Punjab Internet Shut Down: ਪੰਜਾਬ ‘ਚ ਕਈ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਠੱਪ ਹੋ ਗਈਆਂ ਹਨ। ਪੰਜਾਬ ਦੇ ਬਠਿੰਡਾ, ਅੰਮ੍ਰਿਤਸਰ ਵਿੱਚ ਵੀ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਟਿਆਲਾ, ਮੋਗਾ, ਮੋਹਾਲੀ ਜ਼ਿਲ੍ਹੇ ਵਿੱਚ ਕਈ ਥਾਵਾਂ ‘ਤੇ ਨੈਟ ਬੰਦ ਕਰ ਦਿੱਤਾ ਗਿਆ ਹੈ। ਜਦੋਂ ਕਿ ਲੋਕ ਫੋਨ ‘ਤੇ ਕਾਲ ਹੋ ਰਹੀ ਹੈ। ਸੂਬੇ ਵਿੱਚ ਇੰਟਰਨੈੱਟ ਸੇਵਾਵਾਂ ਕੱਲ੍ਹ ਦੁਪਹਿਰ 12 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਇਹ ਫੈਸਲਾ ਪੰਜਾਬ ਦੇ ਹਾਲਾਤਾਂ ਨੂੰ ਸੁਖਾਵਾ ਬਣਾਏ ਰੱਖਣ ਲਈ ਲਿਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫਤਾਰੀ ਲਈ ਲਗਾਤਾਰ ਰੇਡਾਂ ਮਾਰੀਆਂ ਜਾ ਰਹੀਆਂ ਹਨ। ਇਸ ਮੁਤਾਬਕ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਵੱਲੋਂ ਰਾਮਪੁਰਾ ਵਿੱਚ ਸਮਾਗਮ ਰੱਖਿਆ ਗਿਆ ਸੀ। ਇਹ ਸਮਾਗਮ ਦਾ ਰੱਦ ਕਰ ਦਿੱਤਾ ਗਿਆ ਸੀ। ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ।
ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ।ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਸ ਫੋਰਸ ਨੇ ਘੇਰ ਲਿਆ। ਅੰਮ੍ਰਿਤਪਾਲ ਸਿੰਘ ਦੀਆਂ ਦੋ ਗੱਡੀਆਂ ‘ਚ ਸਵਾਰ 6 ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਅੰਮ੍ਰਿਤਪਾਲ ਆਪਣੀ ਮਰਸਡੀਜ਼ ਵਿੱਚ ਫਰਾਰ ਹੋ ਗਿਆ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h