ਸੋਮਵਾਰ, ਮਈ 19, 2025 08:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਸ਼ਵਨੀ ਸ਼ਰਮਾ ਨੇ ਮੁੱਖ ਚੋਣ ਕਮਿਸ਼ਨਰ ਤੋਂ ‘ਆਪ’ ਦੇ ਵਿਧਾਇਕਾਂ ਤੇ ਵਰਕਰਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ, ਜਾਣੋ ਪੂਰਾ ਮਾਮਲਾ

Jalandhar News: ਅਸ਼ਵਨੀ ਸ਼ਰਮਾ ਨੇ ਮੰਗ ਕੀਤੀ ਕਿ ਆਦਰਸ਼ ਚੋਣ ਜ਼ਾਬਤਾ, ਭਾਰਤੀ ਦੰਡਾਵਲੀ, ਪਬਲਿਕ ਐਕਟ, 1950 ਤੇ ਹੋਰ ਸਬੰਧਤ ਐਕਟਾਂ ਦੀ ਉਲੰਘਣਾ ਕਰਨ ਲਈ ਆਪ ਵਿਧਾਇਕਾਂ, ਆਗੂਆਂ ਤੇ ਵਰਕਰਾਂ ਖਿਲਾਫ ਐਫਆਈਆਰ ਦਰਜ ਕੀਤੀ ਜਾਵੇ।

