ਭਾਰਤੀ ਘੱਟ ਗਿਣਤੀ ਫ਼ੈਡਰੇਸ਼ਨ (IMF) ਅਤੇ ਨਿਊ ਇੰਡੀਆ ਡਿਵੈਲਪਮੈਂਟ ਫ਼ਾਊਂਡੇਸ਼ਨ (NID) ਨੇ ਮਿਲ ਕੇ ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ ਮੌਕੇ ਕਰਵਾਏ ਜਾ ਰਹੇ ਸੇਵਾ ਪਖਵਾੜਾ ਦੇ ਅਧੀਨ 21 ਸਤੰਬਰ ਨੂੰ ਪੰਜਾਬ ਦੇ ਨੰਗਲ ਵਿਖੇ ਇੱਕ ਵਿਸ਼ਾਲ ਮਲਟੀ ਸਪੈਸ਼ਲਿਟੀ ਸਿਹਤ ਜਾਂਚ ਕੈਂਪ ਲਗਾਇਆ।
ਇਸ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਉੱਚ ਗੁਣਵੱਤਾ ਵਾਲੀਆਂ ਕਿਫ਼ਾਇਤੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਹੈ। ਨੰਗਲ ਸਤਲੁਜ ਦੇ ਕੰਢੇ ‘ਤੇ ਵੱਸਿਆ ਪੰਜਾਬ ਦਾ ਪਹਿਲਾ ਸ਼ਹਿਰ ਹੈ, ਜਿੱਥੇ ਹੜ੍ਹਾਂ ਤੋਂ ਬਾਅਦ ਪਹਿਲਾ ਸਿਹਤ ਜਾਂਚ ਕੈਂਪ ਲਗਾਇਆ ਗਿਆ ਹੈ। ਇਸ ਕੈਂਪ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਹੜ੍ਹ ਪ੍ਰਭਾਵਿਤ ਲੋਕ ਸ਼ਾਮਲ ਹੋਏ, ਜਿਨ੍ਹਾਂ ਨੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਹਾ ਲਿਆ।
ਦੱਸ ਦਈਏ ਕਿ ਸਿਹਤ ਕੈਂਪ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 17 ਸਤੰਬਰ ਨੂੰ ਸ਼ੁਰੂ ਕੀਤੀ ਗਈ ‘ਸਵਸਥ ਨਾਰੀ, ਸਸ਼ਕਤ ਪਰਿਵਾਰ ਮੁਹਿੰਮ’ ਤਹਿਤ ਔਰਤਾਂ ਅਤੇ ਬੱਚਿਆਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਮੁਹਿੰਮ ਦਾ ਮਕਸਦ ਭਾਰਤ ਦੀਆਂ ਔਰਤਾਂ ਅਤੇ ਬੱਚਿਆਂ ਨੂੰ ਮੁਫ਼ਤ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਦੇ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਦੇਸ਼ ਭਰ ਵਿੱਚ 10 ਲੱਖ ਤੋਂ ਵੱਧ ਸਿਹਤ ਕੈਂਪ ਲਗਾਏ ਜਾਣਗੇ, ਤਾਂ ਜੋ ਦੇਸ਼ ਦੀਆਂ ਔਰਤਾਂ ਤੇ ਬੱਚਿਆਂ ਨੂੰ ਕਿਫ਼ਾਇਤੀ ਅਤੇ ਉੱਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਸਕਣ।
