Fazilka News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਲਈ ਉਪਰਾਲੇ ਕੀਤੇ ਗਏ ਹਨ। ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿ) ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੋ ਫੀਸਦੀ ਦਫਤਰਾਂ, ਸਰਕਾਰੀ ਤੇ ਪ੍ਰਾਈਵੇਟ ਸੰਸਥਾਵਾਂ ਵਿਖੇ ਪੰਜਾਬੀ ਭਾਸ਼ਾ ਨੂੰ ਪਹਿਲ ਦੇ ਆਧਾਰ *ਤੇ ਲਾਗੂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਰੇ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਸਮੁੱਚੇ ਰਾਜ ਵਿਚ ਰਾਜ ਭਾਸ਼ਾ ਪੰਜਾਬੀ (ਗੁਰਮੁਖੀ ਲਿੱਪੀ ਵਿੱਚ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ, ਅਰਧ ਸਰਕਾਰੀ, ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸੰਕੇਤ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੂਹ ਐਸ.ਡੀ.ਐਮਜ ਵਪਾਰ ਮੰਡਲ ਨਾਲ ਮੀਟਿੰਗਾਂ ਕਰਨ ਤੇ ਆਪਣੇ ਅਧੀਨ ਆਉਂਦੇ ਅਦਾਰਿਆਂ ਵਿਖੇ ਪੰਜਾਬੀ ਭਾਸ਼ਾ ਨੂੰ ਤਰਜੀਹ ਦਿੱਤੀ ਜਾਵੇ।
ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮੂਹ ਨਾਮ ਪਟੀਆਂ/ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣੇ ਯਕੀਨੀ ਬਣਾਏ ਜਾਣ ਦੇ ਨਿਰਦੇਸ਼ ਦਿੱਤੇ ਹਨ। ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਪੰਜਾਬ ਰਾਜ ਭਾਸ਼ਾ ਐਕਟ (2008 ਅਤੇ 2021) ਵਿਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਸਬੰਧੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ ਸੁਖਬੀਰ ਬਲ, ਦੌਲਤ ਰਾਮ, ਤਹਿਸੀਲ ਭਲਾਈ ਅਫਸਰ ਅਸ਼ੋਕ ਕੁਮਾਰ, ਡੀ.ਐਸ.ਪੀ. ਕੈਲਾਸ਼ ਚੰਦਰ, ਸਿਹਤ ਵਿਭਾਗ ਤੋਂ ਅਨਿਲ ਧਾਮੂ, ਜ਼ਿਲਾ ਖੋਜ ਅਫਸਰ ਪਰਮਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h