ਹਰਿਆਣਾ ਸਰਕਾਰ ਦੇ ਅਨੁਸੂਚਿਤ ਜਾਤੀ ਦੇ ਕੈਬਨਿਟ ਮੰਤਰੀਆਂ ਵਲੋਂ ਆਈਪੀਐੱਸ ਪੂਰਨ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੂੰ ਪੋਸਟਮਾਰਟਮ ਲਈ ਮਨਾਉਣ ਦੀ ਕੋਸ਼ਿਸ਼ ਜਦੋਂ ਸਿਰੇ ਨਹੀਂ ਚੜ੍ਹੀ ਤਾਂ ਕੇਂਦਰ ਦੀ ਭਾਜਪਾ ਸਰਕਾਰ ’ਚ ਰਾਜ ਮਤੰਰੀ ਰਾਮਦਾਸ ਅਠਾਵਲੇ ਨੂੰ ਵਿਵਾਦ ਦੇ ਹੱਲ ਦੀ ਜ਼ਿੰਮੇਵਾਰੀ ਸੌਂਪੀ ਗਈ। ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਕਿਹਾ ਕਿ ਉਹ ਵਾਈ ਪੂਰਨ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ਼ ਦਿਵਾਉਣ ਲਈ ਆਏ ਹਨ।