ਇਸ ਖ਼ਾਸ ਮੌਕੇ ‘ਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ। ਇਸ ਦੇ ਨਾਲ ਨਾਲ ਸਿਹਤ ਕੈਂਪ ਵਿੱਚ ਆਈਐਮਐਫ਼ ਕਨਵੀਨਰ ਅਤੇ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਤੋਂ ਇਲਾਵਾ ਵੱਖ-ਵੱਖ ਧਾਰਮਿਕ ਭਾਈਚਾਰਿਆਂ ਦੇ ਆਗੂ ਵੀ ਮੌਜੂਦ ਰਹੇ।
ਦੱਸ ਦਈਏ ਕਿ ਸਿਹਤ ਜਾਂਚ ਕੈਂਪ ਦੌਰਾਨ ਨੰਗਲ ਦੇ ਪੰਜ ਹਜ਼ਾਰ ਤੋਂ ਵੱਧ ਲੋਕਾਂ, ਜਿਨ੍ਹਾਂ ਵਿੱਚ ਆਦਮੀ, ਔਰਤ, ਬਜ਼ੁਰਗ ਅਤੇ ਬੱਚੇ ਸ਼ਾਮਲ ਸਨ, ਨੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ। ਇਸ ਦਰਮਿਆਨ 500 ਤੋਂ ਜ਼ਿਆਦਾ ਪੈਰਾ ਮੈਡੀਕਲ ਸਟਾਫ਼ ਅਤੇ ਮੈਡੀਕਲ ਵਲੰਟੀਅਰਾਂ ਦੀ ਸਹਾਇਤਾ ਨਾਲ 17 ਵੱਖ-ਵੱਖ ਮੈਡੀਕਲ ਸਪੈਸ਼ਲਿਟੀਆਂ ਦੇ 150 ਤੋਂ ਵੱਧ ਡਾਕਟਰ ਲੋਕ ਸੇਵਾ ਲਈ ਕੈਂਪ ਵਿੱਚ ਮੌਜੂਦ ਰਹੇ। ਇਨ੍ਹਾਂ ਵਿੱਚ ਦਿਲ ਦੇ ਮਾਹਿਰ, ਔਰਤਾਂ ਦੇ ਰੋਗਾਂ ਦੇ ਮਾਹਿਰ, ਹੱਡੀਆਂ ਦੇ ਮਾਹਿਰ, ਜਨਰਲ ਮੈਡੀਸਨ, ਰੀੜ੍ਹ ਦੀ ਹੱਡੀਆਂ ਦੇ ਮਾਹਿਰ, ਫ਼ਿਜ਼ੀਓਥੈਪਿਸਟ, ਅੱਖਾਂ ਦੇ ਮਾਹਿਰ, ਦੰਦਾ ਦੇ ਮਾਹਿਰ, ਡਾਇਟੀਸ਼ੀਅਨ, ਮਨੋਵਿਗਿਆਨੀ, ਚਮੜੀ ਰੋਗਾਂ ਦੇ ਮਾਹਿਰ, ਈਐਨਟੀ ਸਪੈਸ਼ਲਿਸਟ, ਆਯੁਰਵੇਦ, ਹੋਮਿਓਪੈਥੀ, ਟੀਕਾਕਰਨ, ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਸ਼ਾਮਿਲ ਸਨ। ਕੈਂਪ ਵਿੱਚ ਲੋਕਾਂ ਨੂੰ ਇਲਾਜ ਦੇ ਨਾਲ ਨਾਲ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਦੱਸਣਯੋਗ ਹੈ ਕਿ ਇਸ ਸਿਹਤ ਕੈਂਪ ਵਿੱਚ ਬੀਬੀਐਮਬੀ ਅਤੇ ਰੈੱਡ ਕਰੌਸ ਦੇ ਸਹਿਯੋਗ ਨਾਲ ਇੱਕ ਖ਼ੂਨ ਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਕਰੀਬ 100 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ।
