ਸੈਂਟਰਲ ਮੈਕਸੀਕੋ ਦੇ ਇੱਕ ਬਾਰ ਵਿੱਚ ਵੀਰਵਾਰ ਨੂੰ ਗੋਲੀਬਾਰੀ ਹੋਈ। ਇਸ ‘ਚ 10 ਲੋਕਾਂ ਦੀ ਮੌਤ ਹੋ ਗਈ। ਖਬਰਾਂ ਮੁਤਾਬਕ ਹਮਲਾਵਰ ਨੇ ਬਾਰ ‘ਚ ਦਾਖਲ ਹੁੰਦੇ ਹੀ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਬਾਰ ‘ਚ ਮੌਜੂਦ ਲੋਕਾਂ ‘ਚ ਹਫੜਾ-ਦਫੜੀ ਮਚ ਗਈ। ਘਟਨਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਿੱਚ ਲੋਕਾਂ ਨੂੰ ਰੌਲਾ ਪਾਉਂਦੇ ਸੁਣਿਆ ਜਾ ਸਕਦਾ ਹੈ। ਕੁਝ ਲੋਕਾਂ ਨੂੰ ਦੌੜਦਾ ਵੀ ਦਿਖਾਇਆ ਗਿਆ ਹੈ। ਗੋਲੀਆਂ ਚੱਲਣ ਦੀ ਆਵਾਜ਼ ਵੀ ਸਾਫ਼ ਸੁਣਾਈ ਦਿੰਦੀ ਹੈ।
BREAKING: GUANAJUATO, MEXICO 🇲🇽 Shooting inside Tarimoro, Guanajuato, Mexico bar leaves at least 9 people dead. Violence in Mexico has grown exponentially over last few months. President AMLO silent. pic.twitter.com/sUaBmvaUFZ
— WeThePeopleFreedomWorld (@wepeoplefreedom) September 22, 2022
ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ
ਇਕ ਪੁਲਸ ਅਧਿਕਾਰੀ ਨੇ ਦੱਸਿਆ- ਹਮਲੇ ਦੀ ਸੂਚਨਾ ਮਿਲਦੇ ਹੀ ਅਸੀਂ ਟੀਮ ਦੇ ਨਾਲ ਮੌਕੇ ‘ਤੇ ਪਹੁੰਚ ਗਏ। ਅਜੇ ਤੱਕ ਇਸ ਗੋਲੀਬਾਰੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਗੈਂਗ ਵਾਰ ਸੀ। ਇਹ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਸੀ. ਅਸੀਂ ਘਟਨਾ ਦੀ ਜਾਂਚ ਕਰ ਰਹੇ ਹਾਂ।
ਮੈਕਸੀਕੋ ਸਿਟੀ- ਮੈਕਸੀਕੋ ਵਿਚ ਇਕ ਬਾਰ ਵਿਚ ਇਕ ਵਿਅਕਤੀ ਨੇ ਓਪਨ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ’ਚ ਘੱਟ ਤੋਂ ਘੱਟ 10 ਲੋਕਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਸ ਨੇ ਇਲਾਕੇ ਨੂੰ ਘੇਰ ਲਿਆ ਹੈ। ਫਿਲਹਾਲ ਹਮਲਾ ਕਿਉਂ ਕੀਤਾ ਗਿਆ, ਹਮਲਾ ਕਿਸ ਤਰ੍ਹਾਂ ਦਾ ਸੀ, ਇਸ ਦਾ ਖੁਲਾਸਾ ਨਹੀਂ ਹੋਇਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।