Indian Stabbed In UK: ਯੂਨਾਈਟਿਡ ਕਿੰਗਡਮ ਵਿੱਚ ਇੱਕ 27 ਸਾਲਾ ਭਾਰਤੀ ਔਰਤ ਦੇ ਕਤਲ ਤੋਂ ਦੋ ਦਿਨ ਬਾਅਦ, ਲੰਡਨ ਵਿੱਚ ਇੱਕ ਹੋਰ ਭਾਰਤੀ ਮੂਲ ਦੇ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 38 ਸਾਲਾ ਅਰਵਿੰਦ ਸ਼ਸ਼ੀਕੁਮਾਰ ਵਜੋਂ ਹੋਈ ਹੈ। ਦੱਸ ਦੇਈਏ ਕਿ 14 ਜੂਨ ਨੂੰ ਹੈਦਰਾਬਾਦ ਦੀ ਰਹਿਣ ਵਾਲੀ 27 ਸਾਲਾ ਲੜਕੀ ਦੀ ਬ੍ਰਿਟੇਨ ‘ਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਹੈਦਰਾਬਾਦ ਦੀ 27 ਸਾਲਾ ਲੜਕੀ ਦੀ ਪਛਾਣ ਤੇਜਸਵਿਨੀ ਕੂੰਥਮ ਵਜੋਂ ਹੋਈ ਹੈ। ਤੇਜਸਵਿਨੀ ਦੇ ਕਤਲ ਤੋਂ ਦੋ ਦਿਨ ਬਾਅਦ ਸ਼ੁੱਕਰਵਾਰ ਨੂੰ ਅਰਵਿੰਦ ਸ਼ਸ਼ੀਕੁਮਾਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਇੱਕ ਬਿਆਨ ‘ਚ ਕਿਹਾ ਕਿ ਸ਼ੁੱਕਰਵਾਰ ਸਵੇਰੇ 1.31 ਵਜੇ ਅਰਵਿੰਦ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਚਾਕੂ ਮਾਰਨ ਵਾਲੇ ਮੁਲਜ਼ਮ ਨੂੰ ਨਿਆਇਕ ਹਿਰਾਸਤ
ਮੀਡੀਆ ਰਿਪੋਰਟਾਂ ਮੁਤਾਬਕ ਅਰਵਿੰਦ ਨੂੰ ਚਾਕੂ ਮਾਰਨ ਵਾਲੇ ਦੋਸ਼ੀ ਦੀ ਪਛਾਣ 25 ਸਾਲਾ ਸਲਮਾਨ ਸਲੀਮ ਵਜੋਂ ਹੋਈ। ਸ਼ਨੀਵਾਰ ਨੂੰ ਸਲੀਮ ‘ਤੇ ਅਰਵਿੰਦ ਦੀ ਹੱਤਿਆ ਦਾ ਦੋਸ਼ ਸੀ। ਪੁਲਿਸ ਨੇ ਮੁਲਜ਼ਮ ਸਲੀਮ ਨੂੰ ਗ੍ਰਿਫ਼ਤਾਰ ਕਰਕੇ ਕ੍ਰੋਏਡਨ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿਸ ਮਗਰੋਂ ਅਦਾਲਤ ਨੇ ਮੁਲਜ਼ਮ ਨੂੰ 20 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਈਵਨਿੰਗ ਸਟੈਂਡਰਡ ਅਖ਼ਬਾਰ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਕੀਤੇ ਗਏ ਪੋਸਟਮਾਰਟਮ ਵਿੱਚ ਪੁਸ਼ਟੀ ਕੀਤੀ ਗਈ ਹੈ ਕਿ ਅਰਵਿੰਦ ਸ਼ਸੀਕੁਮਾਰ ਦੀ ਛਾਤੀ ਵਿੱਚ ਚਾਕੂ ਦੇ ਜ਼ਖ਼ਮ ਕਾਰਨ ਮੌਤ ਹੋ ਗਈ। ਕੈਮਬਰਵੇਲ ਅਤੇ ਪੇਕਹਮ ਲਈ ਸੰਸਦ ਮੈਂਬਰ ਹੈਰੀਏਟ ਹਰਮਨ ਨੇ ਇਸ ਘਟਨਾ ਨੂੰ ਭਿਆਨਕ ਦੱਸਿਆ ਹੈ। ਨਾਲ ਹੀ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h