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਰਾਜਨੀਤਿਕ ਯਾਤਰਾ ਦੇ ਸ਼ੁਰੂਆਤੀ ਦਿਨਾਂ ਤੋਂ ਹੀ ਦੇਸ਼ ਵਾਸੀਆਂ ਦੀ ਸੇਵਾ ਨੂੰ ਬਹੁਤ ਮਹੱਤਵ ਦਿੱਤਾ ਹੈ, ਜਦੋਂ ਉਹ ਇੱਕ ਪਾਰਟੀ ਵਰਕਰ ਸਨ, ਅਤੇ ਇਸੇ ਪਵਿੱਤਰ ਸੋਚ ਦਾ ਸਮਰਥਨ ਕਰਦਿਆਂ ਅੱਜ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਦੀ ਯਾਦ ਵਿੱਚ ਸੇਵਾ ਪਖਵਾੜਾ ਕਰਵਾਇਆ ਜਾ ਰਿਹਾ ਹੈ। ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਨੇ ਸਾਨੂੰ ਸੇਵਾ ਦਾ ਰਸਤਾ ਦਿਖਾਇਆ ਹੈ ਅਤੇ ਇਨ੍ਹਾਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ, ਸਾਡੇ ਮਾਣਯੋਗ ਪ੍ਰਧਾਨ ਮੰਤਰੀ ਅੱਜ ਸਮਾਜ ਸੇਵਾ ਕਰ ਰਹੇ ਹਨ।”
ਰਾਜਪਾਲ ਨੇ ਅੱਗੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ ਨੂੰ ਮਨਾਉਣ ਲਈ ਸੇਵਾ ਪਖਵਾੜੇ ਦੇ ਹਿੱਸੇ ਵਜੋਂ ਆਯੋਜਿਤ ਇਹ ਸਿਹਤ ਕੈਂਪ ਸੱਚਮੁੱਚ ਇੱਕ ਸ਼ਲਾਘਾਯੋਗ ਪਹਿਲਕਦਮੀ ਹੈ ਜਿਸਨੇ ਡਾਕਟਰਾਂ ਅਤੇ ਮਰੀਜ਼ਾਂ ਨੂੰ ਇੱਕਜੁੱਟ ਕੀਤਾ ਹੈ। ਪਹਿਲਾਂ ਦੇ ਸਮੇਂ ‘ਚ ਭਾਰਤ ਵਿੱਚ ਸਿਹਤ ਦੇ ਵਿਸ਼ੇ ਨੂੰ ਨਜ਼ਰ ਅੰਦਾਜ਼ ਕੀਤਾ ਜਾਂਦਾ ਰਿਹਾ ਹੈ, ਪਰ ਹੁਣ ਪ੍ਰਧਾਨ ਮੰਤਰੀ ਮੋਦੀ ਨੇ ਇਸਨੂੰ ਆਪਣੇ ਸ਼ਾਸਨ ਦਾ ਇੱਕ ਅਨਿੱਖੜਵਾਂ ਅੰਗ ਬਣਾਇਆ ਹੈ। ਪ੍ਰਧਾਨ ਮੰਤਰੀ ਮੋਦੀ ਦੇ ਨਵੇਂ ਸਿਹਤ-ਸਬੰਧਤ ਸ਼ਾਸਨ ਮਾਡਲ ਨੇ ਇਹ ਯਕੀਨੀ ਬਣਾਇਆ ਹੈ ਕਿ ਸਾਰੀਆਂ ਸਿਹਤ ਯੋਜਨਾਵਾਂ ਦੇ ਲਾਭ ਆਖਰੀ ਵਿਅਕਤੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਣ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ, ਹਰ ਸਿਹਤਮੰਦ ਭਾਰਤੀ ਦੇਸ਼ ਨੂੰ ਇੱਕ ਮਜ਼ਬੂਤ ਭਾਰਤ ਬਣਾਉਣ ਲਈ ਇੱਕਜੁੱਟ ਹੋਵੇਗਾ।”
ਰਾਜਪਾਲ ਨੇ ਕਿਹਾ, “ਅੱਜ ਹਰ ਭਾਰਤੀ ਪ੍ਰਧਾਨ ਮੰਤਰੀ ਮੋਦੀ ‘ਤੇ ਮਾਣ ਮਹਿਸੂਸ ਕਰਦਾ ਹੈ, ਕਿਉਂਕਿ ਸੁਤੰਤਰ ਭਾਰਤ ਦੇ ਇਤਿਹਾਸ ਵਿੱਚ, ਕਿਸੇ ਵੀ ਪ੍ਰਧਾਨ ਮੰਤਰੀ ਨੇ ਵਿਸ਼ਵ ਪੱਧਰ ‘ਤੇ ਦੇਸ਼ ਦੇ ਕੱਦ ਨੂੰ ਇੰਨੀਆਂ ਉਚਾਈਆਂ ਤੱਕ ਨਹੀਂ ਪਹੁੰਚਾਇਆ ਹੈ।”