by ਮਨਵੀਰ ਰੰਧਾਵਾ
ਮਈ 10, 2023
in ਪੰਜਾਬ, ਵੀਡੀਓ
0
ਫਾਈਲ ਫੋਟੋ

ਫਾਈਲ ਫੋਟੋ

Jalandhar By Election 2023: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਚੋਣ ਕਮਿਸ਼ਨ ਦੇ ਨਿਯਮਾਂ ਦੀ ਸ਼ਰੇਆਮ ਧੱਜੀਆਂ ਉਡਾਉਣ ਲਈ ਭਾਰਤ ਸਰਕਾਰ ਦੇ ਮੁੱਖ ਚੋਣ ਕਮਿਸ਼ਨਰ, ਡੀ.ਜੀ.ਪੀ.ਪੰਜਾਬ, ਚੀਫ਼ ਇਲੇਕ੍ਤ੍ਰੋਲ ਅਫਸਰ ਪੰਜਾਬ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਹੈ ਅਤੇ ਇਹਨਾ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਅਸ਼ਵਨੀ ਸ਼ਰਮਾ ਨੇ ਸ਼ਿਕਾਇਤ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਬੁਖਲਾਈ ਅਤੇ ਡਰੀ ਹੋਈ ਹੈ। ‘ਆਪ’ ਸਰਕਾਰ ਨੂੰ ਆਪਣੀ ਹਾਰ ਦਾ ਡਰ ਹੈ ਅਤੇ ਇਹ ਲੋਕ ਲੋਕਤੰਤਰ ਨੂੰ ਕਮਜ਼ੋਰ ਕਰਨ ‘ਤੇ ਤੁਲੇ ਹੋਏ ਹਨ। ‘ਆਪ’ ਆਗੂ ਤੇ ਵਰਕਰ ਵੋਟਾਂ ਵਾਲੇ ਦਿਨ ਚੋਣ ਕਮਿਸ਼ਨ ਦੇ ਨਿਯਮਾਂ ਦੀਆਂ ਧਜੀਆਂ ਉੜਾ ਰਹੇ ਹਨ। ਜਲੰਧਰ ਦੀ ਹਰ ਵਿਧਾਨ ਸਭਾ ‘ਚ ‘ਆਪ’ ਦੇ ਵਿਧਾਇਕ ਅਤੇ ਸੈਂਕੜੇ ਵਰਕਰ ਜਲੰਧਰ ਦੇ ਬਾਹਰੋਂ ਇਥੇ ਪਹੁੰਚੇ ਹੋਏ ਹਨ, ਜਦਕਿ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਵੋਟਿੰਗ ਵਾਲੇ ਦਿਨ ਕੋਈ ਵੀ ਬਾਹਰੀ ਵਰਕਰ ਇਥੇ ਨਹੀਂ ਰੁਕ ਸਕਦਾ, ਪਰ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਹੁਣ ਤੱਕ ਨਾ ਸਿਰਫ਼ ਲੋਕ ਸਭਾ ਦੀ ਸੀਮਾ ਦੇ ਅੰਦਰ ਰਹਿ ਰਹੇ ਹਨ, ਸਗੋਂ ਦਿਨ ਰਾਤ ਚੋਣ ਕਮਿਸ਼ਨ ਦੇ ਨਿਯਮਾਂ ਦੀਆਂ ਧੱਜੀਆਂ ਵੀ ਉਡਾ ਰਹੇ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੁਧਿਆਣਾ (ਉੱਤਰੀ) ਦੇ ਵਿਧਾਇਕ ਮਦਨ ਲਾਲ ਬੱਗਾ, ਲੁਧਿਆਣਾ (ਪੂਰਬੀ) ਦੇ ਵਿਧਾਇਕ ਦਲਜੀਤ ਸਿੰਘ ਭੋਲਾ, ਗੁਰਪ੍ਰੀਤ ਸਿੰਘ ਗੋਗੀ, ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ, ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੋੰਗ, ਮਾਰਕਫੈੱਡ ਦੇ ਪ੍ਰਧਾਨ ਸ਼ਾਮ ਸੁੰਦਰ ਅਤੇ ਹੋਰ ਕਈ ‘ਆਪ’ ਆਗੂ ਅਤੇ ਕਾਰਜਕਰਤਾ ਜਲੰਧਰ ‘ਚ ਰਹਿ ਕੇ, ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਸਾਰੇ ਬੂਥਾਂ ‘ਤੇ ਚੋਣ ਪ੍ਰਚਾਰ ਕਰਨ, ਪੈਸੇ ਅਤੇ ਸ਼ਰਾਬ ਵੰਡਣ ਆਦਿ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਹਨ। ਇਹ ਲੋਕ ਜਲੰਧਰ ਲੋਕ ਸਭਾ ਹਲਕੇ ਦੇ ਵਸਨੀਕਾਂ ‘ਤੇ ਦਬਾਅ ਪਾਉਣ, ਧਮਕੀਆਂ ਦੇਣ ਆਦਿ ਕਈ ਗੈਰ-ਕਾਨੂੰਨੀ ਕੰਮ ਕਰ ਰਹੇ ਹਨ, ਜਿਸ ਦਾ ਸਿੱਧਾ ਅਸਰ ਵੋਟਰ ਦੀ ਆਜ਼ਾਦਾਨਾ ਵੋਟਿੰਗ ‘ਤੇ ਪੈਂਦਾ ਹੈ।

'ਆਪ' ਪਾਰਟੀ ਨੂੰ ਬੂਥਾਂ 'ਤੇ ਬਿਠਾਉਣ ਲਈ ਪੋਲਿੰਗ ਏਜੰਟ ਨਹੀਂ ਮਿਲ ਰਹੇ ਅਤੇ ਉਨ੍ਹਾਂ ਦੀ ਥਾਂ 'ਤੇ ਦੂਜੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਨਿਯੁਕਤ ਕੀਤਾ ਜਾ ਰਿਹਾ ਹੈ,

ਆਪ ਦੇ ਵਿਧਾਇਕ ਤੇ ਚੇਅਰਮੈਨ ਚੋਣ ਕਮਿਸ਼ਨ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ ਅਤੇ ਸਰਕਾਰੀ ਤੰਤਰ 'ਆਪ' ਸਰਕਾਰ ਦੇ ਅੱਗੇ ਪੰਗੂ ਬਣਿਆ ਹੋਇਆ ਹੈ,@AamAadmiParty pic.twitter.com/NYFtu6769x

