ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਅਤੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਰੈਕੇਟ ਦੇ ਇੱਕ ਸੰਗਠਿਤ ਨੈੱਟਵਰਕ ਦੀ ਰੀੜ ਦੀ ਹੱਡੀ ਤੋੜ ਦਿੱਤੀ ਹੈ। ਜਾਂਚ ਤੋਂ ਬਾਅਦ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਨਵੇਂ ਖੁਲਾਸੇ ਦੇ ਨਾਲ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ।
ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ 4 ਵਿਅਕਤੀਆਂ ਕੋਲੋਂ 12 ਮੈਗਜ਼ੀਨਾਂ ਸਮੇਤ 8 ਹਥਿਆਰ ਬਰਾਮਦ ਕੀਤੇ ਗਏ ਹਨ। ਜਿਸ ਕਾਰਨ ਜ਼ਬਤ ਕੀਤੇ ਗਏ ਹਥਿਆਰਾਂ ਦੀ ਗਿਣਤੀ 25 ਹੋ ਗਈ ਹੈ। ਕੋਰੀਅਰ ਕੰਪਨੀ ਦੇ ਸੰਚਾਲਕ ਨੂੰ ਵੀ 2 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਬਾਅਦ ਕੁੱਲ ਅਫੀਮ ਦੀ ਬਰਾਮਦਗੀ ਵਧ ਕੇ 29 ਕਿਲੋ ਹੋ ਗਈ ਹੈ।