ਕੈਂਪ ਵਿੱਚ ਮੌਜੂਦ ਲੋਕਾਂ ਨੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਲੋਕਾਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੇ ਦੇਸ਼ ਦੀ ਜਨਤਾ ਲਈ ਇਸ ਤਰ੍ਹਾਂ ਦੀਆਂ ਕਿਫ਼ਾਇਤੀ ਅਤੇ ਉੱਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਹਨ।
ਇਸ ਦੇ ਨਾਲ ਹੀ ਡਾਕਟਰਾਂ ਨੇ ਇਹ ਵੀ ਕਿਹਾ ਕਿ ਔਸ਼ਧੀ ਕੇਂਦਰਾਂ ਅਤੇ ਆਯੁਸ਼ਮਾਨ ਭਾਰਤ ਵਰਗੀਆਂ ਕ੍ਰਾਂਤੀਕਾਰੀ ਸਿਹਤ ਸਕੀਮਾਂ ਕਰਕੇ ਹੀ ਭਾਰਤ ਦਾ ਹਰ ਵਰਗ ਪੀਐਮ ਮੋਦੀ ਤੋਂ ਖ਼ੁਸ਼ ਹੈ। ਇਹੀ ਨਹੀਂ ਹੁਣ ਤਾਂ ਸਰਕਾਰ ਨੇ ਜੀਐਸਟੀ ਦਰਾਂ ਵਿੱਚ ਸੁਧਾਰ ਕੀਤਾ ਹੈ, ਜਿਸ ਤੋਂ ਬਾਅਦ ਸਿਹਤ ਸੰਭਾਲ ਨਾਲ ਸਬੰਧਤ ਉਤਪਾਦਾਂ ‘ਤੇ ਜੀਐਸਟੀ ਘਟਾ ਕੇ ਮਹਿਜ਼ ਪੰਜ ਫ਼ੀਸਦੀ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਕਰੀਬ 33 ਦਵਾਈਆਂ ਸਸਤੀਆਂ ਹੋ ਗਈਆਂ ਹਨ।
ਇਸ ਤੋਂ ਇਲਾਵਾ ਡਾਕਟਰਾਂ ਅਤੇ ਸਿਹਤ ਮਾਹਿਰਾਂ ਨੇ ਇਹ ਵੀ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਸਕੀਮ “ਆਯੁਸ਼ਮਾਨ ਭਾਰਤ” ਦੇ ਤਹਿਤ ਅੱਜ 62 ਕਰੋੜ ਭਾਰਤੀ ਮੁਫ਼ਤ ਸਿਹਤ ਸਹੂਲਤਾਂ ਦਾ ਲਾਹਾ ਲੈ ਰਹੇ ਹਨ। ਇਸ ਦੇ ਪਿੱਛੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਕਸਦ ਹਰ ਭਾਰਤੀ ਨੂੰ ਹਰ ਪਾਸਿਓਂ ਸੁਰੱਖਿਅਤ ਅਤੇ ਆਤਮ ਨਿਰਭਰ ਮਹਿਸੂਸ ਕਰਾਉਣਾ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਆਯੂਸ਼ਮਾਨ ਭਾਰਤ ਸਕੀਮ ਦਾ ਲਾਭ ਲੈਣ ਵਾਲੇ 62 ਕਰੋੜ ਵਿੱਚੋਂ 30 ਕਰੋੜ ਤੋਂ ਵੀ ਜ਼ਿਆਦਾ ਔਰਤਾਂ ਹਨ।
