Vigilance beauro : ਵਿਜੀਲੈਂਸ ਬਿਊਰੋ ਨੇ ਮੁਹਾਲੀ ‘ਚ ਤਾਇਨਾਤ ਇੰਡੀਅਨ ਰਿਜ਼ਰਵ ਬਟਾਲੀਅਨ (IRB) ਦੇ ਇੰਸਪੈਕਟਰ (ASI) ਗੁਰਜਿੰਦਰ ਸਿੰਘ ਅਤੇ ਡਰਾਈਵਰ ਪਿਊਸ਼ ਆਨੰਦ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 120 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅਤੇ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਮੁਤਾਬਕ ਮੁਹਾਲੀ ‘ਚ ਤਾਇਨਾਤ ਏਐਸਆਈ ਅਤੇ ਉਸ ਦਾ ਡਰਾਈਵਰ ਕਿਸੇ ਮਾਮਲੇ ‘ਚ ਵਿਚੋਲੇ ਦੀ ਭੂਮਿਕਾ ਨਿਭਾਅ ਰਹੇ ਸੀ। ਦੋਵਾਂ ਖ਼ਿਲਾਫ਼ ਲੁਧਿਆਣਾ ਦੇ ਵਾਸੀ ਕੈਲਾਸ਼ ਕੁਮਾਰ ਵੱਲੋਂ ਥਾਣਾ ਜਨਕਪੁਰੀ ‘ਚ ਸ਼ਿਕਾਇਤ ਦਿੱਤੀ ਗਈ ਸੀ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਮੁਲਜ਼ਮ ਇੰਸਪੈਕਟਰ ਅਤੇ ਡਰਾਈਵਰ ਨੇ ਉਨ੍ਹਾਂ ਦੇ ਲੋਹੇ ਦੇ ਸਕਰੈਪ ਨਾਲ ਲੱਦੇ ਵਾਹਨਾਂ ਨੂੰ ਅੰਤਰਰਾਜੀ ਚੈੱਕ ਪੋਸਟ ਸ਼ੰਭੂ ਜ਼ਿਲ੍ਹਾ ਪਟਿਆਲਾ ਤੋਂ ਬਗੈਰ ਐਂਟਰੀ ਟੈਕਸ ਅਦਾ ਕੀਤੇ ਲੰਘਣ ਦੇਣ ਬਦਲੇ 80,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਪਰੋਕਤ ਏਐਸਆਈ ਨੇ ਉਸ ਨੂੰ ਦੱਸਿਆ ਸੀ ਕਿ ਡਰਾਈਵਰ ਪਿਊਸ਼ ਆਨੰਦ ਸਬੰਧਤ ਸਟਾਫ਼ ਨਾਲ ਮਿਲ ਕੇ ਵਾਹਨਾਂ ਨੂੰ ਚੈਕ ਪੋਸਟ ਤੋਂ ਲੰਘਾਉਣ ਲਈ ਹਰ ਮਹੀਨੇ ਰਿਸ਼ਵਤ ਲੈ ਰਿਹਾ ਹੈ। ਇਸ ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ। ਇਸ ਤੋਂ ਬਾਅਦ ਉਸ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਗਿਆ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h