ਵੀਰਵਾਰ, ਜਨਵਰੀ 15, 2026 12:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੇਂਦਰੀ ਟੀਮ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਲਿਆ ਜਾਇਜ਼ਾ

Central team visits Flood affected Punjab: ਕੇਂਦਰੀ ਟੀਮ ਨੇ ਖੇਤੀਬਾੜੀ, ਜਲ ਨਿਕਾਸ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ।

by ਮਨਵੀਰ ਰੰਧਾਵਾ
ਅਗਸਤ 8, 2023
in ਪੰਜਾਬ
0

Punjab Floods: ਹੜ੍ਹਾਂ ਕਰਕੇ ਪੰਜਾਬ ‘ਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦੌਰਾ ਕੀਤਾ। ਇਸ ਟੀਮ ਨੂੰ ਸਨੌਰ ਤੇ ਸ਼ੁਤਰਾਣਾ ਹਲਕੇ ਦੇ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਤੇ ਕੁਲਵੰਤ ਸਿੰਘ ਨੇ ਆਪਣੇ ਹਲਕਿਆਂ ਵਿੱਚ ਹੋਏ ਨੁਕਸਾਨ ਤੇ ਪ੍ਰਭਾਵਿਤ ਖੇਤਰਾਂ ਬਾਰੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਹੜ੍ਹਾਂ ਕਰਕੇ ਹੋਏ ਨੁਕਸਾਨ ਦੀ ਪੂਰੀ ਸਥਿਤੀ ਤੋਂ ਜਾਣੂ ਕਰਵਾਇਆ। ਇਸ ਮੌਕੇ ਜਦਕਿ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਡਵੀਜ਼ਨਲ ਕਮਿਸ਼ਨਰ ਅਰੁਣ ਸ਼ੇਖੜੀ ਵੀ ਮੌਜੂਦ ਰਹੇ।

ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਦੇ ਵਿੱਤੀ ਸਲਾਹਕਾਰ ਰਵੀਨੇਸ਼ ਕੁਮਾਰ ਦੀ ਅਗਵਾਈ ਹੇਠਲੀ ਇਸ ਕੇਂਦਰੀ ਟੀਮ ਨੇ ਰੋਹੜ ਜਗੀਰ, ਬਾਦਸ਼ਾਹਪੁਰ, ਰਾਮਪੁਰ ਪੜਤਾ ਵਿਖੇ ਟਾਂਗਰੀ ਤੇ ਘੱਗਰ ਦੇ ਪਾਣੀ ਨਾਲ ਹੜ੍ਹਾਂ ਕਰਕੇ ਹੋਏ ਨੁਕਸਾਨ ਤੋਂ ਪੀੜਤ ਕਿਸਾਨਾਂ ਤੇ ਇਲਾਕੇ ਦੇ ਹੋਰ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਯੂਨੀਵਰਸਿਟੀ ਕਾਲਜ ਮੀਰਾਪੁਰ ਵਿਖੇ ਪ੍ਰੈਜੈਂਟੇਸ਼ਨ ਦਿੰਦਿਆਂ 10 ਜੁਲਾਈ ਨੂੰ ਆਏ ਹੜ੍ਹਾਂ ਨਾਲ ਜ਼ਿਲ੍ਹੇ ਵਿੱਚ ਹੋਏ ਨੁਕਸਾਨ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਬਚਾਅ ਅਤੇ ਰਾਹਤ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਕੇਂਦਰੀ ਟੀਮ ਨੇ ਖੇਤੀਬਾੜੀ, ਜਲ ਨਿਕਾਸ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ।

