ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿਨ ਰਾਤ ਪਾਰਟੀ ਵਿੱਚ ਕੰਮ ਕਰਨ ਵਾਲੇ ਆਪਣੇ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ ਜਾ ਰਿਹੈ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਕਾਫ਼ੀ ਚੇਅਰਮੈਨੀਆਂ ਦਾ ਐਲਾਨ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ ਪਟਿਆਲਾ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਜਸਬੀਰ ਸਿੰਘ ਜੱਸੀ ਸੋਹੀਆ ਵਾਲ਼ਾ ਨੂੰ ਨਿਯੁਕਤ ਕੀਤਾ ਗਿਆ ਸੀ
ਉਥੇ ਅੱਜ ਪਟਿਆਲਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਆਪਣਾ ਅਹੁਦਾ ਸੰਭਾਲਿਆ ਜਿੱਥੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌਡ਼ੇਮਾਜਰਾ ਅਤੇ ਪਟਿਆਲਾ ਦੇ ਵਿਧਾਇਕਾਂ ਵੱਲੋਂ ਜੱਸੀ ਸੋਹੀਆਂਵਾਲਾ ਦੇ ਅਹੁਦਾ ਸੰਭਾਲਣ ਮੌਕੇ ਕਰਵਾਏ ਗਏ ਸਮਾਰੋਹ ਵਿਖੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ
ਉੱਥੇ ਹੀ ਨਵ ਨਿਯੁਕਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਮੈਨੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਟਿਆਲੇ ਦੇ ਲੋਕਾਂ ਦੀ ਭਲਾਈ ਲਈ ਕਾਫੀ ਯੋਜਨਾਵਾਂ ਉਨ੍ਹਾਂ ਵੱਲੋਂ ਤਿਆਰ ਕੀਤੀਆਂ ਜਾਣਗੀਆਂ ਅਤੇ ਪੂਰੀ ਇਮਾਨਦਾਰੀ ਨਾਲ ਉਹ ਇਸ ਕੁਰਸੀ ਤੇ ਬੈਠ ਕੇ ਕੰਮ ਕਰਨਗੇ।









