ਬੁੱਧਵਾਰ, ਮਈ 20, 2026 11:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ‘ਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪੰਜਾਬ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕੀਤਾ, ਜੋ ਫੈਸਲਾਕੁੰਨ ਨੀਤੀ ਦਾ ਪ੍ਰਤੱਖ ਪ੍ਰਮਾਣ ਹੈ। ਦੇਸ਼ ਵਿੱਚ ਪਹਿਲੀ ਵਾਰ ਹਜ਼ਾਰਾਂ ਨੌਕਰੀਆਂ ਦੇ ਵਾਅਦੇ ਅਤੇ  ਗਰੀਨ ਊਰਜਾ-ਸੰਚਾਲਿਤ ਸਟੀਲ ਉਤਪਾਦਨ ਸ਼ੁਰੂ ਹੋਇਆ ਹੈ।

by Pro Punjab Tv
ਮਾਰਚ 26, 2026
in Featured News, ਪੰਜਾਬ
0

ਪੰਜਾਬ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕੀਤਾ, ਜੋ ਫੈਸਲਾਕੁੰਨ ਨੀਤੀ ਦਾ ਪ੍ਰਤੱਖ ਪ੍ਰਮਾਣ ਹੈ। ਦੇਸ਼ ਵਿੱਚ ਪਹਿਲੀ ਵਾਰ ਹਜ਼ਾਰਾਂ ਨੌਕਰੀਆਂ ਦੇ ਵਾਅਦੇ ਅਤੇ  ਗਰੀਨ ਊਰਜਾ-ਸੰਚਾਲਿਤ ਸਟੀਲ ਉਤਪਾਦਨ ਸ਼ੁਰੂ ਹੋਇਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਇਤਿਹਾਸ ਰਚਿਆ ਗਿਆ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਇਸ ਇਲੈਕਟ੍ਰਿਕ ਆਰਕ ਫਰਨੇਸ-ਅਧਾਰਤ ਪਲਾਂਟ ਰਾਹੀਂ ਗਰੀਨ ਊਰਜਾ ਦੀ ਵਰਤੋਂ ਕਰਕੇ ਸਟੀਲ ਉਤਪਾਦਨ ਸ਼ੁਰੂ ਕੀਤਾ ਹੈ। ਟਾਟਾ ਸਟੀਲ ਨੇ ਸਿੱਧੇ ਤੌਰ ’ਤੇ 2600 ਤੋਂ 2700 ਪਰਿਵਾਰਾਂ ਅਤੇ ਅਸਿੱਧੇ ਤੌਰ ’ਤੇ 8000-10000 ਪਰਿਵਾਰਾਂ ਦੇ ਭਵਿੱਖ ਨੂੰ ਰੌਸ਼ਨ ਕਰਨ ਦੀ ਜ਼ਿੰਮੇਵਾਰੀ ਲਈ ਹੈ। ਇਹ ਵਿਸ਼ਵ ਪੱਧਰੀ ਪਲਾਂਟ ਅਤਿ-ਆਧੁਨਿਕ ਗਰੀਨ ਊਰਜਾ ਤਕਨਾਲੋਜੀ ਨਾਲ ਲੈਸ ਹੈ।”

