ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸਾਊਦੀ ਅਰਬ ਦੇ ਯੁਵਰਾਜ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤਾ ਗਿਆ ਲਿਖਤੀ ਸੰਦੇਸ਼ ਵੀ ਸੌਂਪਿਆ ਹੈ। ਇਸ ਦੌਰਾਨ ਉਨ੍ਹਾਂ ਨੇ ਯੁਵਰਾਜ ਨੂੰ ਦੁਵੱਲੇ ਸਬੰਧਾਂ ਦੀ ਪ੍ਰਗਤੀ ਤੋਂ ਵੀ ਜਾਣੂ ਕਰਵਾਇਆ। ਜੈਸ਼ੰਕਰ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕਰਨ ਲਈ ਸ਼ਨੀਵਾਰ ਨੂੰ 3 ਦਿਨਾਂ ਦੌਰੇ ‘ਤੇ ਸਾਊਦੀ ਅਰਬ ਪੁੱਜੇ।
Honoured to call on HRH Crown Prince Mohammed bin Salman in Jeddah this evening. Conveyed the warm greetings of PM @narendramodi.
Apprised him of the progress in our bilateral relations. Thank him for sharing his vision of our ties. pic.twitter.com/n98gopLuaZ
— Dr. S. Jaishankar (@DrSJaishankar) September 11, 2022
ਇਹ ਵੀ ਪੜ੍ਹੋ- ਵਿਦੇਸ਼ੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਕੰਮ ਦੇ ਅਧਿਕਾਰਾਂ ‘ਚ ਕੀਤਾ ਵਾਧਾ
ਵਿਦੇਸ਼ ਮੰਤਰੀ ਦੇ ਰੂਪ ਵਿਚ ਇਹ ਸਾਊਦੀ ਅਰਬ ਦੀ ਉਨ੍ਹਾਂ ਦੀ ਪਹਿਲੀ ਯਾਤਰਾ ਹੈ। ਉਨ੍ਹਾਂ ਨੇ ਐਤਵਾਰ ਨੂੰ ਜੇਦਾਹ ਵਿਚ ਸਾਊਦੀ ਅਰਬ ਦੇ ਯੁਵਰਾਜ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ ਕੀਤੀ। ਸਾਊਦੀ ਪ੍ਰੈਸ ਏਜੰਸੀ ਨੇ ਦੱਸਿਆ ਕਿ ਯੁਵਰਾਜ ਮੁਹੰਮਦ ਬਿਨ ਸਲਮਾਨ ਬਿਨ ਅਬਦੁਲ ਅਜੀਜ਼ ਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ਇਕ ਲਿਖਤੀ ਸੰਦੇਸ਼ ਮਿਲਿਆ ਹੈ। ਏਜੰਸੀ ਨੇ ਕਿਹਾ ਕਿ ਜੇਦਾਹ ਵਿਚ ਯੁਵਰਾਜ ਦੇ ਦਫ਼ਤਰ ਵਿਚ ਹੋਈ ਬੈਠਕ ਦੌਰਾਨ ਵਿਦੇਸ਼ ਮੰਤਰੀ ਜੈਸ਼ੰਕਰ ਨੇ ਮੁਹੰਮਦ ਬਿਨ ਸਲਮਾਨ ਨੂੰ ਇਹ ਲਿਖਤੀ ਸੰਦੇਸ਼ ਸੋਂਪਿਆ।
ਇਹ ਵੀ ਪੜ੍ਹੋ : ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਰਿਕਾਰਡ ਤੋੜ US VISA, 82 ਹਜ਼ਾਰ ਵਿਦਿਆਰਥੀ ਹੋਏ ਪੱਕੇ
ਬੈਠਕ ਦੌਰਾਨ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੌਕਿਆਂ ਦੀ ਸਮੀਖਿਆ ਕੀਤੀ ਗਈ ਅਤੇ ਨਵੇਂ ਖੇਤਰੀ ਅਤੇ ਅੰਤਰਰਾਸ਼ਟਰੀ ਘਟਨਾਕ੍ਰਮਾਂ ‘ਤੇ ਚਰਚਾ ਕੀਤੀ ਗਈ। ਜੈਸ਼ੰਕਰ ਨੇ ਟਵੀਟ ਕੀਤਾ, ‘ਅੱਜ ਸ਼ਾਮ ਜੇਦਾਹ ਵਿਚ ਯੁਵਰਾਜ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੂੰ ਸਾਡੇ ਦੁਵੱਲੇ ਸਬੰਧਾਂ ਵਿਚ ਪ੍ਰਗਤੀ ਤੋਂ ਜਾਣੂ ਕਰਾਇਆ। ਸਾਡੇ ਸਬੰਧਾਂ ਦੇ ਬਾਰੇ ਵਿਚ ਵਿਚਾਰ ਸਾਂਝੇ ਕਰਨ ਲਈ ਉਨ੍ਹਾਂ ਦਾ ਧੰਨਵਾਦ।’