ਹਰਿਆਣਾ ਸਰਕਾਰ ਨੇ ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਦੀ ਮੁਅੱਤਲੀ 15 ਫਰਵਰੀ ਤੱਕ ਵਧਾ ਦਿੱਤੀ ਹੈ। ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦੇ ਮੱਦੇਨਜ਼ਰ, ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਅਤੇ ਬਲਕ ਮੈਸੇਜਿੰਗ ਸੇਵਾਵਾਂ ਦੀ ਮੁਅੱਤਲੀ ਨੂੰ ਦੋ ਫ਼ਰਵਰੀ ਤੱਕ ਵਧਾ ਦਿੱਤਾ ਹੈ। ਸਰਕਾਰ ਨੇ ਇੱਕ ਹੁਕਮ ਵਿੱਚ ਕਿਹਾ ਕਿ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ।
ਦੂਜੇ ਪਾਸੇ ਪੰਜਾਬ ਸਰਕਾਰ ਨੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪੁਲਿਸ ਨਾਲ ਝੜਪਾਂ ਤੋਂ ਬਾਅਦ ਕਈ ਕਿਸਾਨਾਂ ਦੇ ਜ਼ਖਮੀ ਹੋਣ ਦੇ ਮੱਦੇਨਜ਼ਰ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਹਸਪਤਾਲਾਂ ‘ਚ ਅਲਰਟ ਜਾਰੀ ਕਰ ਦਿੱਤਾ ਹੈ।
ਪੰਜਾਬ ਸਰਕਾਰ ਨੇ ਹਰਿਆਣਾ ਸਰਹੱਦ ‘ਤੇ ਐਂਬੂਲੈਂਸਾਂ ਦੀ ਗਿਣਤੀ ਵਧਾ ਦਿੱਤੀ ਹੈ, ਇਸ ਤੋਂ ਇਲਾਵਾ ਡਾਕਟਰਾਂ ਅਤੇ ਹੋਰ ਸਟਾਫ ਨੂੰ ਡਿਊਟੀ ‘ਤੇ ਰਹਿਣ ਲਈ ਕਿਹਾ ਹੈ। ਸਰਕਾਰ ਨੇ ਸੰਗਰੂਰ, ਪਟਿਆਲਾ, ਡੇਰਾਬਸੀ, ਮਾਨਸਾ ਅਤੇ ਬਠਿੰਡਾ ਸਥਿਤ ਹਸਪਤਾਲਾਂ ਨੂੰ ਅਲਰਟ ਜਾਰੀ ਕਰ ਦਿੱਤਾ ਹੈ।