ਜਗਰਾਉਂ: ਜਗਰਾਉਂ ਸ਼ਹਿਰ ਦੇ ਚੁੰਗੀ ਨੰਬਰ-5 ਚੌਂਕ ਵਿਖੇ ਪ੍ਰਸ਼ਾਸ਼ਨਿਕ ਪੱਧਰ ਤੇ ਤਿਆਰੀ ਆਰੰਭ ਦਿੱਤੀਆਂ ਗਈਆਂ ਹਨ ਅਤੇ ਨਗਰ ਕੌਂਸਲ ਵੱਲੋਂ ਚੌਂਕ ਵਿੱਚ ਬਣੇ ਹੋਏ ਚੁੰਗੀ ਨੰਬਰ-5 ਦੇ ਖਸਤਾ ਹਾਲਤ ਕਮਰੇ ਨੂੰ ਢਾਅ ਕੇ ਅਤੇ ਬਿਜਲੀ ਵਿਭਾਗ ਵੱਲੋਂ ਚੌਂਕ ਵਿੱਚ ਲੱਗੇ ਹੋਏ ਬਿਜਲੀ ਦੇ ਟਰਾਸਫ਼ਾਰਮਰਾਂ ਨੂੰ ਪੁੱਟਕੇ ਸਾਈਡ ‘ਤੇ ਕੀਤਾ ਜਾ ਰਿਹਾ ਹੈ।
ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਵੱਲੋਂ ਪ੍ਰਸ਼ਾਸ਼ਨ ਦੇ ਪ੍ਰਮੁੱਖ ਅਧਿਕਾਰੀਆਂ ਨੂੰ ਨਾਲ ਲੈ ਕੇ ਡਾ.ਅੰਬੇਡਕਰ ਚੌਂਕ ਬਨਾਉਣ ਲਈ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਲਦੀ ਤੋਂ ਜ਼ਲਦੀ ਕੰਮ ਨੇਪਰੇ ਚਾੜਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਘੱਟ ਗਿਣਤੀਆਂ, ਦਲਿਤ ਤੇ ਪਛੜੇ ਵਰਗ ਦੇ ਮਸੀਹਾ ਵਜੋਂ ਜਾਣੇ ਜਾਂਦੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੀ ਯਾਦ ਵਿੱਚ ਚੌਂਕ ਬਣਾਕੇ ਉਨ੍ਹਾਂ ਦਾ ਆਦਮ-ਕੱਦ ਬੁੱਤ ਸਥਾਪਿਤ ਕਰਵਾਉਣਾ ਉਨ੍ਹਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ, ਕਿਉਂਕਿ ਡਾ.ਅੰਬੇਡਕਰ ਜੀ ਨੇ ਸੰਵਿਧਾਨ ਵਿੱਚ ਕਿਸੇ ਇੱਕ ਵਰਗ ਦੇ ਹਿੱਤਾਂ ਦੀ ਪਹਿਰੇਦਾਰੀ ਨਹੀਂ ਕੀਤੀ, ਬਲਕਿ ਸਮੁੱਚੀ ਇਨਸਾਨੀਅਤ ਨੂੰ ਕਾਨੂੰਨੀ ਤੌਰਤੇ ਸੁਰੱਖਿਅਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਗ਼ਰੀਬ ਪਰਿਵਾਰ ਵਿੱਚ ਜਨਮੇ ਬਾਬਾ ਸਾਹਿਬ ਨੇ ਅਤਿ ਦਰਜ਼ੇ ਦੀਆਂ ਤੰਗੀਆਂ-ਤੁਰਸੀਆਂ ਚੋਂ ਗੁਜ਼ਰਦਿਆਂ ਅਨੇਕਾਂ ਡਿਗਰੀਆਂ ਹਾਸਲ ਕਰਕੇ ਸਭ ਤੋਂ ਵੱਧ ਪੜ੍ਹੇ ਲਿਖੇ ਵਿਅਕਤੀ ਹੋਣ ਦਾ ਮਾਣ ਹਾਸਲ ਕੀਤਾ ਹੈ। ਇਸ ਲਈ ਜਗਰਾਉਂ ਵਿੱਚ ਡਾ.ਅੰਬੇਡਕਰ ਜੀ ਦਾ ਚੌਂਕ ਬਣਾਕੇ ਬੁੱਤ ਲਗਾਉਣ ਦਾ ਮਕਸਦ ਇਹੀ ਹੈ ਕਿ ਸਾਡੇ ਬੱਚੇ ਬਾਬਾ ਸਾਹਿਬ ਦੇ ਚੌਂਕ ਵਿੱਚੋਂ ਗੁਜ਼ਰਦੇ ਹੋਏ ਬਾਬਾ ਸਾਹਿਬ ਜੀ ਦੀ ਸ਼ਖ਼ਸੀਅਤ ਤੋਂ ਪ੍ਰੇਰਣਾ ਲੈ ਕੇ ਤੇ ਪ੍ਰਭਾਵਿਤ ਹੋ ਕੇ ਅੱਗੇ ਵਧਣਗੇ ਅਤੇ ਆਪਣੇ ਮਾਪਿਆਂ ਦੇ ਨਾਲ ਨਾਲ ਜਗਰਾਉਂ ਇਲਾਕੇ ਦਾ ਨਾਮ ਰੌਸ਼ਨ ਕਰਨਗੇ।
