Jagdish Tytler on 84 Riots: ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਕਿਹਾ ਕਿ ਕੁਝ ਲੋਕ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੀਬੀਆਈ ਤੋਂ ਕਲੀਨ ਚਿੱਟ ਮਿਲ ਗਈ ਹੈ। ਉਸ ਨੇ ਅੱਗੇ ਕਿਹਾ ਕਿ ਮੇਰੇ ਖਿਲਾਫ ਕੋਈ ਐਫਆਈਆਰ ਵੀ ਦਰਜ ਨਹੀਂ ਹੈ।
Is there any FIR (in 1984 anti-Sikh riots ) against me? CBI has also given me clearance. Some are only doing politics…Yes, will join the (Bharat Jodo Yatra), and I will be with the party until my last breath: Jagdish Tytler, Congress pic.twitter.com/vgImtZvHac
— ANI (@ANI) December 19, 2022
ਕਾਂਗਰਸ ਦੀ ਭਾਰਤ ਜੋੜੋ ਯਾਤਰਾ ਬਾਰੇ ਟਾਈਟਲਰ ਨੇ ਕਿਹਾ ਕਿ ਉਹ ਭਾਰਤ ਜੋੜੋ ਯਾਤਰਾ ‘ਚ ਹਿੱਸਾ ਲੈਣਗੇ ਅਤੇ ਆਖਰੀ ਸਾਹ ਤੱਕ ਪਾਰਟੀ ਦੇ ਨਾਲ ਰਹਿਣਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 2027 ‘ਚ ਗੁਜਰਾਤ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੇ ਦਾਅਵੇ ‘ਤੇ ਟਾਈਟਲਰ ਨੇ ਕਿਹਾ, ”ਕੇਜਰੀਵਾਲ ਨੂੰ ਬੋਲਣ ਦਿਓ। ਅਸੀਂ ਜਾਣਦੇ ਹਾਂ ਕਿ ਪੂਰਾ ਦੇਸ਼ ਰਾਹੁਲ ਗਾਂਧੀ ਦੇ ਪ੍ਰੋਗਰਾਮ ‘ਤੇ ਕੰਮ ਕਰ ਰਿਹਾ ਹੈ। ਅਸੀਂ ਇੰਦਰਾ ਗਾਂਧੀ ਦੇ ਸਮੇਂ ਵਿੱਚ ਜੋ ਕੁਝ ਵੇਖਿਆ ਸੀ ਅਤੇ ਹੁਣ ਅਸੀਂ ਇਸਨੂੰ ਮੁੜ ਹੁੰਦਾ ਦੇਖ ਰਹੇ ਹਾਂ। ਲੋਕ ਉਸ (ਰਾਹੁਲ) ਨਾਲ ਜੁੜ ਰਹੇ ਹਨ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h