Indian Student Attacked by Khalistan Supporters in Australia: ਸ਼ੁੱਕਰਵਾਰ ਤੜਕੇ ਆਸਟਰੇਲੀਆ ਦੇ ਸਿਡਨੀ ਵਿੱਚ ਖਾਲਿਸਤਾਨੀ ਸਮਰਥਕਾਂ ਵਲੋਂ ਇੱਕ ਭਾਰਤੀ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ‘ਚ ਵਿਦਿਆਰਥੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਤੇ ਫਿਲਹਾਲ ਉਸ ਦਾ ਵੈਸਟਮੀਡ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਰਿਪੋਰਟਾਂ ਮੁਤਾਬਕ, ਵਿਦਿਆਰਥੀ ਨੇ ਪੁਸ਼ਟੀ ਕੀਤੀ ਕਿ ਉਸ ‘ਤੇ ਚਾਰ ਤੋਂ ਪੰਜ ਖਾਲਿਸਤਾਨੀ ਸਮਰਥਕਾਂ ਦੇ ਸਮੂਹ ਨੇ ਹਮਲਾ ਕੀਤਾ ਸੀ। ਉਸ ਨੇ ਦੱਸਿਆ ਕਿ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਹੈ। ਸਵੇਰੇ ਜਦੋਂ ਉਹ ਆਪਣੇ ਟਰੱਕ ‘ਤੇ ਚੜ੍ਹਿਆ ਤਾਂ ਕੁਝ ਲੋਕ ਉੱਥੇ ਪਹੁੰਚੇ ਤੇ ਉਨ੍ਹਾਂ ਨੇ ਵਿਦਿਆਰਥੀ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਵਿੱਚੋਂ ਇੱਕ ਨੇ ਟਰੱਕ ਦਾ ਦਰਵਾਜ਼ਾ ਖੋਲ੍ਹਿਆ ਅਤੇ ਉਸ ਦੀ ਖੱਬੀ ਗੱਲ੍ਹ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ, ਬਾਅਦ ਵਿੱਚ ਹੋਰਨਾਂ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਵਿਦਿਆਰਥੀ ਨੇ ਕਿਹਾ ਉਨ੍ਹਾਂ ਚੋਂ ਕੁਝ ਨੇ ਕਥਿਤ ਤੌਰ ‘ਤੇ ਘਟਨਾ ਦੀ ਵੀਡਿਓ ਰਿਕਾਰਡਿੰਗ ਕੀਤੀ।
NSW ਪੁਲਿਸ ਨੇ ਦਿੱਤਾ ਇਹ ਬਿਆਨ
ਘਟਨਾ ਨੂੰ ਦੇਖਦੇ ਹੋਏ ਇੱਕ ਵਿਅਕਤੀ ਨੇ NSW ਪੁਲਿਸ ਨੂੰ ਸੂਚਿਤ ਕੀਤਾ ਜੋ ਤੁਰੰਤ ਮੌਕੇ ‘ਤੇ ਪਹੁੰਚੀ। NSW ਪੁਲਿਸ ਅਧਿਕਾਰੀਆਂ ਨੇ ਤੁਰੰਤ ਪੈਰਾਮੈਡਿਕਸ ਨੂੰ ਮੌਕੇ ‘ਤੇ ਬੁਲਾਇਆ ਅਤੇ ਪੀੜਤ ਨੂੰ ਉਸ ਦੇ ਸਿਰ, ਲੱਤ ਅਤੇ ਬਾਂਹ ‘ਤੇ ਗੰਭੀਰ ਸੱਟਾਂ ਨਾਲ ਵੈਸਟਮੀਡ ਹਸਪਤਾਲ ਲਿਜਾਇਆ ਗਿਆ।
NSW ਪੁਲਿਸ ਦੇ ਬੁਲਾਰੇ ਨੇ ਬਿਆਨ ਵਿੱਚ ਕਿਹਾ, “ਸ਼ੁੱਕਰਵਾਰ 14 ਜੁਲਾਈ 2023 ਨੂੰ ਸਵੇਰੇ 5.40 ਵਜੇ ਤੋਂ ਥੋੜ੍ਹੀ ਦੇਰ ਬਾਅਦ, ਕੰਬਰਲੈਂਡ ਪੁਲਿਸ ਏਰੀਆ ਕਮਾਂਡ ਨਾਲ ਜੁੜੇ ਅਧਿਕਾਰੀ ਇੱਕ ਹਮਲੇ ਦੀਆਂ ਰਿਪੋਰਟਾਂ ਦੇ ਬਾਅਦ ਰੂਪਰਟ ਸਟ੍ਰੀਟ, ਮੈਰੀਲੈਂਡਜ਼ ਵੈਸਟ ਵਿੱਚ ਹਾਜ਼ਰ ਹੋਏ।”
ਸਾਂਸਦ ਨੇ ਹਮਲੇ ਦੀ ਕੀਤੀ ਨਿੰਦਾ
ਪੈਰਾਮਾਟਾ ਤੇ ਮੈਰੀਲੈਂਡ ਦੇ ਉਪਨਗਰਾਂ ਦੇ ਸੰਸਦ ਮੈਂਬਰ ਐਂਡਰਿਊ ਚਾਰਲਟਨ ਨੇ ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, “ਸਾਡੇ ਸਥਾਨਕ ਭਾਈਚਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੱਟੜਪੰਥ ਜਾਂ ਹਿੰਸਾ ਲਈ ਕੋਈ ਥਾਂ ਨਹੀਂ ਹੈ। ਮੈਂ ਇਸ ਘਟਨਾ ਬਾਰੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ ਅਤੇ ਜਿਵੇਂ ਹੀ ਸਥਿਤੀ ਸਾਹਮਣੇ ਆਉਂਦੀ ਹੈ। ਮੈਂ ਇਸ ‘ਤੇ ਨਜ਼ਰ ਰੱਖਾਂਗਾ। ਮੈਂ ਇਸ ਸੰਕਟ ਦੀ ਘੜੀ ਵਿੱਚ ਪੀੜਤ ਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਨ।’
ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਖਾਲਿਸਤਾਨ ਸਮਰਥਕਾਂ ਨੇ ਸਿਡਨੀ ਸਥਿਤ ਭਾਰਤੀ ਵਿਦਿਆਰਥੀ ਨੂੰ ਆਪਣੀ ਵੰਡਵਾਦੀ ਵਿਚਾਰਧਾਰਾ ਦਾ ਵਿਰੋਧ ਕਰਨ ਲਈ ਦਹਿਸ਼ਤਜ਼ਦਾ ਕੀਤਾ ਹੈ। ਉਹ ਪਹਿਲਾਂ ਵੀ ਅਜਿਹੀਆਂ ਹਰਕਤਾਂ ਕਰ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h