ਭਵਿੱਖ ਦੇ ਦ੍ਰਿਸ਼ਟੀਕੋਣ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਹਮੇਸ਼ਾ ਉੱਦਮੀਆਂ ਦੀ ਧਰਤੀ ਰਿਹਾ ਹੈ ਅਤੇ ਲੁਧਿਆਣਾ ਵਰਗੇ ਸ਼ਹਿਰ ਉਨ੍ਹਾਂ ਦੀ ਉੱਦਮੀ ਭਾਵਨਾ, ਸਖ਼ਤ ਮਿਹਨਤ ਅਤੇ ਨਿਰਮਾਣ ਸ਼ਕਤੀ ਲਈ ਵਿਸ਼ਵ ਪੱਧਰ ’ਤੇ ਜਾਣੇ ਜਾਂਦੇ ਹਨ।  ਟਾਟਾ ਸਟੀਲ ਪਲਾਂਟ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਅਸੀਂ ਆਪਣੀ ਵਿਰਾਸਤ ਨੂੰ ਹੋਰ ਮਜ਼ਬੂਤ ਕਰ ਰਹੇ ਹਾਂ ਅਤੇ ਪੰਜਾਬ ਨੂੰ ਭਵਿੱਖ ਨਿਰਮਾਣ ਲਈ ਤਿਆਰ ਕਰ ਰਹੇ ਹਾਂ। ਇਹ ਭਾਰਤ ਵਿੱਚ ਟਾਟਾ ਸਟੀਲ ਦਾ ਪਹਿਲਾ ਇਲੈਕਟ੍ਰਿਕ ਆਰਕ ਫਰਨੇਸ-ਅਧਾਰਤ ਪਲਾਂਟ ਹੈ, ਜੋ ਦਰਸਾਉਂਦਾ ਹੈ ਕਿ ਪੰਜਾਬ ਸਿਰਫ਼ ਨਿਵੇਸ਼ ਹੀ ਨਹੀਂ, ਸਗੋਂ ਆਧੁਨਿਕ ਅਤੇ ਭਵਿੱਖ ਲਈ ਤਿਆਰ ਨਿਵੇਸ਼ ਵੀ ਆਕਰਸ਼ਿਤ ਕਰ ਰਿਹਾ ਹੈ। ਅਜਿਹਾ ਉਤਪਾਦਨ ਕੁਸ਼ਲਤਾ, ਸਥਿਰਤਾ ਅਤੇ ਸਰੋਤਾਂ ਦੀ ਬਿਹਤਰ ਵਰਤੋਂ ਵੱਲ ਵਿਸ਼ਵਵਿਆਪੀ ਤਬਦੀਲੀ ਨੂੰ ਦਰਸਾਉਂਦਾ ਹੈ।”

 

ਪੰਜਾਬ ਦੀ ਵਿਰਾਸਤ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਸੂਬਾ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਦੇਸ਼ ਭਗਤਾਂ ਦੀ ਸੁਭਾਗੀ ਧਰਤੀ ਹੈ, ਜਿੱਥੇ ਨਫ਼ਰਤ ਦੇ ਬੀਜ ਨੂੰ ਛੱਡ ਕੇ ਹਰ ਬੀਜ ਉੱਗ ਸਕਦਾ ਹੈ। ਪੰਜਾਬ ਨੇ ਖੁਰਾਕ ਅਤੇ ਰਾਸ਼ਟਰੀ ਸੁਰੱਖਿਆ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਇਸ ਨੂੰ ਦੇਸ਼ ਦਾ ‘ਅੰਨਦਾਤਾ’ ਅਤੇ ‘ਖੜਗ ਭੁਜਾ’ ਦਾ ਖਿਤਾਬ ਵੀ ਪ੍ਰਾਪਤ ਹੈ। ਇਸ ਪਲਾਂਟ ਨਾਲ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਾਟਾ ਸਟੀਲ ਅਤੇ ਉਦਯੋਗ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਵਿੱਚ ਭਾਈਵਾਲ ਹਨ। ਉਨ੍ਹਾਂ ਕਿਹਾ, “ਇਹ ਪ੍ਰੋਜੈਕਟ ਸੂਬੇ ਦੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਮੀਲ ਪੱਥਰ ਹੈ। ਇਹ ਪੰਜਾਬ ਨੂੰ ਉਦਯੋਗਿਕ ਧੁਰੇ ਵਿੱਚ ਬਦਲਣ ਅਤੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਵਿੱਚ ਮਦਦ ਕਰੇਗਾ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਨਾ ਸਿਰਫ਼ ਖੇਤੀ ਵਿੱਚ ਸਗੋਂ ਉਦਯੋਗ ਵਿੱਚ ਵੀ ਦੇਸ਼ ਦੀ ਅਗਵਾਈ ਕਰੇਗਾ।”

Tags: latest newslatest Updatepro punjab tvpropunjabnewspropunjabtvpunjab governmentpunjab newspunjabi news
Share197Tweet123Share49

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026

ਬੈਂਕ ਟ੍ਰਾਂਸਫਰ ਲਈ ਹੁਣ ਲੱਗੇਗਾ ਡਬਲ OTP, ਬੈਂਕ ਨੇ ਬਦਲਿਆ ਨਿਯਮ

ਮਈ 20, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.