ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਵਿਭਾਗ ਦੇ ਕਰਮਚਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਲੱਡੂ ਖਿਲਾ ਕੇ ਵਧਾਈ ਦਿੱਤੀ। ਇਸ ਮੌਕੇ ਚੇਅਰਮੈਨ ਨਿਯੁਕਤ ਹੋਣ ‘ਤੇ ਉਨ੍ਹਾਂ ਆਸ ਪ੍ਰਗਟਾਈ ਕਿ ਉਹ ਸਕੱਤਰੇਤ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰਨਗੇ |
ਇਸ ਮੌਕੇ ਪੰਜਾਬ ਸਿਵਲ ਸਕੱਤਰੇਤ ਆਫੀਸਰਜ਼ ਐਸੋਸੀਏਸ਼ਨ ਦੇ ਭੁਪਿੰਦਰ ਸਿੰਘ ਝਾਅ, ਸਕੱਤਰੇਤ ਮੁਲਾਜ਼ਮ ਗੁਰਵਿੰਦਰ ਸਿੰਘ ਬੈਦਵਾਨ, ਦੀਪਇੰਦਰ ਸਿੰਘ ਸੈਣੀ, ਜਗਤਾਰ ਸਿੰਘ ਅਤੇ ਪ੍ਰੋਹੋਨਚਾਰੀ ਵਿਭਾਗ ਦੇ ਸੁਪਰਵਾਈਜ਼ਰ ਜਸਵਿੰਦਰ ਸਿੰਘ, ਕੇਸਰ ਸਿੰਘ, ਸੂਰਮ ਚੰਦ, ਪਰਮਿੰਦਰ ਸਿੰਘ, ਗੋਪਾਲ ਸਿੰਘ, ਦਿਓਰੀ ਲਾਲ, ਸੰਦੀਪ ਕੁਮਾਰ ਆਦਿ ਹਾਜ਼ਰ ਸਨ। ਸੱਤਾ ਸਿੰਘ ਹਾਜ਼ਰ ਸਨ।
 
			 
		    






