Delhi Airport: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਜਪਾ ਪੰਜਾਬ ਵੱਲੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ‘ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ’ ਤੋਂ ਬਦਲ ਕੇ ‘ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਏਅਰਪੋਰਟ’ ਰੱਖਣ ਦੀ ਮੰਗ ਚੁੱਕੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਦੇ ਵੱਡੇ ਆਗੂ ਗੁਰਦੁਆਰਾ ਸਾਹਿਬਾਨਾਂ ਵਿਚ ਨਤਮਸਤਕ ਹੁੰਦੇ ਹਨ ਅਤੇ ਵੱਡੇ ਬਿਆਨ ਦਿੰਦੇ ਹਨ ਪਰ ਉਹਨਾਂ ਵੱਲੋਂ ਗੁਰੂ ਸਾਹਿਬਾਨਾਂ ਸਬੰਧੀ ਵੱਡੇ ਕਾਰਜਾਂ ਲਈ ਫੈਸਲੇ ਨਹੀਂ ਲਏ ਜਾਂਦੇ।
ਉਹਨਾਂ ਕਿਹਾ ਕਿ ਬੀਤੇ ਵਰ੍ਹਿਆਂ ਦੌਰਾਨ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਗਿਆ, ਉਸ ਮਗਰੋਂ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ ਪਰ ਕਾਨੂੰਨ ਨੇ ਕੋਈ ਇਨਸਾਫ ਨਹੀਂ ਦਿੱਤਾ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਇੰਦਰਾ ਗਾਂਧੀ ਦੀ ਤੁਲਨਾ ਨਹੀਂ ਕੀਤੀ ਜਾ ਸਕਦੀ।
ਜੇਕਰ ਅਸੀਂ ਸੱਚਮੁੱਚ ਹੀ ਗੁਰੂ ਤੇਗ ਬਹਾਦਰ ਸਾਹਿਬਾਨ ਨੂੰ ਸਿਜਦਾ ਕਰਨਾ ਚਾਹੁੰਦੇ ਹਾਂ ਤਾਂ ਇੰਦਰਾ ਗਾਂਧੀ ਵਰਗੇ ਸ਼ਾਸਕ ਦਾ ਨਾਂਅ ਕੌਮਾਂਤਰੀ ਹਵਾਈ ਅੱਡੇ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ। ਇਸ ਹਵਾਈ ਅੱਡੇ ਨੂੰ ਮਨੁੱਖਤਾ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਰਨਾ ਚਾਹੀਦਾ ਹੈ। ਤਾਂ ਜੋ ਮਨੁੱਖਤਾ ਦਾ ਰਾਖੀ ਕਰਨ ਵਾਲਿਆਂ ਨੂੰ ਬਣਦਾ ਸਤਿਕਾਰ ਦਿੱਤਾ ਜਾ ਸਕੇ।
ਇਸ ਸਬੰਧੀ ਗੱਲ ਕਰਦਿਆਂ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਹ ਐਸਜੀਪੀਸੀ ਦੀ ਮੰਗ ਦਾ ਸਮਰਥਨ ਕਰਦੇ ਹਨ। ਉਹਨਾਂ ਕਿਹਾ ਕਿ ਜੇਕਰ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ ’ਤੇ ਰੱਖਿਆ ਜਾਂਦਾ ਹੈ ਤਾਂ ਦੁਨੀਆਂ ਭਰ ਤੋਂ ਭਾਰਤ ਆਉਣ ਵਾਲੇ ਯਾਤਰੀ ਸਾਡੇ ਗੁਰੂ ਸਾਹਿਬਾਨਾਂ ਦੀਆਂ ਸ਼ਹਾਦਤਾਂ ਤੋਂ ਜਾਣੂ ਹੋਣਗੇ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h