੁਕਮ ਜਾਰੀ ਕੀਤਾ ਸੀ।
ਦੱਸ ਦੇਈਏ ਕਿ ਇਸੇ ਲੜੀ ਦੇ ਤਹਿਤ ਹੁਣ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਖਿਲਾਫ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਦੇ 16 ਯੂ ਟਿਊਬ ਚੈੱਨਲ ਬੰਦ ਕੀਤੇ ਗਏ ਸਨ।
ਦੱਸ ਦੇਈਏ ਕਿ ਸੂਤਰਾਂ ਅਨੁਸਾਰ ਭਾਰਤ ਸਰਕਾਰ ਵੱਲੋਂ ਫੌਜ ਤੇ ਸੁਰੱਖਿਆ ਏਜੰਸੀਆਂ ਵਿਰੁੱਧ ਭੜਕਾਊ ਤੇ ਗਲਤ ਜਾਣਕਾਰੀ ਦਾ ਪ੍ਰਸਾਰ ਕਰਨ ਵਾਲੇ
ਡਾਨ ਨਿਊਜ਼, ਸਮਾ ਟੀਵੀ, ਆਰੀ ਨਿਊਜ਼, ਜੀਓ ਨਿਊਜ਼ ਸਮੇਤ 16 ਪਾਕਿਸਤਾਨੀ ਯੂਟਿਊਬ ਚੈਨਲ ਬੈਨ ਕੀਤੇ ਗਏ ਹਨ।