ਮਾਣੂੰਕੇ ਨੇ ਕਿਹਾ ਕਿ ਜੇਕਰ ਬਾਬਾ ਸਾਹਿਬ ਸੰਵਿਧਾਨ ਨਾ ਲਿਖਦੇ ਤਾਂ ਘੱਟ ਗਿਣਤੀ, ਗ਼ਰੀਬ, ਦਲਿਤ ਤੇ ਪਛੜੇ ਵਰਗ ਨੂੰ ਸਮਾਜ ਵਿੱਚ ਬਰਾਬਰੀ ਦਾ ਅਧਿਕਾਰ ਨਹੀਂ ਮਿਲਣਾ ਸੀ ਅਤੇ ਗ਼ਰੀਬ ਤੇ ਅਮੀਰ ਦਾ ਪਾੜਾ ਬਹੁਤ ਵਧ ਜਾਣਾ ਸੀ ਅਤੇ ਸਮਾਜਿੱਕ ਕੁਰੀਤੀਆਂ ਦੀ ਆੜ ਹੇਠ ਦੱਬੇ-ਕੁਚਲੇ ਲੋਕਾਂ ਨੂੰ ਤਸੀਹੇ ਦਿੱਤੇ ਜਾਣੇ ਸਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਸ਼ਖ਼ਸੀਅਤ ਅਤੇ ਉਹਨਾਂ ਦੇ ਉਦੇਸ਼ਾਂ ਬਾਰੇ ਆਪਣੇ ਬੱਚਿਆਂ ਨੂੰ ਜ਼ਰੂਰ ਜਾਣੂੰ ਕਰਵਾਉਣ ਅਤੇ ਬਾਬਾ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਕੇ ਬੱਚਿਆਂ ਦੀ ਸ਼ਖ਼ਸੀਅਤ ਉਸਾਰੀ ਕਰਨ।
ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਨੇ ਆਖਿਆ ਕਿ ਹੁਣ ਤੱਕ ਕਿੰਨੀਆਂ ਪਾਰਟੀਆਂ ਦੀਆਂ ਸਰਕਾਰਾਂ ਬਣੀਆਂ ਅਤੇ ਜਗਰਾਉਂ ਤੋਂ ਕਿੰਨੇ ਵਿਧਾਇਕ ਬਣੇ, ਪਰੰਤੂ ਕਿਸੇ ਨੇ ਵੀ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦਾ ਚੌਂਕ ਬਨਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਕੇਵਲ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਹੀ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਗ਼ਰੀਬ ਪਰਿਵਾਰ ਵਿੱਚ ਜਨਮੇ ਬਾਬਾ ਸਾਹਿਬ ਨੇ ਅਤਿ ਦਰਜ਼ੇ ਦੀਆਂ ਤੰਗੀਆਂ-ਤੁਰਸੀਆਂ ਵਿੱਚੋਂ ਗੁਜ਼ਰਦਿਆਂ ਅਨੇਕਾਂ ਡਿਗਰੀਆਂ ਹਾਸਲ ਕਰਕੇ ਸਭ ਤੋਂ ਵੱਧ ਪੜ੍ਹੇ ਲਿਖੇ ਵਿਅਕਤੀ ਹੋਣ ਦਾ ਮਾਣ ਹਾਸਲ ਕੀਤਾ ਹੈ। ਇਸ ਲਈ ਜਗਰਾਉਂ ਵਿੱਚ ਡਾ.ਅੰਬੇਡਕਰ ਜੀ ਦਾ ਚੌਂਕ ਬਣਾਕੇ ਬੁੱਤ ਲਗਾਉਣ ਦਾ ਮਕਸਦ ਇਹੀ ਹੈ ਕਿ ਸਾਡੇ ਬੱਚੇ ਬਾਬਾ ਸਾਹਿਬ ਦੇ ਚੌਂਕ ਵਿੱਚੋਂ ਗੁਜ਼ਰਦੇ ਹੋਏ ਬਾਬਾ ਸਾਹਿਬ ਜੀ ਦੀ ਸ਼ਖ਼ਸੀਅਤ ਤੋਂ ਪ੍ਰੇਰਣਾ ਲੈ ਕੇ ਤੇ ਪ੍ਰਭਾਵਿਤ ਹੋ ਕੇ ਅੱਗੇ ਵਧਣਗੇ ਅਤੇ ਆਪਣੇ ਮਾਪਿਆਂ ਦੇ ਨਾਲ ਨਾਲ ਜਗਰਾਉਂ ਇਲਾਕੇ ਦਾ ਨਾਮ ਰੌਸ਼ਨ ਕਰਨਗੇ।
ਮਾਣੂੰਕੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਸ਼ਖ਼ਸੀਅਤ ਅਤੇ ਉਹਨਾਂ ਦੇ ਉਦੇਸ਼ਾਂ ਬਾਰੇ ਆਪਣੇ ਬੱਚਿਆਂ ਨੂੰ ਜ਼ਰੂਰ ਜਾਣੂੰ ਕਰਵਾਉਣ ਅਤੇ ਬਾਬਾ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਕੇ ਬੱਚਿਆਂ ਦੀ ਸ਼ਖ਼ਸੀਅਤ ਉਸਾਰੀ ਕਰਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h