— Ashwani Sharma (@AshwaniSBJP) May 10, 2023

ਸ਼ਰਮਾ ਨੇ ਮੰਗ ਕੀਤੀ ਕਿ ਆਦਰਸ਼ ਚੋਣ ਜ਼ਾਬਤਾ, ਭਾਰਤੀ ਦੰਡਾਵਲੀ, ਪਬਲਿਕ ਐਕਟ, 1950 ਅਤੇ ਹੋਰ ਸਬੰਧਤ ਐਕਟਾਂ ਦੀ ਉਲੰਘਣਾ ਕਰਨ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਆਗੂਆਂ ਅਤੇ ਵਰਕਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਨ੍ਹਾਂ ਵਿਧਾਇਕਾਂ ਦੀ ਵਿਧਾਨ ਸਭਾ ਤੋਂ ਮੈਂਬਰਸ਼ਿਪ ਰੱਦ ਕੀਤੀ ਜਾਵੇ, ਕਿਉਂਕਿ ਉਪਰੋਕਤ ਸਾਰੇ ਗੈਰ-ਕਾਨੂੰਨੀ ਤੌਰ ‘ਤੇ ਹਲਕੇ ‘ਚ ਰਹਿ ਰਹੇ ਹਨ ਅਤੇ ਪੈਸੇ ਵੰਡਣ, ਬੂਥਾਂ ‘ਤੇ ਕਬਜ਼ਾ ਕਰਨ, ਗੈਰ-ਕਾਨੂੰਨੀ ਪ੍ਰਚਾਰ ਕਰਨ, ਦਬਾਅ ਬਣਾਉਣ, ਇਲਾਕਾ ਨਿਵਾਸੀਆਂ ਨੂੰ ਧਮਕੀਆਂ ਦੇਣ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਹਨ। ਇਹ ਸਾਰੇ ਉਪਰੋਕਤ ਆਗੂ ਅਤੇ ਵਰਕਰ ਜਲੰਧਰ ਲੋਕ ਸਭਾ ਹਲਕੇ ਵਿੱਚ ਚੋਣ ਕਮਿਸ਼ਨ ਦੇ ਕੰਮ ਵਿੱਚ ਅੜਿੱਕੇ ਡਾਹ ਰਹੇ ਹਨ ਅਤੇ ਨਿਰਪੱਖ ਚੋਣ ਅਮਲ ਵਿੱਚ ਵੀ ਅੜਿੱਕਾ ਪਾ ਰਹੇ ਹਨ, ਇਸ ਲਈ ਇਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

ਅਸ਼ਵਨੀ ਸ਼ਰਮਾ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਪ੍ਰਚਾਰ ਕਰਨ ਵਾਲੇ ਸਾਰੇ ਭਾਜਪਾ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਵਰਕਰਾਂ ਨੇ ਦਿਨ ਰਾਤ ਇੱਕ ਕਰਕੇ ਹਰ ਵਿਧਾਨ ਸਭਾ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਇਆ ਹੈ ਅਤੇ ਉਨ੍ਹਾਂ ਨੂੰ ਭਾਜਪਾ ਦੇ ਹੱਕ ਵਿੱਚ ਵੋਟ ਪਾਉਣ ਲਈ ਵੀ ਪ੍ਰੇਰਿਤ ਕੀਤਾ ਹੈ। ਭਾਜਪਾ ਨੂੰ ਸ਼ਹਿਰਾਂ ਅਤੇ ਪਿੰਡਾਂ ਵਿੱਚ ਭਰਵਾਂ ਸਮਰਥਨ ਮਿਲਿਆ ਅਤੇ ਨਿੱਘਾ ਸਵਾਗਤ ਕੀਤਾ ਗਿਆ ਹੈ। ਇਸ ਲਈ ਇਹ ਯਕੀਨ ਨਾਲ ਕਿਹਾ ਜਾ ਸਕਦਾ ਹੈ ਕਿ ਆਉਣ ਵਾਲਾ ਸਮਾਂ ਭਾਜਾਪ ਦਾ ਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP MLA'sBJP president Ashwani SharmaComplains to ECIjalandharJalandhar By Election 2023pro punjab tvPunjab Chief Election Commissionerpunjab newspunjabi news
Share210Tweet131Share53

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.