ਕਿਸਾਨਾਂ ਵੱਲੋਂ ਐਮਐਸਪੀ ‘ਤੇ ਕਾਨੂੰਨ ਗਾਰੰਟੀ, ਸਵਾਮੀਨਾਥਨ ਰਿਪੋਰਟ ਲਾਗੂ ਕਰਨ ਤੇ ਕਿਸਾਨ ਮਜ਼ਦੂਰਾਂ ਦੀ ਕਰਜ਼ਾ ਮੁਆਫੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਹੋ ਗਿਆ ਹੈ।ਇਸਦੇ ਮੱਦੇਨਜ਼ਰ ਪੰਜਾਬ ਹਰਿਆਣਾ ਦੇ ਬਾਰਡਰ ‘ਤੇ ਬੈਰੀਕੇਡਿੰਗ ਕੀਤੀ ਗਈ ਹੈ ਤੇ ਕਿਸਾਨ ਉਥੋਂ ਅੱਗੇ ਜਾਣ ਲਈ ਸੰਘਰਸ਼ ਕਰ ਰਹੇ ਹਨ।ਇਸ ਦੌਰਾਨ ਜਿਥੇ ਹਰਿਆਣਾ ਦੇ ਕਈ ਇਲਾਕਿਆਂ ‘ਚ ਇੰਟਰਨੈਟ ਬੰਦ ਕੀਤਾ ਗਿਆ ਹੈ, ਉੱਥੇ ਹੀ ਪੰਜਾਬ ਦੇ ਤਿੰਨ ਜ਼ਿਲਿ੍ਹਆਂ ‘ਚ ਵੀ ਇੰਟਰਨੈਟ ਬੰਦ ਕਰ ਦਿੱਤਾ ਗਿਆ।
ਕੇਂਦਰ ਸਰਕਾਰ ਨੇ ਚਿੱਠੀ ਕੱਢ ਕੇ ਪੰਜਾਬ ਦੇ ਸੰਗਰੂਰ, ਪਟਿਆਲਾ ਤੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰਵਾ ਦਿੱਤਾ… ਸਾਡੇ ਵਾਲੇ ਪਾਸੇ ਡ੍ਰੋਨ ਨਾਲ ਸੈੱਲ ਸੁੱਟ ਰਹੇ ਨੇ…ਜਿਸਦਾ ਮੈਂ ਵਿਰੋਧ ਜਤਾਇਆ…ਸਾਡੇ ਨਾਲ ਬੇਗਾਨੇ ਦੇਸ਼ ਦੇ ਨਾਗਰਿਕਾਂ ਵਾਲਾ ਵਿਤਕਰਾ ਨਾ ਕਰੋ… pic.twitter.com/J18BQ2eZd6
— Bhagwant Mann (@BhagwantMann) February 15, 2024
ਵੀਰਵਾਰ ਰਾਤ ਨੂੰ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਮੀਟਿੰਗ ‘ਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ‘ਚ ਇੰਟਰਨੈਟ ਸੇਵਾਵਾਂ ਬਹਾਲ ਕਰਨ ‘ਤੇ ਸਹਿਮਤੀ ਬਣ ਗਈ ਹੈ।
ਵੀਰਵਾਰ ਨੂੰ ਹੋਈ ਮੀਟਿੰਗ ‘ਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਸਮੇਤ 17 ਕਿਸਾਨ ਆਗੂ ਮੌਜੂਦ ਸਨ।
ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਤੇ ਨਿਤਿਆਨੰਦ ਰਾਏ ਕਿਸਾਨਾਂ ਨਾਲ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਸਨ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੀਟਿੰਗ ‘ਚ ਮੌਜੂਦ ਰਹੇ।