Farmers Protest News: ਹਰਿਆਣਾ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਰੀਰਕ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਅੱਜ ਉਹਨਾਂ ਦੇ ਮਰਨ ਵਰਤ ਦਾ 45ਵਾਂ ਦਿਨ ਹੈ।
ਜਗਜੀਤ ਸਿੰਘ ਡੱਲੇਵਾਲ ਦਾ ਬੱਲਡ ਪ੍ਰੈਸ਼ਰ ਬਿਲਕੁਲ ਡਿੱਗ ਚੁੱਕਾ ਹੈ। ਇਸ ਵਿੱਚ ਉਹ ਕਿਸੇ ਨਾਲ ਵੀ ਮੁਲਾਕਾਤ ਨਹੀਂ ਕਰਨਗੇ।
ਦੱਸ ਦੇਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬੋਲਣ ਵਿੱਚ ਵੀ ਦਿੱਕਤ ਹੋ ਰਹੀ ਹੈ। ਡਾਕਟਰਾਂ ਵੱਲੋਂ ਦੱਸਿਆ ਗੁਆਕੇ ਜੇਕਰ ਡੱਲੇਵਾਲ ਦੇ ਪੈਰਾਂ ਨੂੰ ਸਰੀਰ ਦੇ ਬਰਾਬਰ ਰੱਖਿਆ ਜਾਂਦਾ ਹੈ ਤਾਂ ਉਹਨਾ ਦਾ ਬਲੱਡ ਪ੍ਰੈਸ਼ਰ ਬਿਲਕੁਲ ਡਿੱਗ ਜਾਂਦਾ ਹੈ।
ਇਸ ਲਈ ਉਹਨਾਂ ਦੇ ਪੈਰਾਂ ਨੂੰ ਥੋੜਾ ਉੱਤੇ ਵੱਲ ਰੱਖਿਆ ਜਾ ਰਿਹਾ ਹੈ ਤਾਂ ਕਿ ਉਹਨਾਂ ਦਾ ਬਲੱਡ ਪ੍ਰੈਸ਼ਰ ਸਥਿਰ ਰਹੇ।
ਇਥੇ ਹੀ ਦੱਸ ਦੇਈਏ ਕਿ ਇਸ ਕਿਸਾਨ ਅੰਦੋਲਨ ਨੂੰ ਸਮਾਜਵਾਦੀ ਪਾਰਟੀ ਨੇ ਸਮਰਥਨ ਦਿੱਤਾ ਹੈ। ਪਾਰਟੀ ਦੇ ਉੱਤਰ ਪ੍ਰਦੇਸ਼ ਦੇ ਸੰਸਦ ਅਤੇ ਨੈਸ਼ਨਲ ਜਰਨਲ ਸੈਕਟਰੀ ਹਰਿੰਦਰ ਮਲਿਕ ਨੇ ਬੁੱਧਵਾਰ ਨੂੰ ਉਹਨਾਂ ਨਾਲ ਮੁਲਾਕਾਤ ਕੀਤੀ।
ਇਸ ਦੇ ਨਾਲ ਹੀ ਕਿਸਾਨਾਂ ਨੇ 10 ਜਨਵਰੀ ਨੂੰ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਜਾਵੇਗਾ। ਜਦੋਂ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ, ਕੇਂਦਰ ਸਰਕਾਰ ਦੀ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
ਨਾਲ ਹੀ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਕਿਸਾਨ ਆਗੂਆਂ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਡੱਲੇਵਾਲ ਬਾਰੇ ਸੁਪਰੀਮ ਕੋਰਟ ਵਿੱਚ ਅੱਠ ਸੁਣਵਾਈਆਂ ਹੋ ਚੁੱਕੀਆਂ ਹਨ। ਪਹਿਲੀ ਸੁਣਵਾਈ 13 ਦਸੰਬਰ ਨੂੰ ਹੋਈ। ਇਸ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ ਅਤੇ ਕਿਹਾ ਹੈ ਕਿ ਤੁਹਾਡਾ ਰਵੱਈਆ ਖੁਦ ਸੁਲ੍ਹਾ ਕਰਵਾਉਣ ਵਾਲਾ ਨਹੀਂ ਹੈ। ਕੁਝ ਅਖੌਤੀ ਕਿਸਾਨ ਆਗੂ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਜਾਣਬੁੱਝ ਕੇ ਹਾਲਾਤ ਨੂੰ ਹੋਰ ਵਿਗੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਤਬਦੀਲ ਕਰਨ ਲਈ ਵੀ ਸਮਾਂ ਦਿੱਤਾ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ।