ਮੰਗਲਵਾਰ, ਜੁਲਾਈ 8, 2025 11:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Jarnail Singh Murder Case: ਜਰਨੈਲ ਸਿੰਘ ਦੇ ਕਤਲ ਮਾਮਲੇ ‘ਚ ਵੱਡੀ ਕਾਮਯਾਬੀ, ਸ਼ੂਟਰਾਂ ਦੀ ਮਦਦ ਕਰਨ ਵਾਲੇ ਵਿਅਕਤੀ ਸਮੇਤ ਤਿੰਨ ਕਾਬੂ

Punjab Police ਨੇ ਸ਼ੂਟਰਾਂ ਨੂੰ ਛੁਪਣਗਾਹ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਸਾਥੀ ਗੁਰਕਰਨਵੀਰ ਸਿੰਘ ਵਾਸੀ ਨਵਾਂਪਿੰਡ ਨੂੰ ਵੀ ਨਾਮਜ਼ਦ ਕੀਤਾ ਹੈ।

by ਮਨਵੀਰ ਰੰਧਾਵਾ
ਜੂਨ 9, 2023
in ਪੰਜਾਬ
0

Accused Arrested involved in Gangster Jarnail Singh Murder: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿੰਡ ਸਠਿਆਲਾ ਵਿਖੇ ਜਰਨੈਲ ਸਿੰਘ ਦੇ ਹੋਏ ਕਤਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ .32 ਬੋਰ ਦਾ ਪਿਸਤੌਲ ਅਤੇ ਦੋ ਗੱਡੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮੇਜ ਸਿੰਘ ਵਾਸੀ ਜੰਡਿਆਲਾ, ਰਾਜਵਿੰਦਰ ਸਿੰਘ ਉਰਫ਼ ਰੈਪ ਅਤੇ ਅਰਸ਼ਦੀਪ ਸਿੰਘ ਵਾਸੀ ਨਵਾਂਪਿੰਡ ਵਜੋਂ ਹੋਈ ਹੈ। ਪੁਲਿਸ ਨੇ ਸ਼ੂਟਰਾਂ ਨੂੰ ਛੁਪਣਗਾਹ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਸਾਥੀ ਗੁਰਕਰਨਵੀਰ ਸਿੰਘ ਵਾਸੀ ਨਵਾਂਪਿੰਡ ਨੂੰ ਵੀ ਨਾਮਜ਼ਦ ਕੀਤਾ ਹੈ।

ਪੰਜਾਬ ਪੁਲਿਸ ਨੇ ਇਹ ਸਫ਼ਲਤਾ ਬੰਬੀਹਾ ਗੈਂਗ ਦੇ ਸ਼ੂਟਰ ਅਤੇ ਜਰਨੈਲ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਮੁਲਜ਼ਮ ਗੁਰਵੀਰ ਸਿੰਘ ਉਰਫ਼ ਗੁਰੀ ਦੀ ਗ੍ਰਿਫ਼ਤਾਰੀ ਤੋਂ 10 ਦਿਨ ਬਾਅਦ ਪ੍ਰਾਪਤ ਹੋਈ। ਦੱਸਣਯੋਗ ਹੈ ਕਿ ਜਰਨੈਲ ਸਿੰਘ ਦਾ 24 ਮਈ ਨੂੰ ਚਾਰ ਹਥਿਆਰਬੰਦ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁਲਜ਼ਮ ਡਰਾਈਵਰ ਗੁਰਮੇਜ ਸਿੰਘ, ਜਿਸ ਨੇ ਸਵਿਫਟ ਡਿਜ਼ਾਇਰ ਕਾਰ ਵਿੱਚ ਚਾਰ ਸ਼ੂਟਰਾਂ ਨੂੰ ਵਾਰਦਾਤ ਵਾਲੀ ਥਾਂ ‘ਤੇ ਲਿਜਾਇਆ ਅਤੇ ਬਾਅਦ ਵਿੱਚ ਕਤਲ ਨੂੰ ਅੰਜਾਮ ਦੇਣ ਉਪਰੰਤ ਵੱਖ-ਵੱਖ ਥਾਵਾਂ ‘ਤੇ ਛੱਡਿਆ, ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੇ ਸਾਰੇ ਸ਼ੂਟਰਾਂ ਨੂੰ ਛੁਪਣਗਾਹ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਉਸ ਦੇ ਕਬਜ਼ੇ ‘ਚੋਂ .32 ਬੋਰ ਦਾ ਪਿਸਤੌਲ ਅਤੇ ਸਵਿਫਟ ਡਿਜ਼ਾਇਰ ਕਾਰ ਬਰਾਮਦ ਕੀਤੀ ਗਈ।

ਡੀਜੀਪੀ ਨੇ ਕਿਹਾ ਕਿ ਸ਼ੱਕੀ ਮੁਲਜ਼ਮਾਂ ਦੀ ਨਿਸ਼ਾਨਦੇਹੀ ਉਪਰੰਤ ਪੁਲਿਸ ਟੀਮਾਂ ਨੇ ਰਾਜਵਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ, ਜਿਨ੍ਹਾਂ ਨੇ ਸ਼ੂਟਰਾਂ ਨੂੰ ਆਪਣੇ ਘਰ ਪਨਾਹ ਦਿੱਤੀ ਸੀ, ਨੂੰ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਫਰਾਰ ਮੁਲਜ਼ਮ ਗੁਰਕਰਨਵੀਰ ਦੀ ਸਹਾਇਤਾ ਨਾਲ ਮੁਲਜ਼ਮ ਰਾਜਵਿੰਦਰ ਅਤੇ ਅਰਸ਼ ਨੇ ਮਹਿੰਦਰਾ ਬੋਲੈਰੋ ਕਾਰ, ਜੋ ਪੁਲਿਸ ਵੱਲੋਂ ਬਰਾਮਦ ਕਰ ਲਈ ਗਈ ਹੈ, ਰਾਹੀਂ ਸ਼ੂਟਰ ਨੂੰ ਸ਼ੂਟਰਾਂ ਨੂੰ ਵੱਖ-ਵੱਖ ਥਾਵਾਂ ’ਤੇ ਛੱਡਿਆ।

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸੀਨੀਅਰ ਪੁਲੀਸ ਕਪਤਾਨ (ਐਸਐਸਪੀ) ਸਤਿੰਦਰ ਸਿੰਘ ਨੇ ਦੱਸਿਆ ਕਿ ਚਾਰ ਸ਼ੂਟਰਾਂ ਅਤੇ ਮੁਲਜ਼ਮ ਗੁਰਕਰਨਵੀਰ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 94 ਮਿਤੀ 24.05.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 302, 307, 148 ਅਤੇ 149 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਥਾਣਾ ਬਿਆਸ ਵਿਖੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Social ElementsGangster Jarnail Singhgaurav yadavJarnail Singh Murder Casepro punjab tvPunjab DGPpunjab newspunjab policepunjabi newsShooters
Share201Tweet126Share50

Related Posts

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

Skin Care Tips: ਚਿਹਰੇ ਦੇ ਦਾਗ ਹੋ ਜਾਣਗੇ ਸਾਫ਼, ਅਪਣਾਓ ਇਹ ਘਰੇਲੂ ਨੁਸਖ਼ੇ

ਜੁਲਾਈ 7, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.