Burail Jail: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬੱਬਰ ਖਾਲਸਾ ਇੰਟਰਨੈਸ਼ਨਲ (Babbar Khalsa) ਦੇ ਅੱਤਵਾਦੀ ਜਗਤਾਰ ਸਿੰਘ ਹਵਾਰਾ (Jagtar Singh Hawara) ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ‘ਚ ਸ਼ਿਫਟ ਕੀਤਾ ਜਾ ਸਕਦਾ ਹੈ। ਇਸ ਸਬੰਧੀ ਪਿਛਲੇ ਕਈ ਦਿਨਾਂ ਤੋਂ ਖ਼ਬਰਾਂ ਆ ਰਹੀਆਂ ਹਨ। ਚੰਡੀਗੜ੍ਹ ਜ਼ਿਲ੍ਹਾ ਅਦਾਲਤ (Chandigarh District Court) ਨੇ ਹਵਾਰਾ ‘ਤੇ ਇੱਕ ਪੁਰਾਣੇ ਮਾਮਲੇ ‘ਚ ਦੋਸ਼ ਤੈਅ ਕਰਨ ਲਈ ਹਵਾਰਾ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਹੈ। ਉਨ੍ਹਾਂ ਨੂੰ 17 ਦਸੰਬਰ ਨੂੰ ਪੇਸ਼ ਕੀਤਾ ਜਾਣਾ ਹੈ।
ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਬੁੜੈਲ ਜੇਲ੍ਹ ‘ਚ ਅਚਨਚੇਤ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਪੁਲਿਸ ਨੂੰ ਬੁੜੈਲ ਜੇਲ੍ਹ ਚੋਂ ਬਲੂਟੁੱਥ ਡਿਵਾਈਸ ਮਿਲਿਆ ਹੈ। ਡਿਵਾਈਸ ਨੂੰ ਫਰਸ਼ ਦੇ ਹਿੱਸੇ ਨੂੰ ਖੋਖਲਾ ਕਰਕੇ ਲੁਕਾਇਆ ਗਿਆ ਸੀ। ਇਸ ਦੇ ਨਾਲ ਹੀ ਉਸੇ ਥਾਂ ਦੇ ਉੱਪਰ ਫਰਸ਼ ‘ਤੇ ਇੱਕ ਡਸਟਬਿਨ ਰੱਖਿਆ ਗਿਆ ਸੀ ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ। ਜਾਣਕਾਰੀ ਮੁਤਾਬਕ ਬੈਰਕ ਨੰਬਰ 8 ‘ਚ 150 ਦੇ ਕਰੀਬ ਕੈਦੀ ਹਨ।
ਪੁਲਿਸ ਨੇ ਇਸ ਨੂੰ ਤੁਰੰਤ ਆਪਣੇ ਕਬਜ਼ੇ ਵਿਚ ਲੈ ਲਿਆ ਤੇ ਹੁਣ ਜੇਲ੍ਹ ਪ੍ਰਸ਼ਾਸਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੌਣ ਇਸ ਦੀ ਵਰਤੋਂ ਕਰ ਰਿਹਾ ਸੀ। ਇਸ ਦੇ ਨਾਲ ਹੀ ਇਹ ਜੇਲ੍ਹ ‘ਚ ਕਿਵੇਂ ਪਹੁੰਚਿਆ, ਇਸ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।
ਦੱਸ ਦੇਈਏ ਕਿ ਹਵਾਰਾ ਸਣੇ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ ਅਤੇ ਕਤਲ ਦਾ ਇੱਕ ਦੋਸ਼ੀ ਦੇਵੀ ਸਿੰਘ ਬੁੜੈਲ ਜੇਲ੍ਹ ਵਿੱਚ 104 ਫੁੱਟ ਲੰਬੀ ਸੁਰੰਗ ਪੁੱਟ ਕੇ 21/22 ਜਨਵਰੀ 2004 ਦੀ ਰਾਤ ਨੂੰ ਫਰਾਰ ਹੋ ਗਏ ਸੀ। ਦੇਵੀ ਸਿੰਘ ਨੂੰ ਛੱਡ ਕੇ ਤਿੰਨੋਂ ਅੱਤਵਾਦੀ ਫੜੇ ਗਏ।
ਹਵਾਰਾ ਬੁੜੈਲ ਜੇਲ੍ਹ ਹੋ ਸਕਦੈ ਸ਼ਿਫਟ
ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਹਾਲ ਹੀ ਵਿੱਚ ਜੇਲ੍ਹ ਅਥਾਰਟੀ ਨੂੰ ਜਾਰੀ ਕੀਤੇ ਹੁਕਮ ‘ਚ ਹਵਾਰਾ ਨੂੰ ਚੰਡੀਗੜ੍ਹ (ਬੜੈਲ ਜੇਲ੍ਹ) ਵਿੱਚ ਤਬਦੀਲ ਕਰਨ ਦਾ ਨਿਰਦੇਸ਼ ਦਿੱਤਾ, ਜੇਕਰ ਦਿੱਲੀ ਦੀਆਂ ਅਦਾਲਤਾਂ ਵਿੱਚ ਕੋਈ ਹੋਰ ਕੇਸ ਲੰਬਿਤ ਨਹੀਂ ਹੈ। ਇਸ ਨਾਲ ਚੰਡੀਗੜ੍ਹ ਵਿੱਚ ਉਸ ਵਿਰੁੱਧ ਲੰਬਿਤ ਕੇਸਾਂ ਦੀ ਸੁਚੱਜੀ ਸੁਣਵਾਈ ਹੋ ਸਕੇਗੀ। ਦੱਸ ਦੇਈਏ ਕਿ ਬੇਅੰਤ ਸਿੰਘ ਕਤਲ ਕੇਸ ਵਿੱਚ ਹਵਾਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ ਉਸ ਦੇ ਖਿਲਾਫ ਪੰਜਾਬ ਵਿੱਚ ਵੀ ਕੇਸ ਦਰਜ ਕੀਤੇ ਗਏ।
ਸਰਕਾਰੀ ਵਕੀਲ ਅਤੇ ਹਵਾਰਾ ਦੇ ਵਕੀਲ ਨੇ ਕਿਹਾ ਸੀ ਕਿ ਉਸ ਨੂੰ ਨਿੱਜੀ ਤੌਰ ‘ਤੇ ਵੀ ਪੇਸ਼ ਕੀਤਾ ਜਾ ਸਕਦਾ ਹੈ। ਹਵਾਰਾ ਦੇ 2005 ਦੇ ਇੱਕ ਮਾਮਲੇ ਵਿੱਚ 4 ਅਕਤੂਬਰ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸੀ।
ਦੱਸ ਦਈਏ ਕਿ ਹਵਾਰਾ ਦੇ ਖਿਲਾਫ ਸੈਕਟਰ 17 ਪੁਲਿਸ ਸਟੇਸ਼ਨ ਅਤੇ ਸੈਕਟਰ 34 ਪੁਲਿਸ ਸਟੇਸ਼ਨ ਵਿੱਚ 2 ਐਫਆਈਆਰ ਦਰਜ ਕੀਤੀਆਂ ਗਈਆਂ ਸੀ। ਇਹ ਦੇਸ਼ ਧ੍ਰੋਹ, ਅਪਰਾਧਿਕ ਸਾਜ਼ਿਸ਼, ਵਿਸਫੋਟਕ ਐਕਟ, ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h