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ, ਸਰਕਾਰ ਨੇ ਐਲਾਨ ਕੀਤਾ ਹੈ ਕਿ ਸਿਹਤ ਅਤੇ ਮਿਆਦੀ ਬੀਮਾ ਸਬੰਧੀ ਪਾਲਸੀਆਂ ਨੂੰ ਜੀਐਸਟੀ ਤੋਂ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਗਿਆ ਹੈ। ਇਸ ਸੁਧਾਰ ਦੇ ਨਾਲ ਪਾਲਸੀ ਲਾਗਤਾਂ ਵਿੱਚ 18 ਫ਼ਸਿਦੀ ਤੱਕ ਦੀ ਕਮੀ ਆਉਣ ਦੀ ਉਮੀਦ ਹੈ।
ਉਨ੍ਹਾਂ ਅੱਗੇ ਕਿਹਾ ਕਿ ਦਵਾਈਆਂ ‘ਤੇ ਟੈਕਸ ਘਟਾ ਕੇ, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਬਹੁਤ ਵੱਡੀ ਸੇਵਾ ਕੀਤੀ ਹੈ; ਨਵੇਂ ਨਿਯਮਾਂ ਦੇ ਤਹਿਤ, 33 ਦਵਾਈਆਂ ‘ਤੇ ਜੀਐਸਟੀ 5 ਪ੍ਰਤੀਸ਼ਤ ਤੋਂ ਲੈ ਕੇ ਜ਼ੀਰੋ ਕਰ ਦਿੱਤਾ ਗਿਆ ਹੈ, ਜਦੋਂ ਕਿ ਪਹਿਲਾਂ 12 ਪ੍ਰਤੀਸ਼ਤ ਟੈਕਸ ਵਾਲੀਆਂ ਦਵਾਈਆਂ ਹੁਣ ਟੈਕਸ ਮੁਕਤ ਹਨ।
ਇਹੀ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਹਤ ਸੇਵਾਵਾਂ ਨੂੰ ਹੋਰ ਲਚਕੀਲਾ ਬਣਾਉਣ ਲਈ ਸਿਹਤ ਨੂੰ ਤਕਨਾਲੋਜੀ ਦੇ ਨਾਲ ਜੋੜ ਦਿੱਤਾ ਹੈ, ਜਿਸ ਤੋਂ ਬਾਅਦ ਦੁਨੀਆ ਭਰ ਵਿੱਚ ਭਾਰਤ ਦਾ ਸਿਹਤ ਸੰਭਾਲ ਸਿਸਟਮ ਇੱਕ ਰੋਲ ਮਾਡਲ ਬਣ ਕੇ ਉੱਭਰਿਆ ਹੈ, ਜਿਸ ਦੀ ਦੁਨੀਆ ਨਕਲ ਕਰ ਰਹੀ ਹੈ। ਡਾਕਟਰਾਂ ਨੇ ਅੱਗੇ ਕਿਹਾ ਕਿ ਇੱਕ ਥਾਂ ‘ਤੇ ਮੈਡੀਕਲ ਰਿਕਾਰਡਾਂ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕਰਨ ਅਤੇ ਐਕਸੈਸ ਕਰਨ ਲਈ ABHA (ਆਯੁਸ਼ਮਾਨ ਭਾਰਤ ਹੈਲਥ ਅਕਾਊਂਟ) ਵਰਗੇ ਐਪਸ ਲਾਂਚ ਕਰਕੇ, ਰਿਮੋਟ ਡਾਕਟਰਾਂ ਦੀ ਸਲਾਹ ਲਈ ਈ-ਸੰਜੀਵਨੀ ਟੈਲੀਮੈਡੀਸਨ, ਡਾਇਗਨੌਸਟਿਕਸ ਅਤੇ ਡਿਜੀਟਲ ਹੈਲਥ ਸਟਾਰਟਅੱਪਸ ਵਿੱਚ AI-ਸੰਚਾਲਿਤ ਹੱਲਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਕੇ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਵਿੱਚ ਸਿਹਤ ਸੰਭਾਲ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।
