Indian Student killed in America: ਅਮਰੀਕਾ ਦੇ ਫਿਲਾਡੇਲਫੀਆ ਵਿੱਚ 21 ਸਾਲਾ ਭਾਰਤੀ ਮੂਲ ਦੇ ਵਿਦਿਆਰਥੀ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਕੇਰਲ ਦੇ ਕੋਲਮ ਜ਼ਿਲ੍ਹੇ ਦੇ ਰਹਿਣ ਵਾਲੇ ਜੂਡ ਚਾਕੋ ਨੂੰ ਐਤਵਾਰ (ਸਥਾਨਕ ਸਮੇਂ ਅਨੁਸਾਰ) ਕੰਮ ਤੋਂ ਵਾਪਸ ਆਉਂਦੇ ਸਮੇਂ ਗੋਲੀ ਮਾਰ ਦਿੱਤੀ ਗਈ। ਉਸ ਦੇ ਮਾਤਾ-ਪਿਤਾ 30 ਸਾਲ ਪਹਿਲਾਂ ਅਮਰੀਕਾ ਗਏ ਸੀ।
ਪੁਲਿਸ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਚਾਕੋ, ਵਿਦਿਆਰਥੀ ਸੀ ਤੇ ਪਾਰਟ-ਟਾਈਮ ਵੀ ਕੰਮ ਕਰਦਾ ਸੀ। ਉਸ ਨੂੰ ਲੁੱਟਣ ਦੀ ਕੋਸ਼ਿਸ਼ ਦੌਰਾਨ ਦੋ ਵਿਅਕਤੀਆਂ ਨੇ ਹਮਲਾ ਕੀਤਾ ਸੀ।
ਮ੍ਰਿਤਕ ਵਿਦਿਆਰਥੀ ਦਾ ਅੰਤਿਮ ਸਸਕਾਰ ਸ਼ਨਿਚਰਵਾਰ ਨੂੰ ਫਿਲਾਡੇਲਫੀਆ ਦੇ ਮਲੰਕਾਰਾ ਕੈਥੋਲਿਕ ਚਰਚ ‘ਚ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਸਾਲ ਅਪਰੈਲ ਵਿੱਚ ਆਂਧਰਾ ਪ੍ਰਦੇਸ਼ ਦੇ 24 ਸਾਲਾ ਵਿਦਿਆਰਥੀ ਸਈਸ਼ ਵੀਰਾ ਨੂੰ ਓਹੀਓ ਵਿੱਚ ਪੈਟਰੋਲ ਪੰਪ ’ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ।
ਪਹਿਲਾਂ ਵੀ ਹੋ ਚੁੱਕੀਆਂ ਅਜਿਹੀਆਂ ਕਈ ਵਾਰਦਾਤਾਂ
ਅਮਰੀਕਾ ਵਿੱਚ ਪਹਿਲਾਂ ਵੀ ਭਾਰਤੀ ਮੂਲ ਦੇ ਲੋਕਾਂ ਉੱਤੇ ਹਮਲੇ ਹੋ ਚੁੱਕੇ ਹਨ। ਕਈ ਹਮਲਿਆਂ ਵਿੱਚ ਭਾਰਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਵੀ ਕਈ ਭਾਰਤੀਆਂ ਨਾਲ ਦੁਰਵਿਵਹਾਰ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕਰੀਬ 2 ਸਾਲ ਪਹਿਲਾਂ ਅਮਰੀਕਾ ‘ਚ ਰਹਿੰਦੇ ਸਿੱਖ ਕੈਬ ਡਰਾਈਵਰ ਦੀ ਕੁੱਟਮਾਰ ਦੀ ਘਟਨਾ ਸਾਹਮਣੇ ਆਈ ਸੀ। ਭਾਰਤ ਸਰਕਾਰ ਦੀ ਤਰਫੋਂ ਅਜਿਹੇ ਹਰ ਮਾਮਲੇ ਨੂੰ ਅਮਰੀਕਾ ਸਰਕਾਰ ਅੱਗੇ ਸਖ਼ਤੀ ਨਾਲ ਉਠਾਇਆ ਜਾਂਦਾ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h