ਐਨਡੀਐਮਏ ਦੇ ਵਿੱਤੀ ਸਲਾਹਕਾਰ ਰਵੀਨੇਸ਼ ਕੁਮਾਰ ਨੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਹੜ੍ਹਾਂ ਕਰਕੇ ਹੋਏ ਹਰ ਤਰ੍ਹਾਂ ਦੀ ਤਬਾਹੀ ਤੇ ਨੁਕਸਾਨ ਬਾਰੇ ਬਾਰੀਕੀ ਨਾਲ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਟੀਮ ਆਪਣੇ ਜਾਇਜ਼ੇ ਮੁਤਾਬਕ ਰਿਪੋਰਟ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਦੇਵੇਗੀ। ਰਵੀਨੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੀ ਆਪਣੀ ਰਿਪੋਰਟ ਮੈਮੋਰੰਡਮ ਦੇ ਤੌਰ ‘ਤੇ ਦੇਵੇਗੀ ਕਿ ਰਾਜ ਵਿੱਚ ਕਿੰਨਾ ਨੁਕਸਾਨ ਹੋਇਆ ਹੈ, ਉਸ ਮੁਤਾਬਕ ਅਤੇ ਕੁਦਰਤੀ ਆਫ਼ਤਾਂ ਲਈ ਰਾਹਤ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਵੱਲੋਂ ਨਿਰਧਾਰਤ ਨੇਮਾਂ ਮੁਤਾਬਕ ਹੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜਾਨੀ ਨੁਕਸਾਨ, ਫ਼ਸਲਾਂ, ਘਰਾਂ ਸਮੇਤ ਹੋਰ ਮਾਲੀ ਤੇ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਆਵਜਾ ਦੇਣ ਲਈ ਨਿਰਧਾਰਤ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ 7 ਮੈਂਬਰੀ ਕੇਂਦਰੀ ਟੀਮ ਵਿੱਚ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਬੀਕੇ ਸ੍ਰੀਵਾਸਤਵਾ, ਇਸਰੋ ਦੇ ਰੀਮੋਟ ਸੈਂਸਿੰਗ ਵਿਭਾਗ ਤੇ ਡੀਐਮਐਸਜੀ ਦੇ ਫਲੱਡ ਮੈਪਿੰਗ ਮੁਖੀ ਸਾਇੰਸ ਇੰਜੀਨੀਅਰ ਡਾ. ਏਵੀ ਸੁਰੇਸ਼ ਬਾਬੂ, ਦਿਹਾਤੀ ਵਿਕਾਸ ਵਿਭਾਗ ਦੇ ਅਧੀਨ ਸਕੱਤਰ ਕੈਲਾਸ਼ ਕੁਮਾਰ, ਐਮ. ਐਂਡ ਏ ਤੇ ਕੇਂਦਰੀ ਜਲ ਕਮਿਸ਼ਨ, ਚੰਡੀਗੜ੍ਹ ਦੇ ਡਾਇਰੈਕਟਰ ਅਸ਼ੋਕ ਕੁਮਾਰ ਜੈਫ਼, ਵਿੱਤ ਮੰਤਰਾਲੇ ਦੇ ਸਹਾਇਕ ਡਾਇਰੈਕਟਰ ਅੰਜਲੀ ਮੌਰਿਆ ਅਤੇ ਰੋਡ ਅਤੇ ਟਰਾਂਸਪੋਰਟ ਮੰਤਰਾਲੇ ਦੇ ਨਵੀਨ ਕੁਮਾਰ ਚੌਰਸੀਆ ਮੈਂਬਰ ਵਜੋਂ ਸ਼ਾਮਲ ਹਨ।

ਇਸ ਮੌਕੇ ਏ.ਡੀ.ਸੀਜ ਗੁਰਪ੍ਰੀਤ ਸਿੰਘ ਥਿੰਦ, ਜਗਜੀਤ ਸਿੰਘ, ਅਨੁਪ੍ਰਿਤਾ ਜੌਹਲ, ਐਸ.ਡੀ.ਐਮਜ਼ ਕਿਰਪਾਲਵੀਰ ਸਿੰਘ ਤੇ ਨਵਦੀਪ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਤੋਂ ਇਲਾਵਾ ਡਰੇਨੇਜ, ਸਿੰਚਾਈ, ਲੋਕ ਨਿਰਮਾਣ, ਖੇਤੀਬਾੜੀ, ਦਿਹਾਤੀ ਵਿਕਾਸ, ਬਿਜਲੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Central TeamFlood Damagepro punjab tvPunjab Floodspunjab governmentpunjab newspunjabi news
Share223Tweet140Share56

Related Posts

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ

ਜਨਵਰੀ 15, 2026

ਗਮਾਡਾ ਵੱਲੋਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਮੁੰਡੀਆਂ

ਜਨਵਰੀ 15, 2026

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026
Load More

Recent News

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ

ਜਨਵਰੀ 15, 2026

ਪ੍ਰਧਾਨ ਮੰਤਰੀ ਮੋਦੀ ਨੇ 9 ਨਵੀਆਂ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨਾਂ ਦੇ ਐਲਾਨ ਦੀ ਕੀਤੀ ਸ਼ਲਾਘਾ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.