ਇਸ ਖ਼ਾਸ ਮੌਕੇ ‘ਤੇ ਬੋਲਦਿਆਂ ਰਾਜ ਸਭਾ ਐਮਪੀ ਅਤੇ ਆਈਐਮਐਫ਼ ਕਨਵੀਨਰ ਸਤਨਾਮ ਸਿੰਘ ਸੰਧੂ ਨੇ ਕਿਹਾ, ਪਿਛਲੇ 11 ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਤੀਸ਼ੀਲ ਅਗਵਾਈ ਹੇਠ ਭਾਰਤ ਦੇ ਸਿਹਤ ਸੰਭਾਲ ਸਿਸਟਮ ਵਿੱਚ ਕ੍ਰਾਂਤੀਕਾਰੀ ਬਦਲਾਅ ਆਇਆ ਹੈ।
ਐਮਪੀ ਸੰਧੂ ਨੇ ਅੱਗੇ ਕਿਹਾ, ਸਰਕਾਰ ਨੇ ਦੇਸ਼ ਦੇ ਪੇਂਡੂ ਅਤੇ ਪਿਛੜੇ ਹੋਏ ਖੇਤਰਾਂ ਤੱਕ ਵੀ ਇਨ੍ਹਾਂ ਸਿਹਤ ਸਹੂਲਤਾਂ ਦੀ ਪਹੁੰਚ ਕਰਵਾਈ ਹੈ। ਇਸ ਨਾਲ ਅਸੀਂ (ਭਾਰਤ) ਦੁਨੀਆ ਦੇ ਸਭ ਤੋਂ ਵੱਡੇ ਸਿਹਤ ਮਾਡਲ ਬਣਨ ਲਈ ਤਿਆਰ ਹਾਂ। ਕਿਉਂਕਿ ਸਿਹਤ ਖੇਤਰ ਦਾ ਬਜਟ ਪਿਛਲੇ 11 ਸਾਲਾਂ ਵਿੱਚ 200% ਵਧਿਆ ਹੈ, 2013-14 ਵਿੱਚ 33,278 ਕਰੋੜ ਰੁਪਏ ਤੋਂ 2025-26 ਵਿੱਚ 99,958 ਕਰੋੜ ਰੁਪਏ ਹੋ ਗਿਆ ਹੈ, ਇਸ ਲਈ ਭਾਰਤ ਭਰ ਵਿੱਚ ਬੁਨਿਆਦੀ ਢਾਂਚੇ, ਡਿਜੀਟਲ ਸਿਹਤ, ਟੀਕਾਕਰਨ, ਮਾਂ ਅਤੇ ਬੱਚੇ ਦੀ ਦੇਖਭਾਲ ਅਤੇ ਡਾਕਟਰੀ ਸਿੱਖਿਆ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਗਿਆ ਹੈ।
ਐਮਪੀ ਸੰਧੂ ਨੇ ਕਿਹਾ, “ਭਾਰਤ ਵਿੱਚ ਵੱਧ ਰਹੇ ਕੈਂਸਰ ਦੇ ਮਾਮਲਿਆਂ ਨਾਲ ਨਜਿੱਠਣ ਲਈ, ਪਿਛਲੇ ਤਿੰਨ ਸਾਲਾਂ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਤਹਿਤ 58.35 ਕਰੋੜ ਤੋਂ ਵੱਧ ਲੋਕਾਂ ਦੇ ਮੂੰਹ ਦੇ ਕੈਂਸਰ, ਛਾਤੀ ਦੇ ਕੈਂਸਰ ਅਤੇ ਸਰਵਾਈਕਲ ਕੈਂਸਰ ਦਾ ਇਲਾਜ ਕੀਤਾ ਗਿਆ ਹੈ।”
ਇਸ ਦੇ ਨਾਲ ਹੀ ਐਮਪੀ ਨੇ ਇਹ ਵੀ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੇ ਲੋਕਾਂ ਦੇ ਨਾਲ ਡੂੰਘਾ ਰਿਸ਼ਤਾ ਰਿਹਾ ਹੈ। ਇਸੇ ਦੇ ਚਲਦਿਆਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਭਾਰਤ ਸਰਕਾਰ ਵੱਲੋਂ ਪੰਜਾਬ ਵਿੱਚ ਏਮਜ਼ (ਬਠਿੰਡਾ), ਪੀਜੀਆਈ ਸੈਟੇਲਾਈਟ ਸੈਂਟਰ (ਸੰਗਰੂਰ) ਅਤੇ ਨਿਊ ਚੰਡੀਗੜ੍ਹ ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਹਜ ਕੇਂਦਰ (ਟਾਟਾ ਮੈਮੋਰੀਅਲ ਸੈਂਟਰ) ਸਥਾਪਿਤ ਕੀਤੇ ਗਏ ਹਨ।”